Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਖਿਡਾਰੀਆਂ ਲਈ Good News ! ਪੰਜਾਬ ਸਰਕਾਰ ਨੇ Birth Certificate ਦੀ ਸ਼ਰਤ ਕੀਤੀ ਖ਼ਤਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਸੀਐੱਮ ਮਾਨ ਸਰਕਾਰ ਨੇ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਹੁਣ ਸਕੂਲ ਰਿਕਾਰਡ ਦੇ ਆਧਾਰ ‘ਤੇ ਖਿਡਾਰੀ ਦੀ ਉਮਰ ਤੈਅ ਹੋਵੇਗੀ।

ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਰੋਕਣ ਲਈ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਅਕਸਰ ਵਿਵਾਦ ਰਹਿੰਦਾ ਹੈ ਕਿ ਜ਼ਿਆਦਾ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਦੇ ਮੁਕਾਬਲਿਆਂ ‘ਚ ਖੇਡ ਰਹੇ ਹਨ, ਜਿਸ ਨਾਲ ਕਈ ਵਾਰ ਵਿਵਾਦ ਖੜ੍ਹਾ ਹੋ ਜਾਂਦਾ ਹੈ।

ਵੱਖ-ਵੱਖ ਖੇਡਾਂ ‘ਚ ਅਕਸਰ ਖਿਡਾਰੀਆਂ ਦੀ ਉਮਰ ਨੂੰ ਲੈ ਕੇ ਵਿਵਾਦ ਹੋ ਜਾਂਦੇ ਹਨ। ਕਈ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਵਿਚ ਖਿਡਾਰੀ ਆਪਣੀ ਅਸਲੀ ਉਮਰ ਲੁਕਾ ਲੈਂਦੇ ਹਨ। ਜ਼ਿਆਦਾ ਉਮਰ ਦੇ ਖਿਡਾਰੀ ਆਪਣੀ ਉਮਰ ਘੱਟ ਦਿਖਾਉਂਦੇ ਹਨ ਤੇ 20-22 ਸਾਲ ਦੇ ਹੋਣ ਦੇ ਬਾਵਜੂਦ ਅੰਡਰ-19 ‘ਚ ਵੀ ਖੇਡਦੇ ਹਨ। ਅਜਿਹੀਆਂ ਗੜਬੜੀਆਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਇਹ ਅਹਿਮ ਫ਼ੈਸਲਾ ਲਿਆ ਹੈ।

ਭਗਵੰਤ ਮਾਨ ਦੀ ਅਗਵਾਈ ਸਰਕਾਰ ਨੇ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਹੁਣ ਸਕੂਲ ਰਿਕਾਰਡ ਦੇ ਆਧਾਰ ‘ਤੇ ਹੀ ਖਿਡਾਰੀਆਂ ਦੀ ਉਮਰ ਤੈਅ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਵੱਖ-ਵੱਖ ਪੱਧਰ ‘ਤੇ ਹੋਣ ਵਾਲੇ ਖੇਡ ਮੁਕਾਬਲਿਆਂ ‘ਚ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਨੂੰ ਰੋਕਣ ਲਈ ਇਹ ਫ਼ੈਸਲਾ ਲਿਆ ਹੈ।

Vinkmag ad
Share Our Daily Posts

News Desk

Read Previous

ਗੁਰਦਾਸਪੁਰ ‘ਚ ਸਿੱਖ ਜਥੇਬੰਦੀਆਂ ਨੇ ਘੇਰਿਆ SSP ਦਫ਼ਤਰ, ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਵਾਲੇ ਦੀ ਗ੍ਰਿਫ਼ਤਾਰੀ ‘ਤੇ ਅੜੇ

Read Next

ਪੰਜਾਬ ਰੋਡਵੇਜ਼ ਕੰਟ੍ਰੈਕਟ ਵਰਕਰਾਂ ਦੀ ਹੜਤਾਲ ਖ਼ਤਮ, ਰੂਟਾਂ ‘ਤੇ ਰਵਾਨਾ ਹੋਈਆਂ ਬੱਸਾਂ