Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਫਿਰੋਜ਼ਪੁਰ ਜੇਲ੍ਹ ਅੰਦਰ ਹਵਾਲਾਤੀਆਂ ਤੇ ਕੈਦੀਆਂ ਨੂੰ ਮੋਬਾਈਲ ਤੇ ਨਸ਼ਾ ਸਪਲਾਈ ਕਰਨ ਵਾਲਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

ਫਿਰੋਜ਼ਪੁਰ:ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੋਬਾਈਲ ਫੋਨ ਅਤੇ ਨਸ਼ੇ ਆਦਿ ਸਪਲਾਈ ਕਰਨ ਦੇ ਦੋਸ਼ ਵਿਚ ਪੁਲਿਸ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਡਿਪਟੀ ਸੁਪਰਡੈਂਟ ਨੂੰ ਗਿ੍ਫ਼ਤਾਰ ਕੀਤਾ ਹੈ। ਫੜੇ ਗਏ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ‘ਤੇ ਦੋਸ਼ ਹੈ ਕਿ ਉਹ ਕੌਮਾਂਤਰੀ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿਚ ਸੀ। ਇਸ ਸਬੰਧੀ ਪੁਲਿਸ ਨੇ ਹੈਰਾਨੀਜਨਕ ਖੁਲਾਸਾ ਇਹ ਕੀਤਾ ਹੈ ਕਿ ਉਕਤ ਡਿਪਟੀ ਡਰੋਨ ਜ਼ਰੀਏ ਜੇਲ੍ਹ ਅੰਦਰ ਨਸ਼ੇ ਅਤੇ ਮੋਬਾਈਲ ਮੰਗਵਾਉਣ ਦੀ ਯੋਜਨਾ ਬਣਾ ਰਿਹਾ ਸੀ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਖਿਲਾਫ 23/29 ਐੱਨਡੀਪੀਐੱਸ ਐਕਟ, 120-ਬੀ ਆਈਪੀਸੀ 7/8 ਪੀਸੀ ਐਕਟ 42 ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਜੇਲ੍ਹ ਅੰਦਰੋਂ ਲਗਾਤਾਰ ਬਰਾਮਦ ਹੋ ਰਹੇ ਮੋਬਾਈਲ ਫੋਨ ਅਤੇ ਨਸ਼ਿਆਂ ਸੰਬੰਧੀ ਖ਼ਬਰੀ ਨੇ ਇਤਲਾਹ ਦਿੱਤੀ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਆਪਣੇ ਜੇਲ੍ਹ ਸਟਾਫ ਨਾਲ ਮਿਲ ਕੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੱਡੇ ਪੱਧਰ ’ਤੇ ਮੋਬਾਈਲ ਫੋਨ ਸਮੇਤ ਸਿੰਮ ਅਤੇ ਨਸ਼ਾ ਥਰੋ ਕਰਵਾਉਂਦਾ ਹੈ। ਇੰਨਾਂ ਹੀ ਨਹੀਂ ਬਾਹਰੋਂ ਨਸ਼ਾ ਤਸਕਰਾਂ ਤੋਂ ਨਸ਼ਾ ਮੰਗਵਾ ਕੇ ਆਪਣੇ ਸਟਾਫ਼ ਤੇ ਖੁਦ ਜੇਲ੍ਹ ਅੰਦਰ ਹਵਾਲਾਤੀਆਂ, ਕੈਦੀਆਂ ਨੂੰ ਸਪਲਾਈ ਕਰਦਾ ਹੈ।ਖ਼ਬਰੀ ਨੇ ਦੱਸਿਆ ਕਿ ਹੁਣ ਵੀ ਡੀਐੱਸਪੀ ਗੁਰਚਰਨ ਸਿੰਘ ਧਾਰੀਵਾਲ ਗੈਂਗਸਟਰਾਂ ,ਅੱਤਵਾਦੀਆਂ ਅਤੇ ਨਸ਼ਾ ਤਸਕਰਾਂ ਨਾਲ ਮਿਲ ਕੇ ਬਾਹਰਲੇ ਸੂਬਿਆਂ ਅਤੇ ਸਰਹੱਦ ਪਾਰ ਤੋਂ ਵੱਖ ਵੱਖ ਤਰ੍ਹਾਂ ਦੇ ਨਸ਼ੇ ਅਤੇ ਮੋਬਾਈਲ ਫੋਨ ਜੇਲ੍ਹ ਅੰਦਰ ਡਰੋਨ ਰਾਹੀਂ ਮੰਗਵਾਉਣ ਦੀ ਪਲੈਨਿੰਗ ਕਰ ਰਿਹਾ ਹੈ।ਖਬਰੀ ਨੇ ਇਹ ਵੀ ਦੱਸਿਆ ਕਿ ਕਰੀਬ 25/30 ਦਿਨ ਪਹਿਲਾਂ ਡੀਐੱਸਪੀ ਗੁਰਚਰਨ ਸਿੰਘ ਧਾਰੀਵਾਲ ਵੱਲੋਂ ਹਾਈ ਸਕਿਉਰਟੀ ਜ਼ੋਨ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਬੰਦ ਅੱਤਵਾਦੀਆਂ, ਗੈਂਗਸਟਰਾਂ, ਨਸ਼ਾ ਤਸਕਰਾਂ ਨੂੰ 5 ਮੋਬਾਈਲ ਫੋਨ ਦਿੱਤੇ ਸਨ, ਜਿਸ ਦੇ ਬਦਲੇ ਭਾਰੀ ਮਾਤਰਾ ਵਿਚ ਪੈਸੇ ਹਾਸਲ ਕੀਤੇ ਗਏ ਹਨ। ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਇਸ ਸਬੰਧੀ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ਦੇ ਦੋ ਵੱਡੇ ਉਦਯੋਗਪਤੀਆਂ ‘ਤੇ CBI ਨੇ ਕੱਸਿਆ ਸ਼ਿਕੰਜਾ, ਬੈਂਕ ਤੋਂ 87 ਕਰੋੜ ਰੁਪਏ ਗਬਨ ਮਾਮਲੇ ‘ਚ ਕੀਤਾ ਗ੍ਰਿਫ਼ਤਾਰ

Read Next

ਸੰਦੀਪ ਦੇ ਹੱਕ ’ਚ ਆਈਆਂ ਨਿਹੰਗ ਜਥੇਬੰਦੀਆਂ, ਪਰਿਵਾਰ ਦੀ ਸੁਰੱਖਿਆ ਯਕੀਨੀ ਹੋਣ ਤਕ ਰਹਿਣਗੇ ਹਰ ਸਮੇਂ ਹਾਜ਼ਰ