Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਅਣਗਹਿਲੀ ਜਾਂ ਬੇਈਮਾਨੀ: 94 ਲੱਖ ਦੀ ਬਜਾਏ ਕਿਸਾਨ ਦੇ ਖਾਤੇ ’ਚ ਪਾਇਆ 9.44 ਕਰੋੜ ਰੁਪਏ ਦਾ ਮੁਆਵਜ਼ਾ

ਬਠਿੰਡਾ: ਸ੍ਰੀ ਅੰਮ੍ਰਿਤਸਰ ਬਠਿੰਡਾ ਜਾਮ ਨਗਰ ਸਡ਼ਕ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਵਿਚ ਵੱਡੀ ਗਡ਼ਬਡ਼ ਦਾ ਖਦਸ਼ਾ ਬਣ ਗਿਆ ਹੈ। ਇਸ ਸਡ਼ਕ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਈਰੂਪਾ ਵਿਚ ਅਕਵਾਇਰ ਕੀਤੀ ਗਈ ਜ਼ਮੀਨ ਦੇ ਮਾਮਲੇ ਵਿਚ ਪ੍ਰਸ਼ਾਸ਼ਨ ਨੇ ਮੁਆਵਜ਼ੇ ਦੇ ਰੂਪ ਕਿਸਾਨ ਦੇ ਖਾਤੇ ਵਿਚ 94 ਲੱਖ 43 ਹਜਾਰ 122 ਰੁਪਏ ਦੀ ਬਜਾਏ, 9 ਕਰੋਡ਼ 44 ਲੱਖ 33 ਹਜਾਰ 122 ਰੁਪਏ ਪਾ ਦਿੱਤੇ। ਅਜੇ ਇਹ ਪਤਾ ਨਹੀਂ ਲੱਗ ਸਕਿਆ ਕਿ ਇਸ ਮਾਮਲੇ ਵਿਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਅਣਗਹਿਲੀ ਹੋਈ ਹੈ ਜਾਂ ਇਸ ਮਾਮਲੇ ਵਿਚ ਕੋਈ ਬੇਈਮਾਨੀ ਹੈ। ਪੁਲਿਸ ਨੇ ਭਾਵੇਂ ਜ਼ਿਲ੍ਹਾ ਮਾਲ ਅਫ਼ਸਰ ਸਰੋਜ ਅਗਰਵਾਲ ਦੀ ਸ਼ਿਕਾਇਤ ’ਤੇ ਉਕਤ ਕਿਸਾਨ ਗੁਰਦੀਪ ਸਿੰਘ ਪੁੱਤਰ ਬਖਤੌਰ ਸਿੰਘ ਵਾਸੀ ਭਾਈਰੂਪਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਇਸ ਮਾਮਲੇ ਵਿਚ ਵਿਭਾਗ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਖ਼ਿਲਾਫ਼ ਅਜੇ ਤਕ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਜ਼ਿਲ੍ਹਾ ਮਾਲ ਅਫ਼ਸਰ ਨੇ ਥਾਣਾ ਫੂਲ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਗੁਰਦੀਪ ਸਿੰਘ ਦੀ ਜ਼ਮੀਨ ਐਨਐਚ 754 ਏ ਸ੍ਰੀ ਅੰਮ੍ਰਿਤਸਰ ਬਠਿੰਡਾ ਜਾਮਨਗਰ ਸਡ਼ਕ ਲਈ ਐਕਵਾਇਰ ਕੀਤੀ ਗਈ ਸੀ, ਜਿਸ ਦਾ ਮੁਆਵਜ਼ਾ 94 ਲੱਖ 43 ਹਜਾਰ 122 ਰੁਪਏ ਬਣਦਾ ਸੀ। ਉਸ ਨੇ ਦੱਸਿਆ ਕਿ ਮਾਲ ਮਹਿਕਮੇ ਵੱਲੋਂ ਗਲਤੀ ਨਾਲ ਗੁਰਦੀਪ ਸਿੰਘ ਦੇ ਖਾਤੇ ਵਿਚ 9 ਕਰੋਡ਼ 44 ਲੱਖ 33 ਹਜਾਰ 122 ਰੁਪਏ ਜਮ੍ਹਾ ਕਰ ਦਿੱਤੇ। ਉਕਤ ਕਿਸਾਨ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਮੁਆਵਜ਼ੇ ਦੇ ਰੂਪ ਵਿਚ ਪਾਈ ਗਈ ਉਕਤ ਰਕਮ ਦੀ ਅੱਗੇ ਜ਼ਮੀਨ ਖਰੀਦ ਲਈ। ਹੁਣ ਜਦੋਂ ਲੰਬੇ ਸਮੇਂ ਬਾਅਦ ਮਹਿਕਮੇ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਤਾਂ ਉਨ੍ਹਾਂ ਕਿਸਾਨ ਤੋਂ ਵਾਧੂ ਰਕਮ ਦੀ ਵਸੂਲੀ ਕਰਨ ਦੀ ਕਾਰਵਾਈ ਸ਼ੁਰੂ ਕੀਤੀ। ਕਿਸਾਨ ਨੇ ਪ੍ਰਸ਼ਾਸਨ ਨੂੰ ਕਰੀਬ ਡੇਢ ਕਰੋਡ਼ ਰੁਪਏ ਵਾਪਸ ਕਰ ਦਿੱਤੇ ਹਨ ਜਦੋਂ ਕਿ ਬਾਕੀ ਬਚੀ ਰਾਸ਼ੀ 7 ਕਰੋਡ਼ 81 ਲੱਖ 28 ਹਜਾਰ 494 ਰੁਪਏ ਅਜੇ ਉਸ ਵੱਲ ਬਕਾਇਆ ਹਨ। ਹੁਣ ਸਵਾਲ ਇਹ ਉੱਠਦਾ ਹੈ ਕਿ ਇੰਨ੍ਹੀ ਵੱਡੀ ਰਾਸ਼ੀ ਮਹਿਕਮੇ ਦੀ ਗਲਤੀ ਨਾਲ ਉਕਤ ਕਿਸਾਨ ਦੇ ਖਾਤੇ ਵਿਚ ਜਮ੍ਹਾਂ ਹੋਈ ਹੈ ਜਾਂ ਇਸ ਵਿਚ ਕੁੱਝ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਬੇਈਮਾਨੀ ਹੈ। ਜ਼ਿਲ੍ਹਾ ਮਾਲ ਅਫ਼ਸਰ ਬਲਕਰਨ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਉਕਤ ਕਿਸਾਨ ਦੇ ਖਾਤੇ ਵਿਚ ਇੰਨੀ ਵੱਡੀ ਰਕਮ ਕਿਵੇਂ ਜਮ੍ਹਾਂ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਸੰਦੀਪ ਦੇ ਹੱਕ ’ਚ ਆਈਆਂ ਨਿਹੰਗ ਜਥੇਬੰਦੀਆਂ, ਪਰਿਵਾਰ ਦੀ ਸੁਰੱਖਿਆ ਯਕੀਨੀ ਹੋਣ ਤਕ ਰਹਿਣਗੇ ਹਰ ਸਮੇਂ ਹਾਜ਼ਰ

Read Next

ਟੈਂਕੀ ‘ਤੇ ਚੜ੍ਹਿਆ ਪੀਆਰਟੀਸੀ ਮੁਲਾਜ਼ਮ: ਬਿਨਾਂ ਨੋਟਿਸ ਜਾਰੀ ਕੀਤਿਆਂ ਨੌਕਰੀਓਂ ਕੱਢਣ ‘ਤੇ ਜਤਾਇਆ ਵਿਰੋਧ