Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਗੰਨੇ ਤੇ OPS ਦਾ ਨੋਟੀਫਿਕੇਸ਼ਨ, ਲੈਕਚਰਾਰਾਂ ਦੀ ਭਰਤੀ, ਪ੍ਰਿੰਸੀਪਲ ਨਿਯੁਕਤੀ ਲਈ ਉਮਰ ਹੱਦ ਛੋਟ ਸਮੇਤ ਇਨ੍ਹਾਂ ਵੱਡੇ ਫ਼ੈਸਲਿਆਂ ‘ਤੇ ਕੈਬਨਿਟ ਦੀ ਮੋਹਰ

ਚੰਡੀਗੜ੍ਹ : Punjab Cabinet Decisions: ਚੰਡੀਗੜ੍ਹ ‘ਚ ਹੋ ਰਹੀ ਪੰਜਾਬ ਕੈਬਨਿਟ ਦੀ ਬੈਠਕ (Punjab Cabinet Meeting) ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਫ਼ੈਸਲਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਕੈਬਨਿਟ ਨੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (Old Pension Scheme) ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ। ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕਰਨਾ ਆਮ ਆਦਮੀ ਪਾਰਟੀ ਦਾ ਪਹਿਲਾ ਟੀਚਾ ਹੈ। CM ਭਗਵੰਤ ਮਾਨ ਨੇ ਇਸ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਧਰਨੇ ਨਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਗੱਲ-ਗੱਲ ‘ਤੇ ਧਰਨੇ ਦੇਣ ਦਾ ਰਿਵਾਜ ਬਣ ਗਿਆ ਹੈ। ਧਰਨਿਆਂ ਕਾਰਨ ਆਮ ਲੋਕਾਂ ਨੂੰ ਸਮੱਸਿਆਵਾਂ ਦਰਪੇਸ਼ ਆਉਂਦੀਆਂ ਹਨ, ਇਸ ਲਈ ਅਜਿਹਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੁਝ ਜਥੇਬੰਦੀਆਂ ਸਿਰਫ਼ ਹਾਜ਼ਰੀ ਲਵਾਉਣ ਲਈ ਧਰਨੇ ਦਿੰਦੀਆਂ ਹਨ ਜੋ ਕਿ ਸਰਾਸਰ ਗ਼ਲਤ ਹੈ।

ਮਾਨ ਨੇ ਗੰਨੇ ਦੇ 380 ਰੁਪਏ ਪ੍ਰਤੀ ਕੁਇੰਟਲ MSP ਦਾ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਮਨਜ਼ੂਰੀ ਦਿੱਤੀ ਹੈ। 305 ਰੁਪਏ ਕੇਂਦਰ ਸਰਕਾਰ ਦੇਵੇਗੀ ਤੇ 50 ਰੁਪਏ ਪੰਜਾਬ ਸਰਕਾਰ ਤੇ 25 ਰੁਪਏ ਸ਼ੂਗਰ ਮਿਲ। 20 ਨਵੰਬਰ ਤੋਂ ਗੰਨਾ ਮਿੱਲਾਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਮਿੱਲਾਂ ਨੂੰ 5 ਨਵੰਬਰ ਤਕ ਮਿੱਲਾਂ ਸ਼ੁਰੂ ਕਰਨ ਸਬੰਧੀ ਕਿਹਾ ਗਿਆ ਸੀ ਪਰ ਉਨ੍ਹਾਂ ਕਿਹਾ ਕਿ ਤਿਆਰੀ ਲਈ ਸਮਾਂ ਸੀ। ਤਿੰਨ ਮਿੱਲਾਂ ਨਾਲ ਸਰਕਾਰ ਦੀ ਗੱਲ ਹੋ ਗਈ ਹੈ ਤੇ ਕਿਸਾਨਾਂ ਨੂੰ 14 ਦਿਨਾਂ ਦੇ ਅੰਦਰ ਅਦਾਇਗੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਗੰਨੇ ਦੀ ਫ਼ਸਲ ਦੇ ਭਾਅ 380 ਰੁ. ਪ੍ਰਤੀ ਕੁਇੰਟਲ ਦੇ ਨੋਟੀਫਿਕੇਸ਼ਨ ਨੂੰ ਕੈਬਨਿਟ ਵੱਲੋਂ ਮਨਜ਼ੂਰੀ, ਦੇਸ਼ ਦੇ ਸਾਰੇ ਸੂਬਿਆਂ ਤੋਂ ਗੰਨੇ ਦਾ ਮੁੱਲ ਪੰਜਾਬ ਵਿੱਚ ਸਭ ਤੋਂ ਜ਼ਿਆਦਾ

