Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਕੋਟਕਪੂਰਾ ‘ਚ ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਗੋਲਡੀ ਬਰਾੜ ਨੇ ਲਈ ਕਤਲ ਦੀ ਜ਼ਿੰਮੇਵਾਰੀ

ਜਲੰਧਰ: ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਵੀਰਵਾਰ ਸਵੇਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕੁੱਲ 5 ਹਮਲਾਵਰ 2 ਮੋਟਰਸਾਈਕਲਾਂ ‘ਤੇ ਆਏ ਸਨ। ਉਨ੍ਹਾਂ ਨੇ ਆਉਂਦਿਆਂ ਹੀ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਮਾਰਿਆ ਗਿਆ। ਜਦਕਿ ਸਾਬਕਾ ਕੌਂਸਲਰ ਅਮਰ ਸਿੰਘ ਅਤੇ ਗੰਨਮੈਨ ਹਾਕਮ ਸਿੰਘ ਨੂੰ ਵੀ ਗੋਲੀਆਂ ਲੱਗੀਆਂ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇੱਕ ਦੀ ਹਾਲਤ ਨਾਜ਼ੁਕ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਅਲਰਟ

ਅਮਰ ਸਿੰਘ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਦੋਂਕਿ ਮ੍ਰਿਤਕ ਪ੍ਰਦੀਪ ਸਿੰਘ ਦਾ ਦੂਜਾ ਗੰਨਮੈਨ ਜਗਦੀਸ਼ ਸਿੰਘ ਉਥੇ ਮੌਜੂਦ ਨਹੀਂ ਸੀ ਕਿਉਂਕਿ ਉਹ ਬਾਥਰੂਮ ਗਿਆ ਹੋਇਆ ਸੀ। ਇਸ ਕਾਰਨ ਉਹ ਵਾਲ-ਵਾਲ ਬਚ ਗਿਆ।ਘਟਨਾ ਤੋਂ ਬਾਅਦ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਤਰਥੱਲੀ ਮਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪ੍ਰਦੀਪ ਸਿੰਘ ਸਵੇਰੇ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਬਾਈਕ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਪੁਲਿਸ ਨੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਿੰਦੂ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਹੈ।

ਫਰੀਦਕੋਟ ਵਿੱਚ 9 ਡੇਰਾ ਪ੍ਰੇਮੀਆਂ ਦੀ ਸੁਰੱਖਿਆ ਲਈ 27 ਪੁਲਿਸ ਮੁਲਾਜ਼ਮ ਤਾਇਨਾਤ ਹਨ

ਫਰੀਦਕੋਟ ਜ਼ਿਲੇ ‘ਚ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ 9 ਡੇਰਾ ਪ੍ਰੇਮੀਆਂ ਦੀ ਸੁਰੱਖਿਆ ‘ਚ 27 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਬੇਅਦਬੀ ਮਾਮਲੇ ‘ਚ ਹੁਣ ਤੱਕ 3 ਡੇਰਾ ਪ੍ਰੇਮੀਆਂ ਦਾ ਕਤਲ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ‘ਚੋਂ ਇਕ ਕੋਟਕਪੂਰਾ ਨਿਵਾਸੀ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ ‘ਚ ਕਤਲ ਹੋ ਚੁੱਕਾ ਹੈ, ਜਦਕਿ ਗੁਰਦੇਵ ਲਾਲ ਵਾਸੀ ਬੁਰਜ ਜਵਾਹਰ ਸਿੰਘ ਵਾਲਾ ਨੂੰ ਵੀ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ।

ਸੀਐੱਮ ਮਾਨ ਨੇ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਸੀਐੱਮ ਮਾਨ ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਸੀਐੱਮ ਮਾਨ ਨੇ ਟਵੀਟ ਕਰਦੇ ਹੋਏ ਆਖਿਆ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ। ਇਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈੈ। ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ

Vinkmag ad
Share Our Daily Posts

News Desk

Read Previous

ਫਰੀਦਕੋਟ ‘ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪੰਜਾਬ ਅਲਰਟ, CM ਮਾਨ ਨੇ ਡੀਜੀਪੀ ਤੇ ਹੋਰ ਅਧਿਕਾਰੀਆਂ ਦੀ ਬੁਲਾਈ ਮੀਟਿੰਗ

Read Next

ਦਿੱਲੀ ਨਾਲੋਂ ਵੀ ਵੱਧ ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, ਸੂਬੇ ’ਚ ਹਵਾ ਪ੍ਰਦੂਸ਼ਣ ਸਿਖਰਲੇ ਪੱਧਰ ’ਤੇ ਪੁੱਜਿਆ