Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਅੰਮ੍ਰਿਤਸਰ ‘ਚ ਵਿਆਹ ‘ਚ ਗੋਲ਼ੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮ ਖ਼ਿਲਾਫ਼ FIR ਦਰਜ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫਰਾਰ

ਮਜੀਠਾ : ਸੋਮਵਾਰ ਬਾਅਦ ਦੁਪਹਿਰ ਵਿਆਹ ਸਮਾਗਮ ਵਿੱਚ ਇੱਕ ਵਿਅਕਤੀ ਵੱਲੋਂ ਹਵਾ ਵਿਚ ਅੰਧਾਧੁੰਦ ਗੋਲੀਆਂ ਚਲਾਉਣ ਦੀ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਣ ਤੇ ਮਜੀਠਾ ਪੁਲਿਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਉਕਤ ਵਿਅਕਤੀ ਖ਼ਿਲਾਫ਼ ਆਰਮਜ਼ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ।

ਅੱਜ ਦੁਪਹਿਰ ਤੋਂ ਹੀ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ ਜਿਸ ਵਿਚ ਇੱਕ ਮੋਨਾ ਨੌਜਵਾਨ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਆਪਣੇ ਦੋਹਾਂ ਹੱਥਾਂ ਵਿਚ ਰਿਵਾਲਵਰ ਫ਼ੜ ਕੇ ਹਵਾ ਵਿਚ ਲਗਾਤਾਰ ਗੋਲ਼ੀਆਂ ਚਲਾ ਰਿਹਾ ਹੈ। ਵੀਡੀਓ ਦੀ ਪੜਤਾਲ ਕਰਨ ‘ਤੇ ਪਾਇਆ ਗਿਆ ਕਿ ਇਹ ਵੀਡੀਓ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਭੰਗਾਲੀ ਕਲਾਂ ਦੀ ਹੈ, ਜਿਥੇ ਕੋਈ ਹੋਰ ਨਹੀ ਬਲਕਿ ਇਕ ਪੁਲਿਸ ਮੁਲਾਜ਼ਮ ਜਿਸ ਦੀ ਸ਼ਨਾਖਤ ਦਲਜੋਧ ਸਿੰਘ ਵਾਸੀ ਪਿੰਡ ਭੰਗਾਲੀ ਕਲਾਂ ਵਜੋਂ ਕੀਤੀ ਗਈ ਹੈ, ਜਿਹੜਾ ਕਿ ਪਿੰਡ ਵਿੱਚ ਹੀ ਇੱਕ ਵਿਆਹ ਸਮਾਗਮ ਵਿੱਚ ਦੋਵਾਂ ਹੱਥਾਂ ਵਿੱਚ ਰਿਵਾਲਵਰ ਨਾਲ ਹਵਾ ਵਿੱਚ ਗੋਲ਼ੀਆਂ ਚਲਾ ਰਿਹਾ ਹੈ। ਥਾਣਾ ਮਜੀਠਾ ਦੇ ਸਬ ਇਸਪੈਕਟਰ ਜੰਗ ਬਹਾਦਰ ਸਿੰਘ ਵੱਲੋ ਵੀਡੀਓ ਦੇ ਆਧਾਰ ‘ਤੇ ਥਾਣਾ ਮਜੀਠਾ ਵਿਖੇ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਡੀਐੱਸਪੀ (ਮਜੀਠਾ) ਐੱਮਐੱਸ ਔਲਖ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਫ਼ਰਾਰ ਹੈ। ਵਰਤੇ ਗਏ ਹਥਿਆਰਾਂ ਦੀ ਜਾਂਚ ਕੀਤੀ ਜਾਵੇਗੀ। ਖ਼ਦਸ਼ਾ ਹੈ ਕਿ ਕਾਂਸਟੇਬਲ ਕੋਲ ਨਾਜਾਇਜ਼ ਹਥਿਆਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਸਭਨਾ ਵਾਸਤੇ ਬਰਾਬਰ ਹੈ ਭਾਵੇਂ ਆਪਣਾ ਪੁਲਿਸ ਕਰਮਚਾਰੀ ਹੀ ਕਿਉ ਨਾ ਹੋਵੇ। ਇਸ ਦੌਰਾਨ ਵੀਡੀਓ ਦੇ ਆਧਾਰ ‘ਤੇ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤਫਤੀਸ਼ ਕਰਨ ‘ਤੇ ਮੁਲਜ਼ਮ ਪਾਏ ਜਾਣ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਸਰਕਾਰੀ ਸਕੂਲ ਦੀ ਅਧਿਆਪਕਾਂ ਨੇ ਜਮਾਤ ‘ਚ ਸਿੱਖ ਗੁਰੂਆਂ ਬਾਰੇ ਕੀਤੀ ਗ਼ਲਤ ਟਿੱਪਣੀ, ਮਾਮਲਾ ਦਰਜ

Read Next

ਮੁੱਖ ਸਕੱਤਰ ਵੱਲੋਂ ਮਿਲਾਵਟਖੋਰਾਂ ਖ਼ਿਲਾਫ਼ ਨਿਗਰਾਨੀ ਤੇਜ਼ ਕਰਨ ਆਦੇਸ਼, ਪੰਜਾਬ ‘ਚ ਲੋਕਾਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਲਈ ਬੁਲਾਈ ਉੱਚ-ਪੱਧਰੀ ਮੀਟਿੰਗ