ਗੰਨਾ ਮਿੱਲਾਂ ਨੂੰ ਕਿਸਾਨਾਂ ਦੀ PAYMENT 14 ਦਿਨਾਂ ਅੰਦਰ ਦੇਣ ਦਾ ਨਿਰਦੇਸ਼

–CM @BhagwantMannpic.twitter.com/ncK68e3YN9

— AAP Punjab (@AAPPunjab) November 18, 2022

ਇਸ ਤੋਂ ਇਲਾਵਾ 645 ਕਾਲਜ ਲੈਕਚਰਾਰ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਬਾਕਾਇਦਾ ਟੈਸਟ ਲੈ ਕੇ ਨੌਕਰੀ ‘ਤੇ ਰੱਖੇ ਜਾਣਗੇ। 16 ਸਰਕਾਰੀ ਕਾਲਜਾਂ ‘ਚ ਪ੍ਰਿੰਸੀਪਲਾਂ ਦੀ ਨਿਯਕਤੀ ਹੋਵੇਗੀ। ਜਿਸ ਲਈ ਯੋਗ ਉਮਰ ਪਹਿਲਾਂ 45 ਸਾਲ ਸੀ, ਵਧਾ ਕੇ ਹੁਣ 53 ਸਾਲ ਕਰ ਦਿੱਤੀ ਗਈ ਹੈ।

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 24 ਕਰੋੜ 83 ਲੱਖ ਰੁਪਏ ਸਿੱਧੇ ਖਾਤਿਆਂ ‘ਚ ਭੇਜੇ ਗਏ ਹਨ। ਇਸ ਵਾਰ ਝੋਨੇ ਦੌਰਾਨ ਬਿਜਲੀ ਦੀ ਇਕ ਵੀ ਸ਼ਿਕਾਇਤ ਨਹੀਂ ਆਈ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਵਾਰ ਇੰਨੀ ਬਿਜਲੀ ਮਿਲੀ ਕਿ ਕਿਸਾਨਾਂ ਨੂੰ ਮੋਟਰਾਂ ਬੰਦ ਕਰ ਕੇ ਝੋਨਾ ਲਾਉਣਾ ਪਿਆ।

ਭਗਵੰਤ ਮਾਨ ਨੇ ਗਊਸ਼ਾਲਾਵਾਂ ਲਈ ਵੀ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰਜਿਸਟਰਡ ਗਊਸ਼ਾਲਾਵਾਂ ਦੇ ਅਕਤੂਬਰ ਤਕ ਦੇ ਬਿਜਲੀ ਬਿੱਲ ਮਾਫ਼ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ PSPCL ਨੂੰ ਸਾਰਾ ਬਕਾਇਆ ਦੇਵੇਗੀ। ਇਸ ਤੋਂ ਇਲਾਵਾ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮਿਲ ਕੇ ਅਵਾਰਾ ਪਸ਼ੂਆਂ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਆਵਾਰਾ ਕੁੱਤਿਆਂ ਨੂੰ ਰੱਖਣ ਦਾ ਮਤਲਬ ਇਹ ਨਹੀਂ ਕਿ ਤੁਸੀਂ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰੋਗੇ : ਸੁਪਰੀਮ ਕੋਰਟ

Read Next

ਟੈਰਰ ਫੰਡਿੰਗ ਮਾਮਲੇ ‘ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਗ੍ਰਿਫਤਾਰ, ISI ਨਾਲ ਜੁੜੇ ਤਾਰ, ਅਕਾਊਂਟ ਡਿਟੇਲ ਤੋਂ ਹੋਇਆ ਖੁਲਾਸਾ