Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪਿੰਡ ਮਾਣਕੀ ਦੇ 28 ਸਾਲਾ ਨੌਜਵਾਨ ਦੀ ਘਰ ‘ਚ ਲਟਕਦੀ ਮਿਲੀ ਲਾਸ਼, ਬੀਵੀ-ਬੱਚੇ ਪਹਿਲਾਂ ਹੀ ਜਾ ਚੁੱਕੇ ਨੇ ਛੱਡ ਕੇ

ਸਮਰਾਲਾ : ਸਮਰਾਲਾ ਨੇੜਲੇ ਪਿੰਡ ਮਾਣਕੀ ਵਿਖੇ ਐਤਵਾਰ ਨੂੰ ਇਕ 28 ਸਾਲਾ ਨੌਜਵਾਨ ਦੀ ਲਾਸ਼ ਉਸ ਦੇ ਘਰ ਵਿਚ ਲਟਕਦੀ ਹੋਈ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸ ਦੀ ਇਸੇ ਆਦਤ ਕਾਰਨ ਕੁੱਝ ਮਹੀਨੇ ਪਹਿਲਾਂ ਹੀ ਉਸ ਦੀ ਪਤਨੀ ਤੇ ਉਸਦੇ ਬੱਚੇ ਉਸ ਨੂੰ ਛੱਡ ਕੇ ਚਲੇ ਗਏ ਸਨ।ਘਰ ਵਿੱਚ ਇਕੱਲਾ ਰਹਿ ਜਾਣ ਕਾਰਨ ਪਰੇਸ਼ਾਨੀ ਦੇ ਆਲਮ ਵਿੱਚ ਇਸ ਨੌਜਵਾਨ ਨੇ ਖੌਫਨਾਕ ਕਦਮ ਚੁੱਕਦੇ ਹੋਏ ਆਪਣੇ ਘਰ ਦੇ ਕਮਰੇ ਦੀ ਛੱਤ ‘ਚ ਲੱਗੀ ਹੁੱਕ ਨਾਲ ਲਟਕ ਕੇ ਆਤਮਹੱਤਿਆ ਕਰ ਲਈ ਹੈ ।

ਜਾਣਕਾਰੀ ਅਨੁਸਾਰ ਪਿੰਡ ਮਾਣਕੀ ਨਿਵਾਸੀ ਬਲਜਿੰਦਰ ਸਿੰਘ ਉਰਫ ਰੋਡੂ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਹੈ,ਪਿਛਲੇ ਕੁਝ ਮਹੀਨਿਆਂ ਤੋਂ ਘਰ ਵਿਚ ਇਕੱਲਾ ਰਹਿ ਗਿਆ ਸੀ।ਕਿਉਂਕਿ ਉਸ ਦੀ ਪਤਨੀ ਉਸ ਦੀ ਸ਼ਰਾਬ ਪੀਣ ਦੀ ਆਦਤ ਤੋਂ ਤੰਗ ਸੀ ਇਸ ਲਈ ਉਹ ਆਪਣੇ ਬੱਚੇ ਲੈ ਕੇ ਪੇਕੇ ਘਰ ਚਲੀ ਗਈ ਸੀ।ਇਸ ਨੌਜਵਾਨ ਦੀ ਮਾਤਾ ਵੀ ਆਪਣੇ ਪੁੱਤ ਨੂੰ ਛੱਡ ਕੇ ਆਪਣੀ ਨੂੰਹ ਨਾਲ ਉਸ ਦੇ ਪੇਕੇ ਘਰ ਹੀ ਰਹਿਣ ਲਈ ਚਲੇ ਗਈ ਸੀ

ਪਿੰਡ ਵਾਸੀਆਂ ਨੇ ਦੱਸਿਆ ਕਿ ਇਸੇ ਗੱਲ ਨੂੰ ਲੈ ਕੇ ਬਲਜਿੰਦਰ ਸਿੰਘ ਕਾਫੀ ਦਿਨਾਂ ਤੋਂ ਪ੍ਰੇਸ਼ਾਨ ਰਹਿਣ ਲੱਗਾ ਸੀ,ਅਤੇ ਉਸ ਨੇ ਦੋ ਤਿੰਨ ਦਿਨ ਪਹਿਲਾਂ ਆਪਣੇ ਘਰ ਹੀ ਛੱਤ ਚ ਲੱਗੀ ਹੁੱਕ ਨਾਲ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ।ਪ੍ਰੰਤੂ ਇਸ ਘਟਨਾ ਦਾ ਪਤਾ ਅੱਜ ਦਿਨੇ ਉਸ ਵੇਲੇ ਲੱਗਾ ਜਦ ਕੁਝ ਬੱਚੇ ਖੇਡਦੇ ਹੋਏ ਮ੍ਰਿਤਕ ਦੇ ਘਰ ਦੇ ਅੰਦਰ ਗਏ ਤਾਂ ਵੇਖਿਆ ਉਥੇ ਬਲਜਿੰਦਰ ਸਿੰਘ ਦੀ ਲਾਸ਼ ਛੱਤ ਦੇ ਹੁੱਕ ਨਾਲ ਲਟਕ ਰਹੀ ਸੀ ।ਤੁਰੰਤ ਮਾਮਲੇ ਦੀ ਸੂਚਨਾ ਸਮਰਾਲਾ ਪੁਲਿਸ ਨੂੰ ਦਿੱਤੀ ਗਈ ਜਿਸ ਤੇ ਮੌਕੇ ਤੇ ਆਈ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ।

Vinkmag ad
Share Our Daily Posts

News Desk

Read Previous

ਗੰਨ ਕਲਚਰ ‘ਤੇ ਵੱਡਾ ਐਕਸ਼ਨ ! ਪੰਜਾਬ ‘ਚ ਹਥਿਆਰਾਂ ਨੂੰ ਪ੍ਰਮੋਟ ਕਰਦੇ ਗਾਣਿਆਂ ‘ਤੇ ਮੁਕੰਮਲ ਪਾਬੰਦੀ, ਪੁਰਾਣੇ ਲਾਇਸੈਂਸਾਂ ਦਾ ਹੋਵੇਗਾ ਰਿਵਿਊ

Read Next

ਬਠਿੰਡਾ ਦੀ ਮਹਿਲਾ ਕਾਂਸਟੇਬਲ ਨੇ ਕਰਵਾਇਆ ਲਿੰਗ ਪਰਿਵਰਤਨ, ਪੁਰਸ਼ ਬਣ ਕੇ ਕੀਤਾ ਲਿੰਗ ਤੇ ਨਾਂ ਬਦਲਣ ਲਈ ਅਪਲਾਈ