Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

10,000 ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਤਰਨਤਾਰਨ/ਝਬਾਲ : ਵਿਜੀਲੈਂਸ ਬਿਊਰੋ ਤਰਨਤਾਰਨ ਦੀ ਟੀਮ ਨੇ ਜ਼ਮੀਨ ਦੀ ਨਿਸ਼ਾਨਦੇਹੀ ਦੀ ਰਿਪੋਰਟ ਕਰਨ ਬਦਲੇ ਸਬ-ਤਹਿਸੀਲ ਝਬਾਲ ’ਚ ਤਾਇਨਾਤ ਕਾਨੂੰਗੋ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਹਿਰਾਸਤ ਵਿਚ ਲੈ ਕੇ ਥਾਣਾ ਵਿਜੀਲੈਂਸ ਬਿਊਰੋ ਅੰਮਿ੍ਰਤਸਰ ਵਿਖੇ ਭਿ੍ਰਸ਼ਟਾਚਾਰ ਰੋਕੂ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਅਗਲੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਡੀਐੱਸਪੀ ਵਿਜੀਲੈਂਸ ਬਿਊਰੋ ਤਰਨਤਾਰਨ ਮਨਜਿੰਦਰਪਾਲ ਸਿੰਘ ਨੇ ਦੱਸਿਆ ਕਿ ਭਲਵਿੰਦਰ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਚਾਹਲ ਨੇ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦੇ ਤਾਏ ਦਾ ਲੜਕਾ ਨਰਿੰਦਰ ਸਿੰਘ ਪੁੱਤਰ ਆਤਮਾ ਸਿੰਘ ਭਾਰਤੀ ਫੌਜ ਵਿਚ ਹੈ। ਉਨ੍ਹਾਂ ਦੀ ਜ਼ਮੀਨ ਦੀ ਨਿਸ਼ਾਨਦੇਹੀ 9 ਨਵੰਬਰ ਨੂੰ ਹੋਈ ਸੀ, ਜਿਸ ਤੋਂ ਬਾਅਦ ਨਰਿੰਦਰ ਸਿੰਘ ਵਾਪਸ ਡਿਊਟੀ ’ਤੇ ਚਲਾ ਗਿਆ ਕੇ ਨਿਸ਼ਾਨਦੇਹੀ ਦੇ ਬਾਕੀ ਕੰਮਕਾਜ ਲਈ ਉਨ੍ਹਾਂ ਨੂੰ ਕਹਿ ਗਿਆ। ਉਨ੍ਹਾਂ ਦੱਸਿਆ ਕਿ ਉਕਤ ਨਿਸ਼ਾਨਦੇਹੀ ਦੀ ਫਾਈਲ ਸਰਕਲ ਸੋਹਲ, ਠੱਠੀ ਝਬਾਲ ਦੇ ਕਾਨੂੰਗੋ ਓਮ ਪ੍ਰਕਾਸ਼ ਦੇ ਟੇਬਲ ’ਤੇ ਸੀ ਜਿਸ ਨੂੰ ਅੱਗੇ ਭੇਜਣ ਲਈ ਕਾਨੂੰਗੋ ਓਮ ਪ੍ਰਕਾਸ਼ ਵੱਲੋਂ ਕਥਿਤ ਤੌਰ ’ਤੇ 25 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ 15 ਹਜ਼ਾਰ ਵਿਚ ਸੌਦਾ ਤੈਅ ਹੋ ਗਿਆ। ਉਨ੍ਹਾਂ ਦੱਸਿਆ ਕਿ ਕਾਨੂੰਗੋ ਨੇ 21 ਨਵੰਬਰ ਨੂੰ 5 ਹਜ਼ਾਰ ਰੁਪਏ ਲੈ ਲਏ ਸਨ ਅਤੇ ਬਾਕੀ 10 ਹਜ਼ਾਰ ਰੁਪਏ ਅੱਜ ਲੈਣੇ ਸਨ। ਭਲਵਿੰਦਰ ਸਿੰਘ ਦੀ ਸੂਚਨਾ ’ਤੇ ਸ਼ੁੱਕਰਵਾਰ ਨੂੰ ਸਰਕਾਰੀ ਗਵਾਹ ਮਨਜਿੰਦਰ ਸਿੰਘ ਬਲਾਕ ਐਜੂਕੇਸ਼ਨ ਅਫਸਰ ਪੱਟੀ ਅਤੇ ਸ਼ੈਡੋ ਗਵਾਹ ਜਸਵਿੰਦਰ ਸਿੰਘ ਬਲਾਕ ਐਜੂਕੇਸ਼ਨ ਅਫਸਰ ਚੋਹਲਾ ਸਾਹਿਬ ਦੀ ਹਾਜ਼ਰੀ ਵਿਚ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਇਸ ਛਾਪੇਮਾਰੀ ਟੀਮ ’ਚ ਇੰਸਪੈਕਟਰ ਸ਼ਰਨਜੀਤ ਸਿੰਘ, ਏਐੱਸਆਈ ਗੁਰਸੇਵਕ ਸਿੰਘ ਤੋਂ ਇਲਾਵਾ ਨਵਜੀਤ ਕੁਮਾਰ ਅਤੇ ਰਘਬੀਰ ਸਿੰਘ ਵੀ ਸ਼ਾਮਲ ਸਨ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਚੰਡੀਗੜ੍ਹ ‘ਚ 28 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

Read Next

ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਨਿਹੰਗ ਸਿੰਘ ਖ਼ਿਲਾਫ਼ ਕੇਸ ਦਰਜ