Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਪਟਿਆਲਾ ਤੋਂ ਫਿਲਮ ਦੇਖ ਕੇ ਵਾਪਸ ਆ ਰਹੇ ਦੋ ਸਕੇ ਭਰਾਵਾਂ ਦੀ ਸੜਕ ਹਾਦਸੇ ‘ਚ ਮੌਤ, ਚਾਰ ਜਣੇ ਗੰਭੀਰ ਜ਼ਖ਼ਮੀ

ਸਮਾਣਾ : ਸੋਮਵਾਰ ਦੇਰ ਸ਼ਾਮ ਸਮਾਣਾ-ਪਟਿਆਲਾ ਰੋਡ ’ਤੇ ਸਥਿਤ ਪਿੰਡ ਚੌਂਹਟ ਨਜ਼ਦੀਕ ਸੜਕ ’ਤੇ ਖੜ੍ਹੇ ਟਰੈਕਟਰ-ਟਰਾਲੀ ’ਚ ਕਾਰ ਵੱਜਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਜਦੋਂ ਕਿ ਕਾਰ ਸਵਾਰ 4 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਮਾਣਾ ਸਿਵਲ ਹਸਪਤਾਲ ਤੇ ਪਟਿਆਲਾ ਦੇ ਪ੍ਰਾਈਵੇਟ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਵਾਹਨ ਛੱਡ ਕੇ ਫ਼ਰਾਰ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਮਾਮਲੇ ਦੇ ਜਾਂਚ ਅਧਿਕਾਰੀ ਸਦਰ ਥਾਣਾ ਦੇ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਸਮਾਣਾ ’ਚ ਇਲਾਜ ਲਈ ਦਾਖ਼ਲ ਜ਼ਖ਼ਮੀ ਸ਼ੈਂਟੀ (18) ਪੁੱਤਰ ਬੁੱਧਰਾਮ ਨਿਵਾਸੀ ਪਿੰਡ ਮੁਰਾਦਪੁਰਾ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਇਕ ਦੋਸਤ ਦੇ ਘਰ ਲੜਕੇ ਦੇ ਜਨਮ ਦੀ ਖ਼ੁਸ਼ੀ ’ਚ ਮੁਰਾਦਪੁਰਾ ਨਿਵਾਸੀ ਆਪਣੇ ਦੋਸਤਾਂ ਅਜੇ (20) ਪੁੱਤਰ ਕਾਲਾ, ਵਿਕਰਮਜੀਤ ਸਿੰਘ (18) ਪੁੱਤਰ ਜੋਗਾ ਸਿੰਘ, ਸਰਬਜੀਤ ਸਿੰਘ (17) ਪੁੱਤਰ ਸੋਨੀ, ਜਸਪਾਲ ਸਿੰਘ (27) ਤੇ ਚੰਨੀ (22) ਪੁੱਤਰਾਨ ਸੁਖਵਿੰਦਰ ਸਿੰਘ ਸਾਰੇ ਦੋਸਤ ਪਟਿਆਲਾ ਤੋਂ ਫਿਲਮ ਦੇਖ ਕੇ ਕਾਰ ਰਾਹੀਂ ਪਿੰਡ ਵਾਪਸ ਆ ਰਹੇ ਸੀ ਕਿ ਇਸ ਦੌਰਾਨ ਜਦੋਂ ਉਹ ਰਾਤ ਕਰੀਬ 10 ਵਜੇ ਪਿੰਡ ਚੌਂਹਟ ਦੇ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸੜਕ ’ਤੇ ਬਿਨਾਂ ਰਿਫਲੈਕਟਰ ਤੋਂ ਖੜ੍ਹੀ ਟਰੈਕਟਰ-ਟਰਾਲੀ ਦੇ ਪਿੱਛੇ ਜਾ ਵੱਜੀ ਜਿਸ ਕਾਰਨ ਉਹ ਸਾਰੇ ਗੰਭੀਰ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਬਾਅਦ ਸ਼ੈਂਟੀ, ਜਸਪਾਲ ਸਿੰਘ ਅਤੇ ਸਰਬਜੀਤ ਸਿੰਘ ਨੂੰ ਇਕ ਗੱਡੀ ਵਿਚ ਕੁਝ ਲੋਕ ਸਮਾਣਾ ਲੈ ਆਏ ਜਦੋਂ ਕਿ ਚੰਨੀ, ਅਜੇ ਅਤੇ ਵਿਕਰਮਜੀਤ ਸਿੰਘ ਨੂੰ ਪਟਿਆਲਾ ਲਿਜਾਇਆ ਗਿਆ। ਇਲਾਜ ਦੌਰਾਨ ਜਸਪਾਲ ਸਿੰਘ ਤੇ ਉਸ ਦੇ ਭਰਾ ਚੰਨੀ ਦੀ ਮੌਤ ਹੋ ਗਈ ਜਦੋਂ ਕਿ ਜ਼ਖ਼ਮੀ ਸਮਾਣਾ ਤੇ ਪਟਿਆਲਾ ਦੇ ਹਸਪਤਾਲ ਵਿਚ ਦਾਖ਼ਲ ਹਨ। ਪੁਲਿਸ ਅਧਿਕਾਰੀ ਅਨੁਸਾਰ ਪੁਲਿਸ ਨੇ ਟਰੈਕਟਰ-ਟਰਾਲੀ ਆਪਣੇ ਕਬਜ਼ੇ ’ਚ ਲੈ ਕੇ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਤੇ ਮ੍ਰਿਤਕ ਨੌਜਵਾਨਾਂ ਦੇ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰ ਹਵਾਲੇ ਕਰ ਦਿੱਤੀਆਂ ਹਨ।

Vinkmag ad
Share Our Daily Posts

News Desk

Read Previous

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ ਰੱਖੇ ਜਾਣਗੇ ਸ਼ਹੀਦਾਂ/ਸੁਤੰਤਰਤਾ ਸੰਗਰਾਮੀਆਂ ਦੇ ਨਾਮ ‘ਤੇ : ਹਰਜੋਤ ਸਿੰਘ ਬੈਂਸ

Read Next

ਲੁਧਿਆਣਾ ‘ਚ ਸ਼ਿਵਸੈਨਾ ਆਗੂ ਦੇ ਗੰਨਮੈਨ ਦੀ ਰਿਵਾਲਵਰ ਦੇ 20 ਕਾਰਤੂਸ ਚੋਰੀ, ਪੁਲਿਸ ਲਾਈਨ ‘ਚ ਹੋਈ ਘਟਨਾ ਨਾਲ ਹੜਕੰਪ