Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਮੁੱਖ ਸਕੱਤਰ ਵੱਲੋਂ ਮਿਲਾਵਟਖੋਰਾਂ ਖ਼ਿਲਾਫ਼ ਨਿਗਰਾਨੀ ਤੇਜ਼ ਕਰਨ ਆਦੇਸ਼, ਪੰਜਾਬ ‘ਚ ਲੋਕਾਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਲਈ ਬੁਲਾਈ ਉੱਚ-ਪੱਧਰੀ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਖੁਰਾਕ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਦੀਆਂ ਅਨੈਤਿਕ ਗਤੀਵਿਧੀਆਂ ਬਾਰੇ ਚਰਚਾ ਕਰਨ ਅਤੇ ਇਸ ਦੇ ਕੰਟਰੋਲ ਵਾਸਤੇ ਉਪਾਅ ਕਰਨ ਲਈ ਮੀਟਿੰਗ ਬੁਲਾਈ।

ਮੁੱਖ ਸਕੱਤਰ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੂਬਾ ਸਰਕਾਰ ਦੀ ਮਿਲਾਵਟਖੋਰੀ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਅਪਣਾਏ ਜਾਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਖ਼ੁਰਾਕ ਅਤੇ ਡਰੱਗ ਪ੍ਰਬੰਧਨ (ਐੱਫਡੀਏ) ਦੇ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਮੁੱਖ ਸਕੱਤਰ ਨੂੰ ਫੂਡ ਸੇਫਟੀ ਵਿੰਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਐੱਫਬੀਓ ਅਤੇ ਖਪਤਕਾਰਾਂ ਵਿੱਚ ਜਾਗਰੂਕਤਾ ਪੈਦਾ ਕਰਨਾ, ਲਾਇਸੈਂਸ/ਰਜਿਸਟਰੇਸ਼ਨ, ਨਿਰੀਖਣ, ਸੈਂਪਲਿੰਗ, ਈਟ ਰਾਈਟ ਸਰਟੀਫਿਕੇਸ਼ਨ ਕਰਨਾ ਸ਼ਾਮਲ ਹਨ।

ਮੁੱਖ ਸਕੱਤਰ ਨੇ ਖੁਰਾਕ ਤੇ ਡਰੱਗ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਉਤੇ ਜ਼ੋਰ ਦਿੰਦਿਆਂ ਸਟਾਫ ਦੀ ਭਰਤੀ, ਨਿਗਰਾਨੀ ਟੀਮਾਂ ਲਈ ਵਾਹਨਾਂ ਦੀ ਵਿਵਸਥਾ ਅਤੇ ਸੂਬੇ ਭਰ ਵਿੱਚ ਹੋਰ ਨਵੀਆਂ ਲੈਬ ਸਥਾਪਤ ਕਰਨ ਦੀ ਗੱਲ ਕਹੀ। ਉਨ੍ਹਾਂ ਚੈਕਿੰਗ ਟੀਮਾਂ ਦੀਆਂ ਗਤੀਵਿਧੀਆਂ ਵਧਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਜਿਵੇਂ ਕਿ ਮੱਖਣ, ਪਨੀਰ ਤੇ ਦੇਸੀ ਘਿਓ ਦੀ ਮਿਲਾਵਟ ਕਰਨ ਵਾਲਿਆਂ ਉਤੇ ਸਖਤੀ ਕਰਦਿਆਂ ਛਾਪੇਮਾਰੀ ਕੀਤੀ ਜਾਵੇ। ਇਸ ਸਬੰਧੀ ਨਿਗਰਾਨ ਟੀਮਾਂ ਦੀ ਗਿਣਤੀ ਵਧਾਈ ਜਾਵੇ।

ਮੀਟਿੰਗ ਵਿੱਚ ਵਿੱਤ ਕਮਿਸ਼ਨਰ ਸਹਿਕਾਰਤਾ ਰਵਨੀਤ ਕੌਰ, ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਅਰਸ਼ਦੀਪ ਸਿੰਘ ਥਿੰਦ, ਮਿਲਕਫੈੱਡ ਦੇ ਐੱਮਡੀ ਅਮਿਤ ਢਾਕਾ, ਪੰਜਾਬ ਐਗਰੋ ਦੇ ਐੱਮਡੀ ਮਨਜੀਤ ਸਿੰਘ ਬਰਾੜ, ਮਾਰਕਫੈੱਡ ਦੇ ਐੱਮਡੀ ਰਾਮਵੀਰ, ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਇੰਦਰਜੀਤ ਸਿੰਘ, ਡਾਇਰੈਕਟਰ ਲੈਬ ਰਵਨੀਤ ਕੌਰ ਤੇ ਜੁਆਇੰਟ ਕਮਿਸ਼ਨਰ ਖੁਰਾਕ ਮਨੋਜ ਖੋਸਲਾ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਵਿਆਹ ‘ਚ ਗੋਲ਼ੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮ ਖ਼ਿਲਾਫ਼ FIR ਦਰਜ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫਰਾਰ

Read Next

ਖੰਨਾ ‘ਚ ਦਾਦੇ-ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਸਕੂਲ ਦੀ ਵਧੀ ਮੁਸ਼ਕਿਲ, ਸਿੱਖਿਆ ਮੰਤਰੀ ਨੇ ਭੇਜਿਆ ਨੋਟਿਸ