Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਜਲੰਧਰ ਦੇ ਡੀਸੀ ਦਫ਼ਤਰ ‘ਚ ਟਰੈਕਟਰ ਟਰਾਲੀਆਂ ਲੈ ਕੇ ਦਾਖ਼ਲ ਹੋਏ ਕਿਸਾਨ, ਅਣਮਿੱਥੇ ਸਮੇਂ ਲਈ ਲਾਇਆ ਧਰਨਾ

ਜਲੰਧਰ : ਸ਼ਨਿੱਚਰਵਾਰ ਨੂੰ ਜਿੱਥੇ ਇਕ ਪਾਸੇ ਦੇਸ਼ ਭਰ ਦੇ ਕਿਸਾਨ ਸੂਬਿਆਂ ਦੀਆਂ ਰਾਜਧਾਨੀਆਂ ‘ਚ ਜਾ ਕੇ ਰਾਜ ਭਵਨਾਂ ਦੇ ਬਾਹਰ ਇਕੱਠੇ ਹੋ ਕੇ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਰਾਜਪਾਲਾਂ ਨੂੰ ਮੰਗ-ਪੱਤਰ ਸੌਂਪੇ ਰਹੇ ਸਨ, ਉਥੇ ਹੀ ਕੁਝ ਕਿਸਾਨਾਂ ਨੇ ਬਾਅਦ ਦੁਪਹਿਰ ਡੀਸੀ ਦਫਤਰ ‘ਚ ਦਾਖਲ ਹੋ ਕੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ।ਸੀਆਈਡੀ ਵੱਲੋਂ ਸਬੰਧਤ ਪੁਲਿਸ ਨੂੰ ਕਿਸਾਨਾਂ ਦੇ ਪੱਕੇ ਮੋਰਚੇ ਬਾਰੇ ਅਗਾਊਂ ਜਾਣਕਾਰੀ ਦਿੱਤੇ ਜਾਣ ਦੇ ਬਾਵਜੂਦ ਥਾਣਾ ਬਾਰਾਦਰੀ ਦੀ ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਕਾਰਨ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਡੀਸੀ ਕੰਪਲੈਕਸ ‘ਚ ਦਾਖਲ ਹੋ ਗਏ ਤੇ ਪੁਲਿਸ ਦੇਖਦੀ ਹੀ ਰਹਿ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਤੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ‘ਚ ਜੱਥੇਬੰਦੀ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ‘ਚ ਜ਼ਿਲ੍ਹਾ ਹੈੱਡਕੁਆਰਟਰਾਂ ਅੱਗੇ ਧਰਨੇ ਦੇ ਪੋ੍ਗਰਾਮ ਤਹਿਤ ਡੀਸੀ ਦਫ਼ਤਰ ਵਿਖੇ ਅਣਮਿੱਥੇ ਸਮੇਂ ਵਾਸਤੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ।

ਕਿਸਾਨ ਆਗੂ ਨੇ ਕਿਹਾ ਕਿ ਅੱਜ ਤੋਂ ਜ਼ਿਲ੍ਹਾ ਹੈੱਡਕੁਆਰਟਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਵਿਚ ਵੱਡੀ ਗਿਣਤੀ ‘ਚ ਕਿਸਾਨ, ਮਜ਼ਦੂਰ, ਬੀਬੀਆਂ, ਬੱਚੇ, ਬਜ਼ੁਰਗ ਇਸ ਧਰਨੇ ਦਾ ਹਿੱਸਾ ਬਣਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਰੈੱਸ ਸਕੱਤਰ ਹਰਪ੍ਰਰੀਤ ਸਿੰਘ ਕੋਟਲੀ ਗਾਜਰਾਂ, ਜ਼ਿਲ੍ਹਾ ਖਜ਼ਾਨਚੀ ਜਗਦੀਸ਼ ਪਾਲ ਸਿੰਘ ਚੱਕਬਾਹਮਣੀਆਂ, ਬਲਜਿੰਦਰ ਸਿੰਘ ਰਾਜੇਵਾਲ, ਗੁਰਪਾਲ ਸਿੰਘ ਈਦਾਂ, ਸਤਨਾਮ ਸਿੰਘ ਰਾਈਵਾਲ, ਪ੍ਰਰੈੱਸ ਸਕੱਤਰ ਸਰਬਜੀਤ ਸਿੰਘ ਢੰਡੋਵਾਲ, ਕਿਸ਼ਨਦੇਵ ਮਿਆਣੀ, ਨਿਰਮਲ ਸਿੰਘ ਢੰਡੋਵਾਲ, ਲਵਪ੍ਰੀਤ ਸਿੰਘ ਕੋਟਲੀ, ਦਲਬੀਰ ਸਿੰਘ ਮਿਆਣੀ, ਰਣਜੀਤ ਸਿੰਘ ਬੱਲ ਨੋ, ਜਗਤਾਰ ਸਿੰਘ ਚੱਕ ਬਾਹਮਣੀਆਂ, ਪਾਲ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ ਕੁਹਾੜ, ਵੀਰੂ ਜਗਤਪੁਰਾ ਕੁਲਦੀਪ ਰਾਏ ਤਲਵੰਡੀ ਸੰਘੇੜਾ, ਜਗਤਾਰ ਸਿੰਘ ਚੱਕ ਵਡਾਲਾ, ਵੱਸਣ ਸਿੰਘ ਕੋਠਾ, ਸੁਖਦੇਵ ਸਿੰਘ ਮੱਲੀ, ਸੋਨੂੰ ਖਾਨਪੁਰ, ਜੋਗਿੰਦਰ ਸਿੰਘ ਮਡਾਲਾ ਛੰਨਾਂ ਹਾਜ਼ਰ ਸਨ।

