Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਫ਼ਰੀਦਕੋਟ ‘ਚ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲਾ ਦੀ ਹਾਲਤ ਵਿਗੜੀ, ਅਟੈਕ ਦਾ ਖ਼ਤਰਾ

ਫਰੀਦਕੋਟ : Punjab News: ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਸੋਮਵਾਰ ਨੂੰ ਤੀਜੇ ਦਿਨ ਸਿਹਤ ਵਿਗੜ ਗਈ। ਡਾਕਟਰਾਂ ਅਨੁਸਾਰ ਸ਼ੂਗਰ ਦਾ ਪੱਧਰ ਘੱਟ ਗਿਆ ਹੈ। ਇਸ ਕਾਰਨ ਅਟੈਕ ਹੋਣ ਦਾ ਖਤਰਾ ਹੈ। ਡਾਕਟਰਾਂ ਨੇ ਕਿਸਾਨ ਆਗੂ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੀ ਸਲਾਹ ਦਿੱਤੀ ਹੈ। ਹਾਲਾਂਕਿ ਡੱਲੇਵਾਲਾ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਪ੍ਰਸ਼ਾਸਨ ਡੱਲੇਵਾਲਾ ਨੂੰ ਜ਼ਬਰਦਸਤੀ ਹਸਪਤਾਲ ਲੈ ਜਾ ਸਕਦਾ ਹੈ। ਕਾਬਿਲੇਗ਼ੌ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਵੱਲੋਂ ਕਈ ਮਹੀਨਿਆਂ ਬਾਅਦ ਮੀਟਿੰਗਾਂ ਕਰਨ ਦੇ ਬਾਵਜੂਦ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ‘ਚ 16 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਦੇ ਕੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਸੀ।

ਆਮ ਆਦਮੀ ਪਾਰਟੀ ‘ਤੇ ਲਾਏ ਦੋਸ਼

ਡੱਲੇਵਾਲਾ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਧਰਨਿਆਂ ‘ਤੇ ਸਵਾਲ ਉਠਾਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਧਰਨਿਆਂ ‘ਚੋਂ ਹੀ ਪੈਦਾ ਹੋਏ ਹਨ। ਇਹ ਪਾਰਟੀ ਖ਼ੁਦ ਚੋਣਾਂ ਤੋਂ ਪਹਿਲਾਂ ਧਰਨਿਆਂ ‘ਚ ਭਾਗ ਲੈਂਦੀ ਰਹੀ ਹੈ ਤੇ ਹੁਣ ਜਦੋਂ ਇਨ੍ਹਾਂ ਖ਼ਿਲਾਫ਼ ਧਰਨੇ ਸ਼ੁਰੂ ਹੋ ਰਹੇ ਹਨ ਤਾਂ ਉਨ੍ਹਾਂ ਨੂੰ ਨਫ਼ਰਤ ਹੋਣ ਲੱਗੀ ਹੈ। ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਦੀ ਹੈ ਤਾਂ ਹੀ ਧਰਨਾ ਖਤਮ ਹੋਵੇਗਾ।

ਪਰਾਲੀ ਸਬੰਧੀ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਹੜਤਾਲ ‘ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਨਾ ਦੇਣ ਅਤੇ ਕਿਸਾਨਾਂ ਦੇ ਮਾਲਕੀ ਹੱਕਾਂ ਨੂੰ ਦਬਾਉਣ, ਪਿੰਕ ਬਲਾਈਟ ਨਾਲ ਨੁਕਸਾਨੇ ਝੋਨੇ, ਚਾਇਨਾ ਵਾਇਰਸ ਕਾਰਨ ਨੁਕਸਾਨੇ ਨਰਮੇ ਤੇ ਬਾਰਿਸ਼ ਨਾਲ ਨੁਕਸਾਨੇ ਝੋਨੇ ਦਾ ਮੁਆਵਜ਼ਾ ਦੇਣ, ਪਰਾਲੀ ਸਬੰਧੀ ਦਰਜ ਕੀਤੇ ਕੇਸਾਂ ਨੂੰ ਰੱਦ ਕਰਨ ਦੀ ਮੰਗ ਸਬੰਧੀ ਧਰਨਾ ਲਾਇਆ ਹੈ।

Vinkmag ad
Share Our Daily Posts

News Desk

Read Previous

ਮਜੀਠਾ ‘ਚ ਦੋ ਧਿਰਾਂ ਦੀ ਆਪਸੀ ਲੜਾਈ ‘ਚ ਚੱਲੀਆਂ ਗੋਲ਼ੀਆਂ ਤੇ ਡਾਂਗਾਂ, ਅਸਲੇ ਸਮੇਤ 5 ਜਣੇ ਗ੍ਰਿਫ਼ਤਾਰ

Read Next

ਦਿੱਲੀ ਪੁਲਿਸ ਦੀ ਜਾਂਚ ‘ਤੇ ਸ਼ੱਕ ਕਿਉਂ, ਸੀਬੀਆਈ ਨਹੀਂ ਕਰੇਗੀ ਜਾਂਚ, ਹਾਈਕੋਰਟ ਨੇ ਪਟੀਸ਼ਨਕਰਤਾ ‘ਤੇ ਲਗਾਇਆ ਜੁਰਮਾਨਾ