Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਲੁਧਿਆਣਾ ਦੇ ਦੋ ਵੱਡੇ ਉਦਯੋਗਪਤੀਆਂ ‘ਤੇ CBI ਨੇ ਕੱਸਿਆ ਸ਼ਿਕੰਜਾ, ਬੈਂਕ ਤੋਂ 87 ਕਰੋੜ ਰੁਪਏ ਗਬਨ ਮਾਮਲੇ ‘ਚ ਕੀਤਾ ਗ੍ਰਿਫ਼ਤਾਰ

ਲੁਧਿਆਣਾ : ਬੈਂਕ ਨਾਲ ਕਰੋੜਾਂ ਰੁਪਏ ਦੀ ਗਬਨ ਕਰਨ ਦੇ ਮਾਮਲੇ ‘ਚ ਭਗੌੜੇ ਲੁਧਿਆਣਾ ਦੇ ਦੋ ਸਨਅਤਕਾਰਾਂ ਨੂੰ ਸੀਬੀਆਈ ਨੇ ਕਠੂਆ (ਜੰਮੂ) ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਜੰਮੂ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੋਂ ਸੀਬੀਆਈ ਅਧਿਕਾਰੀ ਦੋਵਾਂ ਦਾ 7 ਦਿਨ ਦਾ ਰਿਮਾਂਡ ਲੈ ਕੇ ਪੁੱਛਗਿੱਛ ਕਰ ਰਹੇ ਹਨ।

ਮੁਲਜ਼ਮਾਂ ਦੀ ਪਛਾਣ ਲੁਧਿਆਣਾ ਦੀ ਭਾਰਤ ਬਾਕਸ ਫੈਕਟਰੀ ਲਿਮਟਿਡ ਕੰਪਨੀ ਦੋ ਸਾਬਕਾ ਡਾਇਰੈਕਟਰ ਪ੍ਰਵੀਨ ਅਗਰਵਾਲ ਤੇ ਅਨਿਲ ਕੁਮਾਰ ਵਜੋਂ ਹੋਈ ਹੈ। ਦੋਵਾਂ ‘ਤੇ ਲੁਧਿਆਣਾ ਸਥਿਤ ਸਟੇਟ ਬੈਂਕ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ 87.88 ਕਰੋੜ ਰੁਪਏ ਦਾ ਕਰਜ਼ਾ ਘੁਟਾਲਾ ਕਰਨ ਦਾ ਦੋਸ਼ ਹੈ, ਜੋ ਹੁਣ ਵਿਆਜ ਸਮੇਤ 121.13 ਕਰੋੜ ਦੇ ਕਰੀਬ ਬਣ ਚੁੱਕਾ ਹੈ।

ਸੀਬੀਆਈ ਦੇ ਬੁਲਾਰੇ ਅਨੁਸਾਰ ਸਟੇਟ ਬੈਂਕ ਆਫ਼ ਲੁਧਿਆਣਾ ਦੇ ਬ੍ਰਾਂਚ ਮੈਨੇਜਰ ਦੀ ਸ਼ਿਕਾਇਤ ‘ਤੇ 2020 ‘ਚ ਭਾਰਤ ਪੇਪਰਜ਼ ਮਿੱਲ ਤੇ ਇਸ ਦੇ ਮੈਨੇਜਿੰਗ ਡਾਇਰੈਕਟਰਾਂ, ਡਾਇਰੈਕਟਰਾਂ ਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿਚ ਕੰਪਨੀ ਦੇ ਤਤਕਾਲੀ ਡਾਇਰੈਕਟਰਾਂ ਅਨਿਲ ਕੁਮਾਰ ਅਤੇ ਪ੍ਰਵੀਨ ਅਗਰਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਭਾਰਤ ਪੇਪਰ ਮਿੱਲ ਕਠੂਆ ਦੇ ਲੰਗੇਟ ‘ਚ 400 ਕਨਾਲ ਜ਼ਮੀਨ ‘ਤੇ ਸਥਾਪਿਤ ਕੀਤੀ ਗਈ ਸੀ। ਮੰਦੀ ਕਾਰਨ ਇਹ ਯੂਨਿਟ 16 ਸਾਲ ਪਹਿਲਾਂ ਬੰਦ ਹੋ ਗਿਆ ਸੀ। ਉਸ ਦੀ ਮਸ਼ੀਨਰੀ ਵੀ ਵਿਕ ਚੁੱਕੀ ਹੈ। ਹਾਲਾਂਕਿ ਕੰਪਨੀ ਦੇ ਡਿਫਾਲਟਰ ਹੋਣ ‘ਤੇ ਬੈਂਕ ਨੇ ਕਈ ਸਾਲ ਪਹਿਲਾਂ ਇਸ ਜ਼ਮੀਨ ‘ਤੇ ਕਬਜ਼ਾ ਕਰ ਲਿਆ ਸੀ। ਇਸ ਪ੍ਰਾਜੈਕਟ ਨੂੰ ਚਲਾਉਣ ਲਈ ਲੁਧਿਆਣਾ ਸਥਿਤ ਸਟੇਟ ਬੈਂਕ ਦੀ ਸ਼ਾਖਾ ਤੋਂ ਕਰਜ਼ਾ ਲਿਆ ਗਿਆ। ਬੈਂਕ ਦਾ ਦੋਸ਼ ਹੈ ਕਿ ਇਹ ਧੋਖਾਧੜੀ SBI ਦੇ ਅਣਪਛਾਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਦਿੱਲੀ ਨਾਲੋਂ ਵੀ ਵੱਧ ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, ਸੂਬੇ ’ਚ ਹਵਾ ਪ੍ਰਦੂਸ਼ਣ ਸਿਖਰਲੇ ਪੱਧਰ ’ਤੇ ਪੁੱਜਿਆ

Read Next

ਫਿਰੋਜ਼ਪੁਰ ਜੇਲ੍ਹ ਅੰਦਰ ਹਵਾਲਾਤੀਆਂ ਤੇ ਕੈਦੀਆਂ ਨੂੰ ਮੋਬਾਈਲ ਤੇ ਨਸ਼ਾ ਸਪਲਾਈ ਕਰਨ ਵਾਲਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