Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ ਰੱਖੇ ਜਾਣਗੇ ਸ਼ਹੀਦਾਂ/ਸੁਤੰਤਰਤਾ ਸੰਗਰਾਮੀਆਂ ਦੇ ਨਾਮ ‘ਤੇ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਅਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਵਲੋਂ ਵਲੋਂ ਦਿਖਾਏ ਰਸਤੇ ਤੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਸੰਗਰਾਮ ਵਿੱਚ 80 ਫ਼ੀਸਦੀ ਤੋਂ ਜ਼ਿਆਦਾ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਸਰਹੱਦਾਂ ਦੀ ਰਾਖੀ ਕਰਦਿਆਂ ਵੀ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ।

ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਦੇ 75ਵੇਂ ਵਰ੍ਹੇਗੰਢ ਦੇ ਮੌਕੇ ‘ਤੇ ਰਾਜ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖੇ ਜਾਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਨਸਲਾਂ ਨੂੰ ਸਾਡੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਬਾਰੇ ਪਤਾ ਲੱਗ ਸਕੇ।

ਉਹਨਾਂ ਦੱਸਿਆ ਕਿ ਜਿਹਨਾਂ ਸਕੂਲਾਂ ਦੇ ਨਾਮ ਸ਼ਹੀਦਾਂ/ ਅਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖੇ ਜਾਣੇ ਹਨ ਉਹਨਾਂ ਲਈ ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਮਤਾ ਪਾਸ ਕਰਕੇ ਸਮੇਤ ਸ਼ਹੀਦ/ਅਜ਼ਾਦੀ ਘੁਲਾਟੀਏ ਸਬੰਧੀ ਜੀਵਨੀ ਸਬੰਧੀ ਨੋਟ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਸ਼ਹਾਦਤ ਸਬੰਧੀ ਦਿੱਤੇ ਗਏ ਤਗਮੇ ਬਾਰੇ ਸੂਚਨਾ ਸਕੂਲ ਦੇ ਪ੍ਰਿੰਸੀਪਲ ਰਾਹੀਂ ਅਗਲੇ ਇਕ ਮਹੀਨੇ ਦੇ ਵਿੱਚ ਸਟੇਟ ਹੈਡਕੁਆਰਟਰ ਨੂੰ ਭੇਜਿਆ ਜਾਵੇਗਾ।

ਸ.ਬੈਂਸ ਨੇ ਕਿਹਾ ਕਿ ਇਸ ਕਾਰਵਾਈ ਦੀ ਉਹ ਖੁਦ ਨਿਗਰਾਨੀ ਕਰਨਗੇ ਅਤੇ 15 ਦਿਨ ਬਾਅਦ ਇਸ ਦਾ ਖ਼ੁਦ ਮੁਲਾਂਕਣ ਕਰਨਗੇ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਪਹਿਲਕਦਮੀ ਨਾਲ ਸ਼ਹੀਦ/ਅਜ਼ਾਦੀ ਘੁਲਾਟੀਏ ਦੇ ਜੀਵਨ ਤੋਂ ਸਾਡੇ ਬੱਚੇ ਸੇਧ ਲੈਣ ਸਕਣਗੇ।

Vinkmag ad
Share Our Daily Posts

News Desk

Read Previous

ਡੀਸੀ ਦਫ਼ਤਰ ਦੇ ਕਰਮਚਾਰੀ ਅੱਜ ਵੀ ਰਹਿਣਗੇ ਹੜਤਾਲ ’ਤੇ, ਬੰਦ ਰਹੇਗਾ ਕੰਮਕਾਜ

Read Next

ਪਟਿਆਲਾ ਤੋਂ ਫਿਲਮ ਦੇਖ ਕੇ ਵਾਪਸ ਆ ਰਹੇ ਦੋ ਸਕੇ ਭਰਾਵਾਂ ਦੀ ਸੜਕ ਹਾਦਸੇ ‘ਚ ਮੌਤ, ਚਾਰ ਜਣੇ ਗੰਭੀਰ ਜ਼ਖ਼ਮੀ