Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

PGI ਚੰਡੀਗੜ੍ਹ ‘ਚ ਮਾਰਕਰ ਟੈਸਟ ਬੰਦ, ਮਰੀਜ਼ ਪਰੇਸ਼ਾਨ, ਗੰਭੀਰ ਬਿਮਾਰੀ ਦਾ ਪਤਾ ਲਾਉਣ ਲਈ ਮਹੱਤਵਪੂਰਨ ਹੈ ਟੈਸਟ

ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ‘ਚ ਮਾਰਕਰ ਟੈਸਟ ਕਿੱਟਾਂ ਦੇ ਰੇਟ ਵਧਣ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਡੀ ਗੱਲ ਇਹ ਹੈ ਕਿ ਹਾਲ ਹੀ ‘ਚ ਪੀਜੀਆਈ ਦੇ ਡਾਇਰੈਕਟਰ ਪ੍ਰੋਫੈਸਰ ਵਿਵੇਕ ਲਾਲ ਨੇ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਮਰੀਜ਼ਾਂ ਦੀ ਸਹੂਲਤ ਲਈ ਪੀਜੀਆਈ ‘ਚ ਉਪਲਬਧ ਸਾਰੀਆਂ ਡਾਇਗਨੌਸਟਿਕ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ। ਜੇਕਰ ਕੋਈ ਮਸ਼ੀਨ ਜਾਂ ਟੈਸਟ ਕਿੱਟ ਉਪਲਬਧ ਨਹੀਂ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਸ ਬਾਰੇ ਸੂਚਿਤ ਕੀਤਾ ਜਾਵੇ।

ਬਾਵਜੂਦ ਅਜੇ ਹਫ਼ਤਾ ਵੀ ਨਹੀਂ ਬੀਤਿਆ ਕਿ ਪੀਜੀਆਈ ‘ਚ ਕੰਪਨੀ ਨੇ ਗੰਭੀਰ ਮਰੀਜ਼ਾਂ ਦੇ ਇਲਾਜ ਵਿਚ ਵਰਤੀ ਜਾਣ ਵਾਲੀ ਮਾਰਕਰ ਟੈਸਟ ‘ਚ ਵਰਤੀ ਜਾਣ ਵਾਲੀ ਕਿੱਟ ਦੇ ਰੇਟ ਵਧਾ ਦਿੱਤੇ ਹਨ। ਇਸ ਕਾਰਨ ਪੀਜੀਆਈ ਵਿਚ ਕਿੱਟਾਂ ਨਾ ਮਿਲਣ ਕਾਰਨ ਮਰੀਜ਼ਾਂ ਦਾ ਮਾਰਕਰ ਟੈਸਟ ਨਹੀਂ ਹੋ ਪਾ ਰਿਹਾ।

