Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਡੀਸੀ ਦਫ਼ਤਰ ਦੇ ਕਰਮਚਾਰੀ ਅੱਜ ਵੀ ਰਹਿਣਗੇ ਹੜਤਾਲ ’ਤੇ, ਬੰਦ ਰਹੇਗਾ ਕੰਮਕਾਜ

ਜਲੰਧਰ : ਜਲੰਧਰ ਵਿਚ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪਵਨ ਵਰਮਾ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਕਰਨ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਡੀਸੀ ਦਫਤਰ ਦੇ ਮੁਲਾਜ਼ਮ ਹੜਤਾਲ ’ਤੇ ਰਹਿਣਗੇ। ਇਸ ਦੌਰਾਨ ਹਰ ਤਰ੍ਹਾਂ ਦੇ ਸਰਕਾਰੀ ਕੰਮਕਾਜ ਬੰਦ ਰਹਿਣਗੇ, ਜਿਸ ਵਿਚ ਰਜਿਸਟਰੀ, ਆਰਟੀਏ, ਡੀਟੀਓ, ਅਸਲਾ ਵਿਭਾਗ ਅਤੇ ਤਹਿਸੀਲਦਾਰ ਦਫ਼ਤਰ ਨਾਲ ਸਬੰਧਤ ਕੰਮ ਨਹੀਂ ਕੀਤਾ ਜਾਵੇਗਾ।

ਹਾਲਾਂਕਿ ਪ੍ਰਾਈਵੇਟ ਕਰਮਚਾਰੀਆਂ ਵੱਲੋਂ ਚਲਾਏ ਜਾ ਰਹੇ ਸੁਵਿਧਾ ਕੇਂਦਰ ਖੁੱਲ੍ਹੇ ਰਹਿਣਗੇ, ਜਿੱਥੇ ਆਮ ਵਾਂਗ ਵੱਖ-ਵੱਖ ਤਰ੍ਹਾਂ ਦੇ ਕੰਮ ਕਰਵਾਉਣ ਲਈ ਲੋਕਾਂ ਤੋਂ ਅਰਜ਼ੀਆਂ ਲਈਆਂ ਜਾਣਗੀਆਂ। ਯੂਨੀਅਨ ਦੇ ਪ੍ਰਧਾਨ ਪਵਨ ਵਰਮਾ ਦਾ ਡੀਸੀ ਦਫਤਰ ਵਿਚ ਤਾਇਨਾਤ ਇਕ ਮਹਿਲਾ ਮੁਲਾਜ਼ਮ ਮਨਮੀਤ ਗੁਪਤਾ ਨਾਲ ਪਿਛਲੇ ਕਈ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ।

ਸੋਮਵਾਰ ਨੂੰ ਚੱਲਦਾ ਰਿਹਾ ਬੈਠਕਾਂ ਦਾ ਦੌਰ

ਸੋਮਵਾਰ ਨੂੰ ਡੀਸੀ ਦਫਤਰ ਵਿਚ ਦਿਨ ਭਰ ਮੀਟਿੰਗਾਂ ਦਾ ਦੌਰ ਚੱਲਦਾ ਰਿਹਾ। ਬਾਅਦ ਦੁਪਹਿਰ ਦਿ ਪੰਜਾਬ ਸਟੇਟ ਡਿਸਟਿ੍ਰਕਟ ਡੀਸੀ ਆਫਿਸ ਇੰਪਲਾਈਜ਼ ਐਸੋਸੀਏਸ਼ਨ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ। ਇਸ ਵਾਰ ਦੀ ਹੜਤਾਲ ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਕਿਸੇ ਮੰਗ ਨੂੰ ਲੈ ਕੇ ਨਹੀਂ ਹੈ ਸਗੋਂ ਯੂਨੀਅਨ ਦੇ ਪ੍ਰਧਾਨ ਅਤੇ ਇਕ ਮਹਿਲਾ ਮੁਲਾਜ਼ਮ ਦੀ ਆਪਸੀ ਲੜਾਈ ਨੂੰ ਲੈ ਕੇ ਹੈ। ਪ੍ਰਧਾਨ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਇਸ ਘਟਨਾ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਉੱਨ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਬੁਝਾਉਣ ’ਚ ਲੱਗੀਆਂ ਫਾਇਰ ਬਿ੍ਰਗੇਡ ਦੀਆਂ 10 ਗੱਡੀਆਂ

Read Next

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ ਰੱਖੇ ਜਾਣਗੇ ਸ਼ਹੀਦਾਂ/ਸੁਤੰਤਰਤਾ ਸੰਗਰਾਮੀਆਂ ਦੇ ਨਾਮ ‘ਤੇ : ਹਰਜੋਤ ਸਿੰਘ ਬੈਂਸ