Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਟੈਂਕੀ ‘ਤੇ ਚੜ੍ਹਿਆ ਪੀਆਰਟੀਸੀ ਮੁਲਾਜ਼ਮ: ਬਿਨਾਂ ਨੋਟਿਸ ਜਾਰੀ ਕੀਤਿਆਂ ਨੌਕਰੀਓਂ ਕੱਢਣ ‘ਤੇ ਜਤਾਇਆ ਵਿਰੋਧ

ਪਟਿਆਲਾ: ਸ਼ੁੱਕਰਵਾਰ ਤੜਕਸਾਰ ਪੀਆਰਟੀਸੀ ਦਾ ਇਕ ਮੁਲਾਜ਼ਮ ਨੌਕਰੀਓਂ ਕੱਢਣ ਦੇ ਰੋਸ ਵਜੋਂ ਪੀਆਰਟੀਸੀ ਪਟਿਆਲਾ ਡਿੱਪੂ ‘ਚ ਲੱਗੀ ਟੈਂਕੀ ਤੇ ਚੜ੍ਹ ਗਿਆ ਹੈ। ਮੁਲਾਜ਼ਮ ਦਾ ਰੋਸ ਹੈ ਕਿ ਲੰਘੇ ਦਿਨੀਂ ਪੀਆਰਟੀਸੀ ਮੈਨੇਜਮੈਂਟ ਵੱਲੋਂ ਉਨ੍ਹਾਂ ਨੂੰ ਬਿਨਾਂ ਨੋਟਿਸ ਦਿੱਤਿਆਂ ਹੀ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਇਹ ਮੈਨੇਜਮੈਂਟ ਵੱਲੋਂ ਸਰਾਸਰ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਹੈ। ਜਦੋਂ ਤਕ ਉਸ ਦੀ ਨੌਕਰੀ ਨੂੰ ਬਹਾਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਧਰਨੇ ‘ਤੇ ਬੈਠਾ ਰਹੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ ਆਰ ਟੀ ਸੀ ਠੇਕਾ ਵਰਕਰ ਯੂਨੀਅਨ ਦੇ ਸੂਬਾ ਆਗੂ ਹਰਕੇਸ਼ ਵਿੱਕੀ ਨੇ ਦੱਸਿਆ ਕਿ ਲੰਘੇ ਦਿਨੀਂ ਮੈਨੇਜਮੈਂਟ ਵੱਲੋਂ ਉਨ੍ਹਾਂ ਦੇ ਇੱਕ ਸਾਥੀ ਨੂੰ ਬਿਨਾਂ ਨੋਟਿਸ ਦਿੱਤਿਆਂ ਨੌਕਰੀਓਂ ਕੱਢ ਦਿੱਤਾ ਗਿਆ ਹੈ। ਜਦੋਂ ਕਿ ਨਿਯਮਾਂ ਦੇ ਮੁਤਾਬਕ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਨੂੰ ਨੋਟਿਸ ਦੇਣਾ ਬਣਦਾ ਸੀ। ਪ੍ਰੰਤੂ ਨਿਯਮਾਂ ਦੇ ਉਲਟ ਜਾ ਕੇ ਮੈਨੇਜਮੈਂਟ ਨੇ ਮੁਲਾਜ਼ਮਾਂ ਦੇ ਨਾਲ ਸਰਾਸਰ ਧੱਕਾ ਕੀਤਾ ਹੈ। ਜਿਸ ਕਾਰਨ ਮੁਲਾਜ਼ਮ ਮਾਨਸਿਕ ਤੇ ਆਰਥਿਕ ਤੌਰ ‘ਤੇ ਪ੍ਰੇਸ਼ਾਨੀ ਦਾ ਸ਼ਿਕਾਰ ਹੋ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਉਸ ਵੱਲੋਂ ਤੜਕਸਾਰ ਪਟਿਆਲਾ ਪੀਆਰਟੀਸੀ ਡਿੱਪੂ ‘ਚ ਲੱਗੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਧਰਨਾ ਦਿੱਤਾ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਅਣਗਹਿਲੀ ਜਾਂ ਬੇਈਮਾਨੀ: 94 ਲੱਖ ਦੀ ਬਜਾਏ ਕਿਸਾਨ ਦੇ ਖਾਤੇ ’ਚ ਪਾਇਆ 9.44 ਕਰੋੜ ਰੁਪਏ ਦਾ ਮੁਆਵਜ਼ਾ

Read Next

ਪੰਜਾਬ ‘ਚ ਦਰਿੰਦਗੀ ਦੀ ਇੰਤਹਾ ! ਹੁਸ਼ਿਆਰਪੁਰ ‘ਚ ਜਬਰ ਜਨਾਹ ਪੀੜਤਾ 12 ਸਾਲਾ ਲੜਕੀ ਨੇ ਦਿੱਤਾ ਬੇਟੇ ਨੂੰ ਜਨਮ