Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਭਾਈ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕੀਤੀ ‘ਖਾਲਸਾ-ਵਹੀਰ ਯਾਤਰਾ’, ਹਜ਼ਾਰਾਂ ਦੀ ਗਿਣਤੀ ‘ਚ ਸ਼ਾਮਲ ਹੋਏ ਸਿੱਖ

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਦਾਰ ਭਾਈ ਅੰਮ੍ਰਿਤਪਾਲ ਸਿੰਘ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਖਾਲਸਾ-ਵਹੀਰ ਯਾਤਰਾ ਦੀ ਸ਼ੁਰੂਆਤ ਕੀਤੀ। ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਯਾਤਰਾ ਸ਼ੁਰੂ ਕੀਤੀ ਜਿਸ ਵਿਚ ਹਜ਼ਾਰਾਂ ਦੀ ਗਿਣਤੀ ‘ਚ ਸਿੱਖ ਸ਼ਾਮਲ ਹੋਏ। ਇਹ ਯਾਤਰਾ ਕੁੱਲ 13 ਪੜਾਵਾਂ ‘ਚ ਅੰਮ੍ਰਿਤ ਸੰਚਾਰ ਕਰਵਾ ਕੇ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗੀ।

ਭਾਈ ਅੰਮ੍ਰਿਤਪਾਲ ਸਿੰਘ ਦੀ ਇਹ ਯਾਤਰਾ ਯੋਜਨਾਬੱਧ ਸੀ। ਸੁਰੱਖਿਆ ਏਜੰਸੀਆਂ ਨੂੰ ਇਸ ਬਾਰੇ ਇਕ ਮਹੀਨਾ ਪਹਿਲਾਂ ਪਤਾ ਲੱਗ ਗਿਆ ਸੀ। ਇਹੀ ਕਾਰਨ ਹੈ ਕਿ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਥਾਂ-ਥਾਂ ਪੁਲਿਸ ਫੋਰਸ ਤਾਇਨਾਤ ਸੀ। ਭਾਈ ਅੰਮ੍ਰਿਤਪਾਲ ਸਿੰਘ ਨੇ ਇਹ ਯਾਤਰਾ ਪੰਜਾਬ ਦੇ ਨੌਜਵਾਨਾਂ ਨੂੰ ਸਮਰਪਿਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਨਸ਼ਿਆਂ ‘ਚ ਡੁੱਬੀ ਨੌਜਵਾਨੀ ਨੂੰ ਬਾਹਰ ਕੱਢਣ ਅਤੇ ਆਮ ਲੋਕਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਯਾਤਰਾ ਦੀ ਸ਼ੁਰੂਆਤ ਕੀਤੀ। ਇਹ ਯਾਤਰਾ ਸ਼ਾਮ ਤਕ ਜੰਡਿਆਲਾ ਗੁਰੂ ਪਹੁੰਚੇਗੀ। ਇੱਥੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਅੰਮ੍ਰਿਤ ਛਕਾਇਆ ਜਾਵੇਗਾ। ਇਹ ਯਾਤਰਾ ਦਸੰਬਰ ਦੇ ਸ਼ੁਰੂ ਵਿੱਚ ਸ੍ਰੀ ਆਨੰਦਪੁਰ ਸਾਹਿਬ ਪੁੱਜੇਗੀ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਸਰਕਾਰ ਦਾ ਇਕ ਹੋਰ ਲੋਕ ਪੱਖੀ ਫ਼ੈਸਲਾ , ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਇਹ ਤੋਹਫ਼ਾ

Read Next

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਚੰਡੀਗੜ੍ਹ ‘ਚ 28 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