ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਕੀਰਤਪੁਰ ਸਾਹਿਬ : ਰੋਪੜ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ ‘ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇਕ ਟਰੇਨ ਆਈ ਅਤੇ ਉਹ ਉਸ ਦੀ ਲਪੇਟ ਵਿੱਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਕ ਦੀ ਰਸਤੇ ‘ਚ ਹੀ ਮੌਤ ਹੋ ਗਈ। ਸਾਰੇ ਬੱਚੇ ਬਾਹਰਲੇ ਰਾਜਾਂ ਦੇ ਹਨ।
