Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਤੋਂ ਮੰਗੀ ਰਿਪੋਰਟ

ਚੰਡੀਗਡ਼੍ਹ: ਸੂਬਾ ਸਰਕਾਰ ਨੇ ਚਾਈਨਾ ਡੋਰ ਵੇਚਣ ਅਤੇ ਸਟੋਰ ਕਰਨ ਵਾਲਿਆਂ ਖਿਲਾਫ਼ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੀ ਗਈ ਕਾਰਵਾਈ ਬਾਰੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਤੋਂ ਮੁਕੰਮਲ ਰਿਪੋਰਟ ਮੰਗੀ ਹੈ। ਪਿਛਲੇ ਕਈ ਦਿਨਾਂ ਤੋਂ ਚਾਈਨਾਂ ਡੋਰ ਨਾਲ ਲੋਕਾਂ ਦੇ ਅੰਗ ਕੱਟੇ ਜਾਣ ਅਤੇ ਕਈ ਥਾਵਾਂ ’ਤੇ ਬੱਚਿਆਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਮਿਲੀਆਂ ਹਨ। ਪਤਾ ਲੱਗਾ ਹੈ ਕਿ ਸੂਬਾ ਸਰਕਾਰ ਮਾਂਝਾ ’ਤੇ ਵੀ ਪਾਬੰਦੀ ਲਾਉਣ ’ਤੇ ਵਿਚਾਰ ਕਰ ਰਹੀ ਹੈ। ਚੰਡੀਗਡ਼੍ਹ ਪ੍ਰਸ਼ਾਸਨ ਨੇ ਪਹਿਲਾਂ ਹੀ ਮਾਂਝਾ ’ਤੇ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਜਾਣਕਾਰੀ ਅਨੁਸਾਰ ਪ੍ਰਦੂਸ਼ਣ ਕੰਟਰੌਲ ਬੋਰਡ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਸਾਲ 2019 ਤੋਂ ਹੁਣ ਤੱਕ ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਕੀਤੀ ਗਈ ਕਾਰਵਾਈ, ਪ੍ਰਸ਼ਾਸਨ ਵਲੋਂ ਕੀਤੀ ਗਈ ਚੈਕਿੰਗ ਬਾਰੇ ਮੁਕੰਮਲ ਰਿਪੋਰਟ ਮੰਗੀ ਹੈ।

ਦੱਸਿਆ ਜਾਂਦਾ ਹੈ ਕਿ ਜਿਲ੍ਹਾ ਮਜਿਸਟਰੇਟ ਹਰੇਕ ਵਾਰ ਚਾਈਨਾਂ ਡੋਰ ਸਬੰਧੀ ਧਾਰਾ 144 ਖਿਲਾਫ਼ ਪਾਬੰਦੀ ਦੇ ਹੁਕਮ ਤਾਂ ਜਾਰੀ ਕਰ ਦਿੰਦੇ ਹਨ ਪਰ ਬਜ਼ਾਰਾਂ ਵਿਚ ਸ਼ਰੇਆਮ ਚਾਈਨਾਂ ਡੋਰ ਵਿਕਦੀ ਰਹਿੰਦੀ ਹੈ। ਪਿਛਲੇ ਦਿਨਾਂ ਦੌਰਾਨ ਚਾਈਨਾਂ ਡੋਰ ਦੀ ਵਜ੍ਹਾ ਨਾਲ ਕਈ ਥਾਵਾਂ ’ਤੇ ਲੋਕਾਂ ਦੀਆਂ ਗਰਦਨਾਂ ਤੇ ਹੋਰ ਅੰਗਾਂ ਦੇ ਬੁਰੀ ਤਰ੍ਹਾਂ ਕੱਟੇ ਜਾਣ ਅਤੇ ਰੂਪਨਗਰ ਵਿਚ ਇਕ ਬੱਚੇ ਦਾ ਗਲ਼ਾ ਕੱਟਣ ਨਾਲ ਮੌਤ ਹੋ ਗਈ ਸੀ। ਪ੍ਰਦੂਸ਼ਣ ਕੰਟਰੌਲ ਬੋਰਡ, ਸਾਇੰਸ ਤੇ ਤਕਨਾਲੌਜੀ ਵਿਭਾਗ ਨੇ ਇਸਨੂੰ ਗੰਭੀਰਤਾ ਨਾਲ ਲਿਆ ਹੈ।

ਇਸੇ ਤਰ੍ਹਾਂ ਸਰਕਾਰ ਨੇ ਮਾਂਝੇ ਦੀ ਵਿਕਰੀ ’ਤੇ ਵੀ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ। ਜੇਕਰ ਸਰਕਾਰ ਨੇ ਮਾਂਝਾ ’ਤੇ ਪਾਬੰਦੀ ਲਗਾ ਦਿੰਦੀ ਹੈ ਤਾਂ ਪਤੰਗਬਾਜ਼ੀ ਦਾ ਸ਼ੌਂਕ ਰੱਖਣ ਵਾਲਿਆਂ ਨੂੰ ਨਿਰਾਸ਼ਾ ਜਰੂਰ ਹੋਵੇਗੀ ਪਰ ਆਮ ਲੋਕਾਂ ਨੰ ਵੱਡੀ ਰਾਹਤ ਮਿਲੇਗੀ। ਉਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਰੰਗਦਾਰ ਮਾਂਝਾ ਦੀ ਆਡ਼੍ਹ ਵਿਚ ਚਾਈਨਾ ਡੋਰ ਵੇਚੀ ਜਾ ਰਹੀ ਹੈ। ਮਾਂਝੇ ’ਤੇ ਪਾਬੰਦੀ ਲਾਉਣ ਨਾਲ ਚਾਈਨਾ ਡੋਰ ਦੀ ਆਸਾਨੀ ਨਾਲ ਪਛਾਣ ਹੋ ਸਕੇਗੀ।

ਸਾਇੰਸ ਤੇ ਤਕਨਾਲੋਜੀ ਵਿਭਾਗ ਦੇ ਸਕੱਤਰ ਰਾਹੁਲ ਤਿਵਾਡ਼ੀ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਣ ਦੀ ਪੁਸ਼ਟੀ ਕੀਤੀ ਹੈ। ਤਿਵਾਡ਼ੀ ਅਨੁਸਾਰ ਡਿਪਟੀ ਕਮਿਸ਼ਨਰ ਤੋਂ ਚਾਈਨਾ ਡੋਰ ਵਿਰੁੱਧ ਚਲਾਈਆਂ ਮੁਹਿੰਮਾਂ, ਦਰਜ ਹੋਈਆਂ ਐਫਆਈਆਰਜ਼ ਅਤੇ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਮੰਗੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਚਾਈਨਾ ਡੋਰ ’ਤੇ ਪਾਬੰਦੀ ਹੈ ਪਰ ਅਜਿਹੀਆਂ ਸੂਚਨਾਵਾਂ ਆ ਰਹੀਆਂ ਹਨ ਕਿ ਮਾਂਝੇ ਦੀ ਆਡ਼ ਵਿਚ ਚਾਈਨਾ ਡੋਰ ਵੇਚੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਦਿੱਲੀ ‘ਚ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਚਾਕੂ ਮਾਰ ਕੇ ਹੱਤਿਆ

Read Next

ਭਗਵੰਤ ਮਾਨ ਸਰਕਾਰ ਦਾ ਇਕ ਹੋਰ ਲੋਕ ਪੱਖੀ ਫ਼ੈਸਲਾ , ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਇਹ ਤੋਹਫ਼ਾ