Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਬਠਿੰਡਾ ਦੀ ਮਹਿਲਾ ਕਾਂਸਟੇਬਲ ਨੇ ਕਰਵਾਇਆ ਲਿੰਗ ਪਰਿਵਰਤਨ, ਪੁਰਸ਼ ਬਣ ਕੇ ਕੀਤਾ ਲਿੰਗ ਤੇ ਨਾਂ ਬਦਲਣ ਲਈ ਅਪਲਾਈ

ਬਠਿੰਡਾ : ਬਠਿੰਡਾ ਪੁਲਿਸ ਦੀ ਮਹਿਲਾ ਮੁਲਾਜ਼ਮ ਨੇ ਆਪਣਾ ਲਿੰਗ ਬਦਲਣ ਦਾ ਆਪ੍ਰੇਸ਼ਨ ਕਰਵਾਇਆ ਹੈ। ਪੰਜਾਬ ’ਚ ਇਹ ਪਹਿਲਾ ਮਾਮਲਾ ਹੈ, ਜਿਸ ’ਚ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੇ ਆਪਣਾ ਲਿੰਗ ਤਬਦੀਲ ਕਰਵਾਇਆ ਹੈ। ਉਹ ਹੁਣ ਆਪ੍ਰੇਸ਼ਨ ਤੋਂ ਬਾਅਦ ਮਰਦ ਬਣ ਚੁੱਕੀ ਹੈ। ਡਿਪਟੀ ਕਮਿਸ਼ਨਰ ਦਫ਼ਤਰ ਨੇ ਲਿੰਗ ਬਦਲੀ ਦਾ ਆਪ੍ਰੇਸ਼ਨ ਕਰਨ ਵਾਲੇ ਹਸਪਤਾਲ ਦੀ ਰਿਪੋਰਟ ਦੇ ਆਧਾਰ ’ਤੇ ਉਕਤ ਕਾਂਸਟੇਬਲ ਦਾ ਨਾਂ ਤੇ ਲਿੰਗ ਬਦਲੀ ਦਾ ਸਰਟੀਫੀਕੇਟ ਜਾਰੀ ਕਰ ਦਿੱਤਾ ਹੈ। ਹੁਣ ਉਸ ਨੇ ਡੀਸੀ ਦਫ਼ਤਰ ਦੇ ਸਰਟੀਫੀਕੇਟ ਦੇ ਆਧਾਰ ’ਤੇ ਲਿੰਗ ਤਬਦੀਲੀ ਦੀ ਮਨਜ਼ੂਰੀ ਲਈ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਅਰਜ਼ੀ ਦਿੱਤੀ ਹੈ, ਜਿਸ ਤੋਂ ਬਾਅਦ ਬਠਿੰਡਾ ਪੁਲਿਸ ਦੇ ਅਧਿਕਾਰੀ ਦੁਚਿਤੀ ’ਚ ਪਏ ਹੋਏ ਹਨ।

ਜਾਣਕਾਰੀ ਦੇ ਅਨੁਸਾਰ ਮਹਿਲਾ ਕਾਂਸਟੇਬਲ ਨੇ ਡਾਇਸ਼ੋਰੀਆ (ਅੌਰਤ ਤੋਂ ਮਰਦ) ਅਤੇ ਲਿੰਗ ਰੀਸਾਈਨਮੈਂਟ ਸਰਜਰੀ ਦਸੰਬਰ 2020 ਵਿਚ ਨਵੀਂ ਦਿੱਲੀ ਦੇ ਇਕ ਹਸਪਤਾਲ ਤੋਂ ਕਰਵਾਈ। ਪਤਾ ਲੱਗਾ ਹੈ ਕਿ ਉਸ ਨੇ ਲਿੰਗ ਬਦਲਣ ਲਈ ਆਪ੍ਰੇਸ਼ਨ ਕਰਵਾਉਣ ਤੋਂ ਪਹਿਲਾਂ ਪੁਲਿਸ ਵਿਭਾਗ ਤੋਂ ਇਸ ਦੀ ਕੋਈ ਮਨਜ਼ੂਰੀ ਨਹੀਂ ਲਈ। ਉਕਤ ਕਾਂਸਟੇਬਲ ਸਾਲ 2011 ਤੋਂ ਬਠਿੰਡਾ ਪੁਲਿਸ ਵਿਚ ਤਾਇਨਾਤ ਹੈ। ਮਰਦਾਂ ਵਾਲੀਆਂ ਰੁਚੀਆਂ ਤੇ ਲੱਛਣ ਜ਼ਿਆਦਾ ਮਹਿਸੂਸ ਕਰਨ ਤੋਂ ਬਾਅਦ ਮਹਿਲਾ ਕਾਂਸਟੇਬਲ ਨੇ ਲਿੰਗ ਤਬਦੀਲੀ ਦਾ ਫ਼ੈਸਲਾ ਲਿਆ। ਨਵੀਂ ਦਿੱਲੀ ਦੇ ਇਕ ਹਸਪਤਾਲ ’ਚੋਂ ਆਪ੍ਰੇਸ਼ਨ ਕਰਵਾਉਣ ਤੋਂ ਬਾਅਦ ਉਕਤ ਕਾਂਸਟੇਬਲ ਬਿਲਕੁਲ ਠੀਕ ਹੈ।