ਜਾਣਕਾਰੀ ਅਨੁਸਾਰ ਪੀਜੀਆਈ ‘ਚ ਕਈ ਸਪੈਸ਼ਲ ਮਾਰਕਰ ਟੈਸਟ ਰੋਕ ਦਿੱਤੇ ਗਏ ਹਨ। ਇੰਸਟੀਚਿਊਟ ਲਈ ਇਹ ਟੈਸਟ ਕਰਨ ਲਈ ਵਰਤੇ ਜਾਣ ਵਾਲੇ ਰੀਐਜੈਂਟਸ ਨੂੰ ਖਰੀਦਣਾ ਮੁਸ਼ਕਲ ਹੋ ਗਿਆ ਹੈ। ਇਹ ਰੀਏਜੇਂਟ ਬਣਾਉਣ ਵਾਲੀਆਂ ਕੰਪਨੀਆਂ ਨੂੰ ਆਪਣੇ ਰੇਟ ਵਧਾਉਣ ਲਈ ਕਿਹਾ ਗਿਆ ਹੈ। ਅਜਿਹੇ ਵਿਚ ਪੀਜੀਆਈ ਲਈ ਇਹ ਸਮੱਸਿਆ ਖੜ੍ਹੀ ਹੋ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਆਟੋਇਮਿਊਨ ਰੋਗਾਂ ਦਾ ਪਤਾ ਲਗਾਉਣ ਲਈ ਮਾਰਕਰ ਟੈਸਟ ਬਹੁਤ ਜ਼ਰੂਰੀ ਹਨ। ਇਨ੍ਹਾਂ ਵਿਚ ਪ੍ਰਾਇਮਰੀ ਇਮਿਊਨੋਡੈਫੀਸ਼ੈਂਸੀ ਬਿਮਾਰੀ, ਐਂਸੀਫੈਲਿਟਿਸ ਸ਼ਾਮਲ ਹਨ। ਪੀਜੀਆਈ ‘ਚ ਪਹਿਲਾਂ ਹੀ ਸਟਾਫ਼ ਦੀ ਘਾਟ ਹੈ। ਉਸ ਤੋਂ ਬਾਅਦ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਕਿੱਟਾਂ ਨਾ ਮਿਲਣ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੀਏਜੇਂਟ ਕਿੱਟਾਂ ਦੀ ਦਰਾਮਦ ਕਰਨੀ ਪੈਂਦੀ ਹੈ ਤੇ ਇਨ੍ਹਾਂ ਦਾ ਰੇਟ ਵੀ ਕਾਫੀ ਜ਼ਿਆਦਾ ਹੁੰਦਾ ਹੈ।

ਵਰਨਣਯੋਗ ਹੈ ਕਿ ਪੀਜੀਆਈ ‘ਚ 5 ਲੱਖ ਰੁਪਏ ਤੋਂ ਘੱਟ ਕੀਮਤ ਦਾ ਕੋਈ ਵੀ ਸਾਮਾਨ ਖਰੀਦਣ ਲਈ ਮਾਹਿਰਾਂ ਦੀ ਕਮੇਟੀ ਦੀ ਲੋੜ ਨਹੀਂ ਹੈ। ਇਸ ਦੀ ਫਾਈਲ ਤੁਰੰਤ ਪਾਸ ਹੋ ਜਾਂਦੀ ਹੈ। ਹਾਲਾਂਕਿ, ਜੇਕਰ ਤੁਸੀਂ ਪੰਜ ਲੱਖ ਤੋਂ ਉੱਪਰ ਦੀ ਕੋਈ ਵੀ ਚੀਜ਼ ਖਰੀਦਣਾ ਚਾਹੁੰਦੇ ਹੋ ਤਾਂ ਫਾਈਲ ਕੇਂਦਰ ਦੀ ਹੈਲਥ ਐਂਡ ਫੈਮਿਲੀ ਵੈੱਲਫੇਅਰ ਨੂੰ ਜਾਂਦੀ ਹੈ। ਇਸ ਨਾਲ ਖਰੀਦ ਵਿਚ ਕਾਫੀ ਸਮਾਂ ਲੱਗ ਜਾਂਦਾ ਹੈ।

Vinkmag ad
Share Our Daily Posts

News Desk

Read Previous

ਬਠਿੰਡਾ ਦੀ ਮਹਿਲਾ ਕਾਂਸਟੇਬਲ ਨੇ ਕਰਵਾਇਆ ਲਿੰਗ ਪਰਿਵਰਤਨ, ਪੁਰਸ਼ ਬਣ ਕੇ ਕੀਤਾ ਲਿੰਗ ਤੇ ਨਾਂ ਬਦਲਣ ਲਈ ਅਪਲਾਈ

Read Next

ਸੰਦੀਪ ਸਿੰਘ ਸੰਨੀ ਦੀ ਅੱਜ ਭਾਰੀ ਲਾਮ ਲਸ਼ਕਰ ਹੇਠ ਹੋਵੇਗੀ ਪੇਸ਼ੀ, ਅਦਾਲਤ ਦੇ ਬਾਹਰ ਫੋਰਸ ਤਾਇਨਾਤ