Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

29 ਨੂੰ ਹੀ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, ਐੱਸਜੀਪੀਸੀ ਦੀ ਸਹਿਮਤੀ ਮਗਰੋਂ ਸਿੰਘ ਸਾਹਿਬਾਨ ਨੇ ਲਿਆ ਫ਼ੈਸਲਾ

ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾਡ਼ੇ ਤੋਂ ਇਕ ਦਿਨ ਬਾਅਦ ਯਾਨੀ 29 ਦਸੰਬਰ ਨੂੰ ਹੀ ਮਨਾਇਆ ਜਾਵੇਗਾ। ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਬੈਠਕ ’ਚ ਲਿਆ ਗਿਆ ਹੈ।

ਸ਼ਨਿਚਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ’ਚ ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਭਾਈ ਸੁਖਦੇਵ ਸਿੰਘ ਨੇ ਪੰਥਕ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਸਿੰਘ ਸਾਹਿਬਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 29 ਦਸੰਬਰ ਨੂੰ ਹੀ ਮਨਾਉਣ ਦਾ ਫੈਸਲਾ ਲਿਆ। ਜ਼ਿਕਰਯੋਗ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾਡ਼ੇ ਦੇ ਬਿਲਕੁਲ ਨਾਲ ਆ ਰਹੇ ਸ੍ਰੀ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਲਈ ਕਈ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ। ਸ੍ਰੀ ਅਕਾਲ ਥਕਤ ਸਾਹਿਬ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖਿਆ ਸੀ। ਇਸ ਦੇ ਜਵਾਬ ’ਚ ਸ਼੍ਰੋਮਣੀ ਕਮੇਟੀ ਨੇ ਤਰੀਕ ਨਾ ਬਦਲ ਕੇ 29 ਦਸੰਬਰ ਨੂੰ ਹੀ ਪ੍ਰਕਾਸ਼ ਪੁਰਬ ਮਨਾਉਣ ਦੀ ਸਹਿਮਤੀ ਦਿੱਤੀ ਹੈ।

Vinkmag ad
Share Our Daily Posts

News Desk

Read Previous

ਵੱਡੀ ਲਾਪਰਵਾਹੀ : ਡਿਲੀਵਰੀ ਦੌਰਾਨ 24 ਗਰਭਵਤੀ ਔਰਤਾਂ ਦੀ ਮੌਤ, 9 ਨੂੰ ਹੋਇਆ ਬ੍ਰੇਨ ਹੈਮਰੇਜ

Read Next

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