ਇਹ ਕਾਂਸਟੇਬਲ ਪਹਿਲੀ ਵਾਰ 2012 ਵਿਚ ਉਸ ਸਮੇਂ ਸੁਰਖੀਆਂ ਵਿਚ ਆਈ ਸੀ, ਜਦੋਂ ਉਹ ਆਪਣੇ ਪਰਿਵਾਰ ਦੇ ਸਖ਼ਤ ਵਿਰੋਧ ਦੇ ਬਾਵਜੂਦ ਬਠਿੰਡਾ ਜ਼ਿਲ੍ਹੇ ਦੇ ਆਪਣੇ ਪਿੰਡ ਤੋਂ ਆਪਣੇ ਬਚਪਨ ਦੀ ਸਹੇਲੀ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿਣ ਲੱਗੀ ਸੀ। ਉਸ ਨੇ ਆਪਣੀ ਸਹੇਲੀ ਨਾਲ ਇਕੱਠੇ ਰਹਿਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਵੀ ਅਪੀਲ ਦਾਇਰ ਕਰ ਕੇ ਸੁਰੱਖਿਆ ਮੰਗੀ ਸੀ। ਉਸ ਨੇ ਉਸ ਸਮੇਂ ਕਿਹਾ ਸੀ ਕਿ ਦੋਵਾਂ ਸਹੇਲੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਖ਼ਤਰਾ ਹੈ। ਹਾਲਾਂਕਿ ਦੋਵਾਂ ਸਹੇਲੀਆਂ ਦੇ ਰਿਸ਼ਤੇ ’ਚ ਸਾਲ 2019 ’ਚ ਉਦੋਂ ਖਟਾਸ ਪੈਦਾ ਹੋ ਗਈ ਸੀ, ਜਦੋਂ ਦੋਵਾਂ ਨੇ ਇਕ ਦੂਜੇ ’ਤੇ ਤੰਗ-ਪਰੇਸ਼ਾਨ ਕਰਨ ਦੀਆਂ ਪੁਲਿਸ ਕੋਲ ਸ਼ਿਕਾਇਤਾਂ ਕੀਤੀਆਂ ਸਨ। ਇਸ ਤੋਂ ਬਾਅਦ ਉਕਤ ਕਾਂਸਟੇਬਲ ਆਪਣੀ ਸਹੇਲੀ ਨਾਲੋਂ ਵੱਖ ਹੋ ਗਈ ਸੀ। ਜਦੋਂ ਉਕਤ ਕਾਂਸਟੇਬਲ ਨਾਲ ਫੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਸ ਨੇ ਇਸ ਨੂੰ ਆਪਣਾ ਨਿੱਜੀ ਮਾਮਲਾ ਦੱਸਦਿਆਂ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਕਾਨੂੰਨੀ ਰਾਇ ਲਵਾਂਗੇ: ਆਈਜੀ ਛੀਨਾ

ਇਸ ਮੁੱਦੇ ’ਤੇ ਬਠਿੰਡਾ ਰੇਂਜ ਆਈਜੀ ਐੱਮਐੱਸ ਛੀਨਾ ਨੇ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੁਲਿਸ ਨੂੰ ਕਿਸੇ ਮਹਿਲਾ ਕਾਂਸਟੇਬਲ ਨੇ ਲਿੰਗ ਬਦਲਣ ਦੀ ਅਰਜ਼ੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ’ਤੇ ਕਾਨੂੰਨੀ ਰਾਏ ਲੈ ਕੇ ਮਾਮਲਾ ਮੁੱਖ ਦਫ਼ਤਰ ਨੂੰ ਭੇਜਾਂਗੇ ਅਤੇ ਫਿਰ ਇਸ ਮਾਮਲੇ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਪਿੰਡ ਮਾਣਕੀ ਦੇ 28 ਸਾਲਾ ਨੌਜਵਾਨ ਦੀ ਘਰ ‘ਚ ਲਟਕਦੀ ਮਿਲੀ ਲਾਸ਼, ਬੀਵੀ-ਬੱਚੇ ਪਹਿਲਾਂ ਹੀ ਜਾ ਚੁੱਕੇ ਨੇ ਛੱਡ ਕੇ

Read Next

PGI ਚੰਡੀਗੜ੍ਹ ‘ਚ ਮਾਰਕਰ ਟੈਸਟ ਬੰਦ, ਮਰੀਜ਼ ਪਰੇਸ਼ਾਨ, ਗੰਭੀਰ ਬਿਮਾਰੀ ਦਾ ਪਤਾ ਲਾਉਣ ਲਈ ਮਹੱਤਵਪੂਰਨ ਹੈ ਟੈਸਟ