ਇਹ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ

ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਧਰਨੇ ‘ਚ ਸ਼ਾਮਲ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀਆਂ ਦੀਆਂ ਮੁੱਖ ਮੰਗਾਂ ਹਨ ਕਿ ਸਰਕਾਰ ਗ਼ਰੀਬ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਕੁਰਕੀਆਂ ਕਰਵਾਉਣੀਆਂ ਬੰਦ ਕਰੇ, ਕਿਸਾਨਾਂ ਤੇ ਮਜ਼ਦੂਰਾਂ ‘ਤੇ ਕੀਤੇ ਝੂਠੇ ਪਰਚੇ ਰੱਦ ਕਰੇ, ਪਰਾਲ਼ੀ ਨੂੰ ਸਾਂਭਣ ਵਾਸਤੇ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਜਾਂ ਉਸ ਦਾ ਆਪ ਪ੍ਰਬੰਧ ਕਰੇ, ਸਟੇਟ ਸਰਕਾਰ ਬਿਜਲੀ ਐਕਟ 2022 ਦਾ ਵਿਰੋਧ ਕਰੇ, ਸਰਕਾਰ ਪਹਿਲ ਦੇ ਆਧਾਰ ‘ਤੇ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰੇ। ਉਨ੍ਹਾਂ ਕਿਹਾ ਕਿ ਸੂਬੇ ਦੇ ਪਾਣੀਆਂ ਵਿਚ (ਚਿੱਟੀ ਵੇਈਂ, ਸਤਲੁਜ, ਬਿਆਸ ਆਦਿ ਦਰਿਆਵਾਂ ਵਿਚ) ਪੈਂਦਾ ਜਲੰਧਰ, ਲੁਧਿਆਣਾ, ਫ਼ਿਲੌਰ ਸਮੇਤ ਹੋਰ ਸ਼ਹਿਰਾਂ ਦੇ ਸੀਵਰੇਜ ਦਾ ਗੰਦਾ ਪਾਣੀ ਕੁਦਰਤੀ ਸਰੋਤਾਂ ਨੂੰ ਦੂਸ਼ਿਤ ਕਰ ਰਿਹਾ ਹੈ ਇਸ ਨੂੰ ਸੋਧ ਕੇ ਨਹਿਰਾਂ ਰਾਹੀਂ ਖੇਤੀਬਾੜੀ ਲਈ ਦਿੱਤਾ ਜਾ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਭਰ ਵਿਚ ਨਾਕਸ ਨਹਿਰ ਪ੍ਰਬੰਧ ਠੀਕ ਕਰ ਕੇ ਪਾਣੀ ਟੇਲਾਂ ਤਕ ਪਹੁੰਚਾਇਆ ਜਾਵੇ, ਨਹਿਰਾਂ, ਸੂਇਆਂ ਖਾਲ਼ਿਆਂ ਅਤੇ ਸੜਕਾਂ ਕੰਢੇ ਰੁੱਖ ਲਗਾਏ ਜਾਣ, ਪੰਜਾਬ ਸਰਕਾਰ ਅੰਦੋਲਨ ਦੌਰਾਨ ਅਤੇ ਚੋਣ ਮੈਨੀਫੇਸਟੋ ਵਿਚ ਕੀਤੇ ਵਾਅਦੇ ਤੁਰੰਤ ਪੂਰੇ ਕਰੇ। ਇਸ ਤੋਂ ਕਿਸਾਨਾਂ ਦੀਆਂ ਹੋਰ ਮੰਗਾਂ ਵੀ ਹੱਲ ਕਰੇ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ ਵੀਜ਼ਾ ਨਾ ਲੱਗਣ ਤੋਂ ਦੁਖੀ ਮੁਟਿਆਰ ਨੇ ਕੀਤੀ ਖ਼ੁਦਕੁਸ਼ੀ

Read Next

ਵੱਡੀ ਲਾਪਰਵਾਹੀ : ਡਿਲੀਵਰੀ ਦੌਰਾਨ 24 ਗਰਭਵਤੀ ਔਰਤਾਂ ਦੀ ਮੌਤ, 9 ਨੂੰ ਹੋਇਆ ਬ੍ਰੇਨ ਹੈਮਰੇਜ