Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਟੈਰਰ ਫੰਡਿੰਗ ਮਾਮਲੇ ‘ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਗ੍ਰਿਫਤਾਰ, ISI ਨਾਲ ਜੁੜੇ ਤਾਰ, ਅਕਾਊਂਟ ਡਿਟੇਲ ਤੋਂ ਹੋਇਆ ਖੁਲਾਸਾ

ਮੁਹਾਲੀ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Punjab University Chandigarh) ਦੇ ਇਕ ਵਿਦਿਆਰਥੀ ਨੂੰ ਟੈਰਰ ਫੰਡਿੰਗ (Terror Funding) ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਐੱਮਏ ਦਾ ਵਿਦਿਆਰਥੀ ਹੈ। ਮੁਲਜ਼ਮ ਦੀ ਪਛਾਣ ਅਰਸ਼ਦੀਪ ਦੇ ਤੌਰ ‘ਤੇ ਹੋਈ ਹੈ ਜੋ ਮੂਲ ਰੂਪ ‘ਚ ਪੰਜਾਬ ਦੇ ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ।

ਮੁਲਜ਼ਮ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਗ੍ਰਿਫ਼ਤਾਰ ਕੀਤਾ ਹੈ। ਐਸਐਸਓਸੀ ਦੀ ਟੀਮ ਨੇ ਗੁਪਤ ਸੂਚਨਾ ’ਤੇ ਮੁਲਜ਼ਮ ਨੌਜਵਾਨ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅਰਸ਼ਦੀਪ ਵਿਦੇਸ਼ ਵਿੱਚ ਬੈਠੇ ਲਖਬੀਰ ਸਿੰਘ ਲੰਡਾ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਦਾ ਸਾਥੀ ਹੈ।

ਇਸ ਤੋਂ ਇਲਾਵਾ ਵਿਦੇਸ਼ ਬੈਠੇ ਆਈਐਸਆਈ ਦੇ ਗੁੰਡੇ ਪੀਯੂ ਦੇ ਵਿਦਿਆਰਥੀ ਅਰਸ਼ਦੀਪ ਦੇ ਬੈਂਕ ਖਾਤੇ ‘ਚ ਪੈਸੇ ਭੇਜ ਰਹੇ ਸਨ। ਮੁਲਜ਼ਮ ਦੀ ਗ੍ਰਿਫ਼ਤਾਰੀ ਉਸ ਦੇ ਬੈਂਕ ਖਾਤੇ ਦੇ ਵੇਰਵੇ ਦੇ ਆਧਾਰ ’ਤੇ ਕੀਤੀ ਗਈ ਹੈ। ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ ਹੈ। ਦੁਬਈ, ਅਮਰੀਕਾ, ਫਿਲੀਪੀਨਜ਼, ਇਟਲੀ ਅਤੇ ਮਲੇਸ਼ੀਆ ‘ਚ ਵਸਦੇ ਪੰਜਾਬ ਦੇ ਮੂਲ ਨਿਵਾਸੀ ਆਈਐਸਆਈ ਨੂੰ ਫੰਡਿੰਗ ਅਤੇ ਹਥਿਆਰ ਸਪਲਾਈ ਕਰਨ ਲਈ ਕੰਮ ਕਰ ਰਹੇ ਸਲੀਪਰ ਸੈੱਲ ਰਾਹੀਂ ਮੁਲਜ਼ਮਾਂ ਨੂੰ ਟੈਰਰ ਫੰਡਿੰਗ ਕੀਤੀ ਜਾ ਰਹੀ ਸੀ।

SSOC ਇਸਦੇ ਬੈਂਕ ਖਾਤਿਆਂ ਦੀ ਜਾਂਚ ਕਰੇਗੀ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਹੁਣ ਤਕ ਕਿੰਨੀ ਫੰਡਿੰਗ ਇਸ ਦੇ ਅਕਾਊਂਟ ‘ਚ ਹੋਈ ਹੈ। ਉਸ ਫੰਡਿੰਗ ਦੀ ਵਰਤੋਂ ਕਿੱਥੇ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਉਹ ਲੰਬੇ ਸਮੇਂ ਤੋਂ ਗੋਲਡੀ ਬਰਾੜ ਅਤੇ ਲਖਬੀਰ ਲੰਡਾ ਦੇ ਸੰਪਰਕ ਵਿਚ ਸੀ। ਲਖਬੀਰ ਲੰਡਾ ਮੁਹਾਲੀ ਸਥਿਤ ਪੰਜਾਬ ਇੰਟੈਲੀਜੈਂਸ ਵਿਭਾਗ ਦੇ ਦਫਤਰ ‘ਤੇ ਆਰਪੀਜੀ ਫਾਇਰ ਕਰਵਾਉਣ ਦਾ ਮੁੱਖ ਮੁਲਜ਼ਮ ਹੈ।
Vinkmag ad
Share Our Daily Posts

News Desk

Read Previous

ਗੰਨੇ ਤੇ OPS ਦਾ ਨੋਟੀਫਿਕੇਸ਼ਨ, ਲੈਕਚਰਾਰਾਂ ਦੀ ਭਰਤੀ, ਪ੍ਰਿੰਸੀਪਲ ਨਿਯੁਕਤੀ ਲਈ ਉਮਰ ਹੱਦ ਛੋਟ ਸਮੇਤ ਇਨ੍ਹਾਂ ਵੱਡੇ ਫ਼ੈਸਲਿਆਂ ‘ਤੇ ਕੈਬਨਿਟ ਦੀ ਮੋਹਰ

Read Next

ਜਥੇਦਾਰ ਹਰਪ੍ਰੀਤ ਸਿੰਘ ਬੋਲੇ- ਸ੍ਰੀ ਦਰਬਾਰ ਸਾਹਿਬ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਸ਼ਰੇਆਮ ਘੁੰਮ ਰਹੇ, ਸਿੱਖਾਂ ਨਾਲ ਪੱਖਪਾਤ ਕਰ ਰਹੀ ਸਰਕਾਰ