Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਭਗਵੰਤ ਮਾਨ ਸਰਕਾਰ ਦਾ ਇਕ ਹੋਰ ਲੋਕ ਪੱਖੀ ਫ਼ੈਸਲਾ , ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਇਹ ਤੋਹਫ਼ਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ ਲਾਉਣ ਅਤੇ ਇਨ੍ਹਾਂ ਸੰਸਥਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਾਮੀਂ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ 3661 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 9ਵੀਂ ਤੋਂ 12 ਵੀਂ ਤੱਕ 20 ਵਿਦਿਆਰਥੀਆਂ ( 5 ਵਿਦਿਆਰਥੀ ਪ੍ਰਤੀ ਜਮਾਤ ) ਨੂੰ ਇਨ੍ਹਾਂ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਲਈ 1 ਕਰੋੜ 46 ਲੱਖ 44 ਹਜ਼ਾਰ ਖਰਚ ਕਰੇਗੀ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਪ੍ਰਤੀ ਵਿਦਿਆਰਥੀ ਸਿੱਖਿਆ ਵਿਭਾਗ , ਪੰਜਾਬ ਵੱਲੋਂ ਪ੍ਰਤੀ ਵਿਦਿਆਰਥੀ ਲਈ ਕੁੱਲ 200/- ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ਅਤੇ ਕੁੱਲ 75000 ਵਿਦਿਆਰਥੀ ਸਾਇੰਸ ਸਿਟੀ, ਆਈਆਈਟੀ ਜਾਂ ਉਚੇਰੀ ਸਿੱਖਿਆ ਸੰਸਥਾਨ ਦਾ ਦੌਰਾ ਕਰਨਗੇ।

ਬੈਂਸ ਨੇ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹਾ ਅੰਮ੍ਰਿਤਸਰ ਨੂੰ 9.12 ਲੱਖ, ਬਰਨਾਲਾ ਨੂੰ 3.68 ਲੱਖ, ਬਠਿੰਡਾ ਨੂੰ 8 ਲੱਖ, ਫਰੀਦਕੋਟ ਨੂੰ 3.48 ਲੱਖ, ਫਤਿਹਗੜ੍ਹ ਸਾਹਿਬ ਨੂੰ 3.20 ਲੱਖ, ਫਾਜ਼ਿਲਕਾ ਨੂੰ 6 ਲੱਖ, ਫ਼ਿਰੋਜ਼ਪੁਰ ਨੂੰ 4.88 ਲੱਖ, ਗੁਰਦਾਸਪੁਰ ਨੂੰ 8.08 ਲੱਖ, ਹੁਸ਼ਿਆਰਪੁਰ ਨੂੰ 10.60 ਲੱਖ, ਜਲੰਧਰ ਨੂੰ 11.20 ਲੱਖ, ਕਪੂਰਥਲਾ ਨੂੰ 5.32 ਲੱਖ, ਲੁਧਿਆਣਾ ਨੂੰ 14 ਲੱਖ, ਮਾਲੇਰਕੋਟਲਾ ਨੂੰ 2.20 ਲੱਖ, ਮਾਨਸਾ ਨੂੰ 5.20 ਲੱਖ, ਮੋਗਾ ਨੂੰ 6.56 ਲੱਖ, ਮੁਹਾਲੀ ਨੂੰ 4.40 ਲੱਖ, ਸ੍ਰੀ ਮੁਕਤਸਰ ਸਾਹਿਬ ਨੂੰ 6.16 ਲੱਖ, ਨਵਾਂ ਸ਼ਹਿਰ ਨੂੰ 4.12 ਲੱਖ, ਪਠਾਨਕੋਟ ਨੂੰ 3.20 ਲੱਖ, ਪਟਿਆਲਾ ਨੂੰ 8.32 ਲੱਖ, ਰੋਪੜ ਨੂੰ 4.64 ਲੱਖ, ਸੰਗਰੂਰ ਨੂੰ 7.04 ਲੱਖ, ਤਰਨਤਾਰਨ ਨੂੰ 7.04 ਲੱਖ ਰੁਪਏ ਦੀ ਜ਼ਿਲ੍ਹਾ ਅਨੁਸਾਰ ਰਾਸ਼ੀ ਜਾਰੀ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਤੋਂ ਮੰਗੀ ਰਿਪੋਰਟ

Read Next

ਭਾਈ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕੀਤੀ ‘ਖਾਲਸਾ-ਵਹੀਰ ਯਾਤਰਾ’, ਹਜ਼ਾਰਾਂ ਦੀ ਗਿਣਤੀ ‘ਚ ਸ਼ਾਮਲ ਹੋਏ ਸਿੱਖ