Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪੰਜਾਬ ਰੋਡਵੇਜ਼ ਕੰਟ੍ਰੈਕਟ ਵਰਕਰਾਂ ਦੀ ਹੜਤਾਲ ਖ਼ਤਮ, ਰੂਟਾਂ ‘ਤੇ ਰਵਾਨਾ ਹੋਈਆਂ ਬੱਸਾਂ

ਜਲੰਧਰ : ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਚੱਕਾ ਜਾਮ ਹੜਤਾਲ ਵਾਪਸ ਲੈ ਲਈ ਹੈ। ਹੁਣ ਆਮ ਵਾਂਗ ਰੂਟਾਂ ’ਤੇ ਬੱਸਾਂ ਨੂੰ ਰਵਾਨਾ ਕੀਤਾ ਜਾ ਰਿਹਾ ਹੈ। ਯੂਨੀਅਨ ਪੰਜਾਬ ਰੋਡਵੇਜ਼ ਵੱਲੋਂ ਬਟਾਲਾ ਡਿਪੂ ਦੇ ਕੰਡਕਟਰ ਦੀ ਮੁਅੱਤਲੀ ਖ਼ਿਲਾਫ਼ ਹੜਤਾਲ ‘ਤੇ ਸੀ।

ਮੁਅੱਤਲ ਬੱਸ ਕੰਡਕਟਰ ਪਿਛਲੇ ਕਈ ਦਿਨਾਂ ਤੋਂ ਪਾਣੀ ਵਾਲੀ ਟੈਂਕੀ ‘ਤੇ ਬੈਠਾ ਸੀ, ਜਿਸ ਨੂੰ ਸੋਮਵਾਰ ਦੇਰ ਰਾਤ ਟੈਂਕੀ ਤੋਂ ਉਤਾਰਿਆ ਗਿਆ। ਯੂਨੀਅਨ ਦੀ ਜਲੰਧਰ ਇਕਾਈ ਦੇ ਨਵ-ਨਿਯੁਕਤ ਪ੍ਰਧਾਨ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸਬੰਧਤ ਕੰਡਕਟਰ ਖ਼ਿਲਾਫ਼ ਕੀਤੀ ਗਈ ਰਿਪੋਰਟ ਨੂੰ ਰੱਦ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ, ਜਿਸ ਮਗਰੋਂ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਸੋਮਵਾਰ ਨੂੰ ਪ੍ਰਵਾਨ ਕਰ ਲਿਆ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਮੌਜੂਦ ਸਨ, ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਕੰਡਕਟਰ ਪ੍ਰਿਤਪਾਲ ਸਿੰਘ ਵਿਰੁੱਧ ਜਾਂਚ ਸਮਾਂਬੱਧ ਢੰਗ ਨਾਲ ਕੀਤੀ ਜਾਵੇਗੀ ਅਤੇ ਤਿੰਨ ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਯੂਨੀਅਨ ਵੱਲੋਂ ਇਸ ਮਾਮਲੇ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।

ਇਸੇ ਤਰ੍ਹਾਂ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਵਿਭਾਗ ਦੇ ਨਿਯਮਾਂ ਅਨੁਸਾਰ ਸੱਤ ਦਿਨਾਂ ਦੇ ਅੰਦਰ-ਅੰਦਰ ਫਿਰੋਜ਼ਪੁਰ ਤੋਂ ਪੱਟੀ ਟਰਾਂਸਫਰ ਹੋਏ ਮੁਲਾਜ਼ਮਾਂ ਦੀਆਂ ਬਦਲੀਆਂ ਦਾ ਜਾਇਜ਼ਾ ਲੈਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਸੂਬੇ ਦੇ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਲਈ ਅਧਿਕਾਰੀਆਂ ਵੱਲੋਂ ਨੋਟ ਕੀਤਾ ਗਿਆ। ਅਧਿਕਾਰੀਆਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਬਾਰੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ, ਜਿਸ ਸਬੰਧੀ 12 ਦਸੰਬਰ 2022 ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਖਿਡਾਰੀਆਂ ਲਈ Good News ! ਪੰਜਾਬ ਸਰਕਾਰ ਨੇ Birth Certificate ਦੀ ਸ਼ਰਤ ਕੀਤੀ ਖ਼ਤਮ

Read Next

ਜਲੰਧਰ ਰੇਲਵੇ ਸਟੇਸ਼ਨ ’ਤੇ ਸੂਟਕੇਸ ’ਚੋਂ ਮਿਲੀ 32 ਸਾਲਾ ਵਿਅਕਤੀ ਦੀ ਲਾਸ਼, ਅੱਖਾਂ ਤੇ ਹੱਥਾਂ ’ਤੇ ਹਨ ਕੱਟ ਦੇ ਨਿਸ਼ਾਨ