Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਦਾਤ ਮਾਰ ਕੇ ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, 9 ਮੋਬਾਈਲ ਫੋਨ ਤੇ ਚੋਰੀਸ਼ੁਦਾ 2 ਮੋਟਰਸਾਈਕਲ ਬਰਾਮਦ

ਲੁਧਿਆਣਾ : ਥਾਣਾ ਸਾਹਨੇਵਾਲ ਦੀ ਪੁਲਿਸ ਨੇ ਦੋ ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਰਾਤ ਵੇਲੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਰਾਹਗੀਰਾਂ ਉਪਰ ਦਾਤ ਨਾਲ ਵਾਰ ਕਰਦੇ ਅਤੇ ਉਨ੍ਹਾਂ ਕੋਲੋਂ ਨਕਦੀ ਤੇ ਮੋਬਾਈਲ ਫੋਨ ਲੁੱਟ ਲੈਂਦੇ| ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚ ਦੋ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। ਤਫ਼ਤੀਸ਼ੀ ਅਫ਼ਸਰ ਰਾਮ ਮੂਰਤੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਮਲਾਪੁਰੀ ਦੇ ਅਮਨ ਬਾਂਸਲ ਉਰਫ ਸਨੀ ਅਤੇ ਗਿਆਸਪੁਰਾ ਦੇ ਰਹਿਣ ਵਾਲੇ ਆਸ਼ੀਸ਼ ਕੁਮਾਰ ਵਜੋਂ ਹੋਈ ਹੈ| ਜਾਣਕਾਰੀ ਦਿੰਦਿਆਂ ਤਫਤੀਸ਼ ਰਾਮ ਮੂਰਤੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਮੁਲਜ਼ਮ ਰਾਤ ਵੇਲੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਦਾਤ ਦੀ ਨੋਕ ਤੇ ਲੁੱਟਦੇ ਹਨ।

ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਮੁਲਜ਼ਮਾਂ ਸਬੰਧੀ ਜਾਣਕਾਰੀਆਂ ਹਾਸਲ ਕੀਤੀਆਂ ਅਤੇ ਉਨ੍ਹਾਂ ਨੂੰ ਢਿੱਲੋਂ ਚੌਂਕ ਕੰਗਣਵਾਲ ਤੋਂ ਕਾਬੂ ਕੀਤਾ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਵੱਖ-ਵੱਖ ਥਾਵਾਂ ਤੋਂ ਲੁੱਟੇ ਗਏ 9 ਮੋਬਾਈਲ ਫੋਨ ਅਤੇ ਚੋਰੀਸ਼ੁਦਾ 2 ਮੋਟਰਸਾਈਕਲ ਬਰਾਮਦ ਕੀਤੇ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਪੁੱਛਗਿੱਛ ਦੇ ਦੌਰਾਨ ਮੁਲਜਮਾ ਕੋਲੋਂ ਕਈ ਖੁਲਾਸੇ ਹੋ ਸਕਦੇ ਹਨ।

Vinkmag ad
Share Our Daily Posts

News Desk

Read Previous

ਜਥੇਦਾਰ ਹਰਪ੍ਰੀਤ ਸਿੰਘ ਬੋਲੇ- ਸ੍ਰੀ ਦਰਬਾਰ ਸਾਹਿਬ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਸ਼ਰੇਆਮ ਘੁੰਮ ਰਹੇ, ਸਿੱਖਾਂ ਨਾਲ ਪੱਖਪਾਤ ਕਰ ਰਹੀ ਸਰਕਾਰ

Read Next

ਹਰਵਿੰਦਰ ਸਿੰਘ ਰਿੰਦਾ ਦੇ ਸਾਥੀ ਹਰਪ੍ਰੀਤ ਸਿੰਘ ਦੀ ਫਰਾਂਸ ‘ਚ ਹੱਤਿਆ, ਲੰਡਾ ਦੇ ਡਰੋਂ ਭੱਜਿਆ ਸੀ ਇਟਲੀ ਤੋਂ