Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਸ਼ਿਵ ਸੈਨਾ ਨੇਤਾ ਸੋਨੀ ਖ਼ਿਲਾਫ਼ ਮਾਮਲਾ ਦਰਜ, ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਸੀ ਵਿਵਾਦਿਤ ਟਿੱਪਣੀ

ਗੁਰਦਾਸਪੁਰ : ਸ੍ਰੀ ਹਰਿਮੰਦਰ ਸਾਹਿਬ ਦੇ ਖ਼ਿਲਾਫ਼ ਵਿਵਾਦਿਤ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਧਾਨ ਹਰਵਿੰਦਰ ਸੋਨੀ ਖ਼ਿਲਾਫ਼ ਸਿੱਖ ਜਥੇਬੰਦੀਆਂ ਦੇ ਭਾਰੀ ਵਿਰੋਧ ਨੂੰ ਦੇਖਦਿਆਂ ਗੁਰਦਾਸਪੁਰ ਪੁਲਿਸ ਵੱਲੋਂ ਅੱਜ ਸ਼ਾਮ ਨੂੰ ਉਸਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਨਾਲ ਸਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ।

ਹਰਵਿੰਦਰ ਸੋਨੀ ਖ਼ਿਲਾਫ਼ ਇਹ ਮਾਮਲਾ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਤਿੱਬੜੀ ਜ਼ਿਲ੍ਹਾ ਗੁਰਦਾਸਪੁਰ ਦੇ ਬਿਆਨਾਂ ਦੇ ਆਧਾਰ ’ਤੇ ਹੋਇਆ ਹੈ। ਸ਼ਿਕਾਇਤਕਰਤਾ ਲਵਪ੍ਰੀਤ ਸਿੰਘ ਨੇ ਕਿਹਾ ਕਿ ਉਹ ਇਕ ਅੰਮ੍ਰਿਤਧਾਰੀ ਸਿੱਖ ਹੈ ਅਤੇ ਸਿੱਖੀ ਸਿੱਧਾਂਤਾ ਨੂੰ ਮੰਨਣ ਵਾਲਾ ਹੈ। ਸ੍ਰੀ ਹਰਮੰਦਰ ਸਾਹਿਬ ਲਈ ਹਰ ਇਕ ਸਿੱਖ ਅਤੇ ਗੈਰ ਸਿੱਖ ਨੂੰ ਬਹੁਤ ਹੀ ਪਿਆਰ ਸਤਿਕਾਰ ਹੈ ਪਰ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ 5 ਨਵੰਬਰ 2022 ਨੂੰ ਪੰਜਾਬ ਬੰਦ ਦੀ ਕਾਲ ਦੌਰਾਨ ਸ੍ਰੀ ਹਰਮੰਦਰ ਸਾਹਿਬ ਖ਼ਿਲਾਫ਼ ਬੇਹੱਦ ਮਾੜੀ ਅਤੇ ਭੜਕਾਊ ਟਿੱਪਣੀ ਕੀਤੀ ਗਈ। ਇਸ ਨਾਲ ਉਹਨਾਂ ਦੇ ਹਿਰਦੇ ਵਲੁੰਧਰੇ ਗਏ ਹਨ। ਹਰ ਸੰਗਤ ਦੀ ਭਾਵਨਾ ਨੂੰ ਬੇਹੱਦ ਠੇਸ ਪਹੁੰਚੀ ਹੈ। ਅਜਿਹੇ ਬਿਆਨ ਨਾਲ ਦੰਗੇ ਵੀ ਭੜਕ ਸਕਦੇ ਹਨ। ਇਸ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਸੋਨੀ ਖ਼ਿਲਾਫ਼ ਕਾਨੂੰਨੀ ਕੀਤੀ ਜਾਵੇ। ਇਸ ਸ਼ਿਕਾਇਤ ਦੇ ਆਧਾਰ ’ਤੇ ਸਿਟੀ ਪੁਲਿਸ ਸਟੇਸ਼ਨ ਵਿਖੇ ਹਰਵਿੰਦਰ ਸੋਨੀ ਖ਼ਿਲਾਫ਼ ਆਈਪੀਸੀ ਦੀ ਧਾਰਾ 295 ਏ , 504 ,505 ਅਧੀਨ ਮਾਮਲਾ ਦਰਜ਼ ਕੀਤਾ ਗਿਆ ਹੈ। ਇਥੇ ਜ਼ਿਕਰਯੋਗ ਹੈ ਕਿ ਹਰਵਿੰਦਰ ਸੋਨੀ ਖ਼ਿਲਾਫ਼ ਪਰਚਾ ਦਰਜ਼ ਕਰਨ ਅਤੇ ਉਸਦੀ ਗ੍ਰਿਫਤਾਰੀ ਨੂੰ ਲੈ ਕੇ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਐਸਐਸਪੀ ਦਫਤਰ ਗੁਰਦਾਸਪੁਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਗਿਆ ਸੀ ਜੋ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਸਿੱਖ ਜਥੇਬੰਦੀਆਂ ਦੇ ਦਬਾਅ ਅੱਗੇ ਝੁਕਦਿਆਂ ਆਖਰ ਗੁਰਦਾਸਪੁਰ ਪੁਲਿਸ ਨੇ ਸੋਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

Amazon ਨੇ ਵੱਡੇ ਪੱਧਰ ‘ਤੇ ਛਾਂਟੀ ਕੀਤੀ ਸ਼ੁਰੂ , ਕਿਹਾ – ਕੁਝ ਲੋਕਾਂ ਦੀ ਹੁਣ ਲੋੜ ਨਹੀਂ

Read Next

ਅੰਮ੍ਰਿਤਸਰ: ਕਿਸਾਨਾਂ ਨੇ ਭੰਡਾਰੀ ਪੁੱਲ ਤੋਂ ਧਰਨਾ ਟੋਲ ਪਲਾਜ਼ਾ ’ਤੇ ਕੀਤਾ ਸ਼ਿਫਟ