Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪੰਜਾਬ ‘ਚ ਦਰਿੰਦਗੀ ਦੀ ਇੰਤਹਾ ! ਹੁਸ਼ਿਆਰਪੁਰ ‘ਚ ਜਬਰ ਜਨਾਹ ਪੀੜਤਾ 12 ਸਾਲਾ ਲੜਕੀ ਨੇ ਦਿੱਤਾ ਬੇਟੇ ਨੂੰ ਜਨਮ

ਹੁਸ਼ਿਆਰਪੁਰ : ਇਕ ਪਿੰਡ ਵਿਚ ਰਹਿੰਦੇ ਪਰਵਾਸੀ ਪਰਿਵਾਰ ਦੀ 12 ਸਾਲਾਂ ਦੀ ਲੜਕੀ ਵੱਲੋਂ ਬੱਚੇ ਨੂੰ ਜਨਮ ਦੇਣ ਦੀ ਖ਼ਬਰ ਹੈ। ਇਸ ਸਬੰਧੀ ਥਾਣਾ ਸਦਰ ਪੁਲਿਸ ਨੇ ਨਾਮਲੂਮ ਵਿਅਕਤੀ ਖ਼ਿਲਾਫ਼ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਮੂਲ ਰੂਪ ਵਿੱਚ ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਹਾਲ ਵਾਸੀ ਜ਼ਿਲ੍ਹਾ ਹੁਸ਼ਿਆਰਪੁਰ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸਦੀ ਵੱਡੀ ਲੜਕੀ ਦੀ ਉਮਰ 12 ਸਾਲ ਹੈ ਜੋ ਘਰ ਹੀ ਰਹਿੰਦੀ ਹੈ। ਕੁਝ ਦਿਨ ਪਹਿਲਾਂ ਕਿਸੇ ਕਾਰਨ ਉਸਨੇ ਆਪਣੀ ਲੜਕੀ ਨੂੰ ਡਾਕਟਰ ਤੋਂ ਚੈੱਕ ਕਰਵਾਇਆ ਤਾਂ ਪਤਾ ਲੱਗਾ ਕਿ ਉਹ ਗਰਭਵਤੀ ਹੈ। ਫਿਰ ਸਿਵਲ ਹਸਪਤਾਲ ਵਿਖੇ ਵਨਸਟਾਪ ਸੈਂਟਰ ਵਲੋਂ ਬਾਲ ਭਲਾਈ ਕਮੇਟੀ ਨੂੰ ਇਤਲਾਹ ਦਿੱਤੀ, ਪਰ ਉਸਦੀ ਲੜਕੀ ਨੇ ਆਪਣੇ ਬਿਆਨ ਵਿਚ ਇਸ ਘਟਨਾ ਸਬੰਧੀ ਕੁਝ ਨਹੀਂ ਲ਼ਿਖਾਇਆ ਕਿਉਂਕਿ ਉਸਦੀ ਲੜਕੀ ਜਮਾਂਦਰੂ ਦਿਮਾਗੀ ਤੌਰ ‘ਤੇ ਕਮਜ਼ੋਰ ਅਤੇ ਬੋਲਦੀ-ਚਾਲਦੀ ਘੱਟ ਹੈ। ਲੰਘੀ 9 ਨਵੰਬਰ ਦੀ ਰਾਤ ਨੂੰ ਉਸਦੀ ਲੜਕੀ ਦੇ ਪੇਟ ਵਿਚ ਦਰਦ ਹੋਇਆ ਜਿਸ ‘ਤੇ ਉਹ ਸਮੇਤ ਦੇਵਰ ਤੇ ਸੱਸ ਦੇ ਸਿਵਲ ਹਸਪਤਾਲ ਗਈ। ਜਿੱਥੇ ਉਸਦੀ ਲੜਕੀ ਨੇ ਇਕ ਲੜਕੇ ਨੂੰ ਜਨਮ ਦਿਤਾ। ਉਸਦੀ ਲੜਕੀ ਦੀ ਸਿਹਤ ਜ਼ਿਆਦਾ ਖਰਾਬ ਹੋਣ ‘ਤੇ ਉਸਨੂੰ ਹੋਰ ਹਸਪਤਾਲ ਰੈਫਰ ਕਰ ਦਿੱਤਾ। ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸਦੀ ਲੜਕੀ ਨੂੰ ਨਾ-ਮਲੂਮ ਵੱਲੋਂ ਜਬਰ ਜਨਾਹ ਕਰ ਕੇ ਗਰਭਵਤੀ ਕੀਤਾ ਗਿਆ।

Vinkmag ad
Share Our Daily Posts

News Desk

Read Previous

ਟੈਂਕੀ ‘ਤੇ ਚੜ੍ਹਿਆ ਪੀਆਰਟੀਸੀ ਮੁਲਾਜ਼ਮ: ਬਿਨਾਂ ਨੋਟਿਸ ਜਾਰੀ ਕੀਤਿਆਂ ਨੌਕਰੀਓਂ ਕੱਢਣ ‘ਤੇ ਜਤਾਇਆ ਵਿਰੋਧ

Read Next

ਹੈੱਡਫੋਨ ਨੇ ਲਈ ਇਕ ਮਾਸੂਮ ਦੀ ਜਾਨ, ਟ੍ਰੇਨ ਦੀ ਲਪੇਟ ‘ਚ ਆਉਣ ਨਾਲ ਨਾਬਾਲਗ ਦੀ ਮੌਤ