Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਡੇਰਾ ਪ੍ਰੇਮੀ ਹੱਤਿਆਕਾਂਡ ‘ਚ AGTF ਨੂੰ ਮਿਲੀ ਵੱਡੀ ਕਾਮਯਾਬੀ, ਐੱਨਕਾਉਂਟਰ ਤੋਂ ਬਾਅਦ 6ਵਾਂ ਸ਼ੂਟਰ ਵੀ ਜੈਪੁਰ ਤੋਂ ਗ੍ਰਿਫ਼ਤਾਰ

ਜਲੰਧਰ : ਕੋਟਕਪੂਰਾ ਦੇ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਹੱਤਿਆਕਾਂਡ ‘ਚ ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਹਰਿਆਣਾ ਦੇ ਸ਼ੂਟਰ ਰਾਜ ਹੁੱਡਾ ਨੂੰ ਸਪੈਸ਼ਲ ਸੈੱਲ ਦੀ ਮਦਦ ਨਾਲ ਜੈਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਹੁਣ ਇਸ ਮਾਮਲੇ ‘ਚ ਸਾਰੇ 6 ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਐਤਵਾਰ ਨੂੰ ਜੈਪੁਰ ‘ਚ ਪੁਲਿਸ ਮੁਕਾਬਲੇ ਦੌਰਾਨ ਸ਼ੂਟਰ ਰਾਜ ਹੁੱਡਾ ਨੂੰ ਗੋਲ਼ੀਆਂ ਲੱਗੀਆਂ ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ਦਾਖ਼ਲ ਕਰਵਾਇਆ। ਰਾਜ ਹੁੱਡਾ ਹਰਿਆਣਾ ਮੌਡਿਊਲ ਦਾ ਚੌਥਾਸ਼ੂਟਰ ਹੈ ਤੇ ਰੋਹਤਕ ਦਾ ਰਹਿਣ ਵਾਲਾ ਹੈ। ਰਾਜ ਹੁੱਡਾ ਦਾ ਅਸਲੀ ਨਾਂ ਰਮਜਾਨ ਖ਼ਾਨ ਹੈ।

ਡੀਜੀਪੀ ਗੌਰਵ ਯਾਦਵ ਨੇ ਖੁਦ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ 10 ਨਵੰਬਰ ਨੂੰ ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਦਾ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਦੁਕਾਨ ‘ਚ ਵੜ ਕੇ ਕਤਲ ਕਰ ਦਿੱਤਾ ਸੀ। ਅੱਧੀ ਦਰਜਨ ਹਮਲਾਵਰਾਂ ਵੱਲੋਂ ਘਾਤ ਲਗਾ ਕੇ ਇਹ ਹਮਲਾ ਕੀਤਾ ਗਿਆ ਸੀ। ਬਾਅਦ ਵਿੱਚ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਪੰਜਾਬ ਪੁਲਿਸ ਹੁਣ ਤਕ ਦੋ ਸ਼ੂਟਰਾਂ ਭੁਪਿੰਦਰ ਸਿੰਘ ਗੋਲਡੀ ਤੇ ਮਨਪ੍ਰੀਤ ਸਿੰਘ ਮਨੀ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਪਟਿਆਲਾ ਦੇ ਦੁਘਾਟ ਤੋਂ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਇਸ ਦੌਰਾਨ ਪੁਲਿਸ ਨੇ ਸ਼ੂਟਰਾਂ ਦੇ ਠਹਿਰਨ ਦਾ ਪ੍ਰਬੰਧ ਕਰਨ ਵਾਲੇ ਪਟਿਆਲਾ ਦੇ ਇਕ ਨਿੱਜੀ ਕਾਲਜ ਵਿਚ ਪੜ੍ਹਦੇ ਸਬ-ਇੰਸਪੈਕਟਰ ਦੇ ਪੁੱਤਰ ਨੂੰ ਵੀ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਹੈ।

Vinkmag ad
Share Our Daily Posts

News Desk

Read Previous

ਹਰਵਿੰਦਰ ਸਿੰਘ ਰਿੰਦਾ ਦੇ ਸਾਥੀ ਹਰਪ੍ਰੀਤ ਸਿੰਘ ਦੀ ਫਰਾਂਸ ‘ਚ ਹੱਤਿਆ, ਲੰਡਾ ਦੇ ਡਰੋਂ ਭੱਜਿਆ ਸੀ ਇਟਲੀ ਤੋਂ

Read Next

ਪਾਸਪੋਰਟ ਬਣਵਾਉਣ ਲਈ ਪਈ ਮਾਰੋ-ਮਾਰ, ਅਗਲੇ ਸਾਲ ਤਕ ਵੇਟਿੰਗ, ਸਟੱਡੀ ਤੇ ਟੂਰਿਸਟ ਵੀਜ਼ਾ ਵਾਲੇ ਪਰੇਸ਼ਾਨ