Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਜਥੇਦਾਰ ਹਰਪ੍ਰੀਤ ਸਿੰਘ ਬੋਲੇ- ਸ੍ਰੀ ਦਰਬਾਰ ਸਾਹਿਬ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਸ਼ਰੇਆਮ ਘੁੰਮ ਰਹੇ, ਸਿੱਖਾਂ ਨਾਲ ਪੱਖਪਾਤ ਕਰ ਰਹੀ ਸਰਕਾਰ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਰਬਾਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਅੱਜ ਵੀ ਭਾਰੀ ਸੁਰੱਖਿਆ ਹੇਠ ਬਾਹਰ ਘੁੰਮ ਰਹੇ ਹਨ। ਇਨ੍ਹਾਂ ‘ਤੇ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜੇਕਰ ਕੋਈ ਕਿਸੇ ਨੂੰ ਧਮਕੀਆਂ ਦਿੰਦਾ ਹੈ ਤਾਂ ਉਸ ‘ਤੇ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜੇਲ੍ਹ ਭੇਜ ਦਿੱਤਾ ਜਾਂਦਾ ਹੈ। ਪਰ ਇੱਥੇ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੇ ਨਾਲ-ਨਾਲ ਸਿੱਖ ਕੌਮ ਨੂੰ ਤਬਾਹ ਕਰਨ ਦੀ ਚੁਣੌਤੀ ਦਿੱਤੀ ਜਾ ਰਹੀ ਹੈ ਅਤੇ ਇਸ ਬਾਰੇ ਕੁਝ ਨਹੀਂ ਕਿਹਾ ਜਾ ਰਿਹਾ।

ਜਥੇਦਾਰ ਨੇ ਕਿਹਾ ਕਿ ਜੇਕਰ ਕਿਸੇ ਗੈਰ-ਹਿੰਦੂ ਨੇ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੁੰਦੀ ਤਾਂ ਹੁਣ ਤਕ ਉਸ ਨੂੰ ਜੇਲ੍ਹ ‘ਚ ਬੰਦ ਕਰ ਦਿੱਤਾ ਜਾਣਾ ਸੀ। ਉਨ੍ਹਾਂ ਲੋਕਾਂ ਵਿਰੁੱਧ ਕਾਰਵਾਈ ਨਾ ਕਰਨ ਨਾਲ ਦੁਨੀਆ ਨੂੰ ਇਹ ਸਪੱਸ਼ਟ ਹੋ ਗਿਆ ਹੈ ਕਿ ਕਿਤੇ ਨਾ ਕਿਤੇ ਸਰਕਾਰ ਵੱਲੋਂ ਸਿੱਖਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਇੰਟਰਨੈੱਟ ਮੀਡੀਆ ‘ਤੇ ਪਿਛਲੇ ਕਾਫੀ ਸਮੇਂ ਤੋਂ ਸਿੱਖਾਂ ਖਿਲਾਫ ਨਫਰਤ ਭਰਿਆ ਪ੍ਰਚਾਰ ਚੱਲ ਰਿਹਾ ਹੈ। ਸਿੱਖਾਂ ਦੀ ਨਸਲਕੁਸ਼ੀ ਕਰਨ ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਖੁੱਲ੍ਹੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਪੂਰੇ ਮਾਹੌਲ ਵਿੱਚ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਨੂੰ ਉਨ੍ਹਾਂ ਦੇ ਮਸਲੇ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ। ਜੇਕਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਅਖੰਡ ਰੱਖਣਾ ਹੈ ਤਾਂ ਇਸ ਲਈ ਕਾਨੂੰਨ ਬਣਾਉਣਾ ਪਵੇਗਾ। ਕਿਸੇ ਨਾਲ ਕੋਈ ਪੱਖਪਾਤ ਨਹੀਂ ਕਰਨਾ ਪਵੇਗਾ।

Vinkmag ad
Share Our Daily Posts

News Desk

Read Previous

ਟੈਰਰ ਫੰਡਿੰਗ ਮਾਮਲੇ ‘ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਗ੍ਰਿਫਤਾਰ, ISI ਨਾਲ ਜੁੜੇ ਤਾਰ, ਅਕਾਊਂਟ ਡਿਟੇਲ ਤੋਂ ਹੋਇਆ ਖੁਲਾਸਾ

Read Next

ਦਾਤ ਮਾਰ ਕੇ ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, 9 ਮੋਬਾਈਲ ਫੋਨ ਤੇ ਚੋਰੀਸ਼ੁਦਾ 2 ਮੋਟਰਸਾਈਕਲ ਬਰਾਮਦ