Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਜੇਲ੍ਹ ‘ਚ ਪਿਓ ਦੀ ਮੌਤ ਤੋਂ ਬਾਅਦ ਸਸਕਾਰ ਕਰਨ ਆਏ ਹਵਾਲਾਤੀ ਨੇ ਲਾਏ ਜੇਲ੍ਹ ਪ੍ਰਸ਼ਾਸਨ ‘ਤੇ ਲਾਏ ਗੰਭੀਰ ਦੋਸ਼, ਕੀਤੇ ਸਨਸਨੀਖੇਜ਼ ਖ਼ੁਲਾਸੇ

ਭਵਾਨੀਗੜ੍ਹ : ਨੇੜਲੇ ਪਿੰਡ ਬਾਲਦ ਕਲਾਂ ਦੇ ਗੁਰਮੀਤ ਸਿੰਘ ਤੇ ਉਸਦਾ ਪੁੱਤਰ ਜਗਦੀਪ ਸਿੰਘ ਦੋਵੋਂ ਐੱਨਡੀਪੀਐੱਸ ਮਾਮਲੇ ‘ਚ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਸਨ। ਇਸ ਦੋਸ਼ ਤਹਿਤ ਦੋਵੋਂ ਪਿਓ-ਪੁੱਤ ਪਿਛਲੇ 19 ਮਹੀਨਿਆਂ ਤੋਂ ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਹਨ ਤੇ ਇਸ ਦੌਰਾਨ ਲੰਘੀ 25 ਨਵੰਬਰ ਨੂੰ ਗੁਰਮੀਤ ਸਿੰਘ ਦੀ ਪਟਿਆਲਾ ਜੇਲ੍ਹ ‘ਚ ਮੌਤ ਹੋ ਗਈ ਜਿਸ ਤੋਂ ਬਾਅਦ ਜਗਦੀਪ ਸਿੰਘ ਆਪਣੇ ਪਿਤਾ ਦੀ ਦੇਹ ਦੇ ਨਾਲ ਅੰਤਿਮ ਸੰਸਕਾਰ ਕਰਨ ਲਈ ਪਿੰਡ ਬਾਲਦ ਕਲਾਂ ਆਇਆ ਅਤੇ ਉਸ ਨੇ ਆਪਣੇ ਪਿਤਾ ਦਾ ਸੰਸਕਾਰ ਕੀਤਾ।

ਇਸ ਦੌਰਾਨ ਜਗਦੀਪ ਸਿੰਘ ਨੇ ਪਟਿਆਲਾ ਜੇਲ੍ਹ ਨੂੰ ਲੈ ਕੇ ਕਈ ਵੱਡੇ ਖ਼ੁਲਾਸੇ ਕੀਤੇ ਹਨ। ਉਸ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸਦੇ ਪਿਤਾ ਗੁਰਮੀਤ ਸਿੰਘ ਲੰਮੇ ਸਮੇਂ ਤੋਂ ਦਿਲ ਦੀ ਬਿਮਾਰੀ ਦੇ ਮਰੀਜ਼ ਸਨ ਅਤੇ ਹਰ 3 ਮਹੀਨਿਆਂ ਬਾਅਦ ਉਸ ਦੇ ਪਿਤਾ ਦੇ ਟੈਸਟ ਹੁੰਦੇ ਸਨ। ਜੇਲ੍ਹ ਅੰਦਰ ਰਹਿੰਦਿਆਂ ਉਸ ਨੇ ਪਿਤਾ ਦੇ ਇਲਾਜ ਲਈ ਵੱਖ-ਵੱਖ ਅਫ਼ਸਰਾਂ ਨੂੰ ਕਈ ਵਾਰ ਅਪੀਲ ਕੀਤੀ ਪਰ ਜੇਲ੍ਹ ਪ੍ਰਸ਼ਾਸਨ ਨੇ ਨਾ ਤਾਂ ਇਸ ਦੀ ਮਨਜ਼ੂਰੀ ਦਿੱਤੀ ਅਤੇ ਨਾ ਉਸ ਦੇ ਪਿਤਾ ਦਾ ਇਲਾਜ ਕਰਵਾਇਆ। ਉਸ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਜੇਲ੍ਹ ‘ਚ ਜੋ ਵਿਅਕਤੀ ਪੈਸਾ ਦਿੰਦਾ ਹੈ ਜਾਂ ਸਿਫਾਰਿਸ਼ ਕਰਵਾਉਂਦਾ ਹੈ ਉਸ ਦਾ ਹੀ ਇਲਾਜ ਕੀਤਾ ਜਾਂਦਾ ਹੈ, ਆਮ ਤੌਰ ‘ਤੇ ਉਨ੍ਹਾਂ ਵਰਗੇ ਗਰੀਬ ਲੋਕਾਂ ਨੂੰ ਇਲਾਜ ਨਹੀਂ ਦਿੱਤਾ ਜਾਂਦਾ ਅਤੇ ਉਹ ਸਿਰਫ਼ ਮੌਤ ਦੇ ਮੂੰਹ ‘ਚ ਜਾਂਦੇ ਹਨ। ਜਗਦੀਪ ਸਿੰਘ ਨੇ ਪਟਿਆਲਾ ਜੇਲ੍ਹ ਦੇ ਵੱਡੇ-ਵੱਡੇ ਅਫ਼ਸਰਾਂ ਦੇ ਨਾਮ ਲੈ ਕੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਜੇਲ੍ਹ ‘ਚ ਜੇਕਰ ਕੋਈ ਵੱਡਾ ਜੱਜ ਜਾਂ ਮੰਤਰੀ ਜਾਇਜ਼ਾ ਲੈਣ ਲਈ ਆਉਂਦਾ ਹੈ ਤਾਂ ਉਸ ਨੂੰ ਸਿਰਫ਼ ਬਾਹਰੋਂ ਘੁੰਮਾ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ ਅਤੇ ਆਮ ਕੈਦੀਆਂ ਨੂੰ ਅੰਦਰ ਬੰਦ ਕਰ ਦਿੱਤਾ ਜਾਂਦਾ ਹੈ ਤਾਂ ਜੋ ਕੋਈ ਕੈਦੀ ਕਿਸੇ ਤਰ੍ਹਾਂ ਦੀ ਸ਼ਿਕਾਇਤ ਨਾ ਕਰ ਸਕੇ। ਉਸ ਨੇ ਕਿਹਾ ਕਿ ਜੇਲ੍ਹ ਅੰਦਰ ਵੀ ਸਿਰਫ਼ ਪੈਸਾ ਹੀ ਚੱਲਦਾ ਹੈ। ਜਿਸ ਕੋਲ ਸਹੂਲਤ ਹੈ ਉਸ ਨੂੰ ਹਰ ਤਰ੍ਹਾਂ ਦੀ ਸਹੂਲਤ ਮਿਲਦੀ ਹੈ। ਗ਼ਰੀਬ ਬੰਦੇ ਨੂੰ ਕੋਈ ਸਹੂਲਤ ਨਸੀਬ ਨਹੀਂ ਹੁੰਦੀ। ਜਗਦੀਪ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਸਦੇ ਪਿਤਾ ਨੂੰ ਕਿਸੇ ਤਰ੍ਹਾਂ ਦੀ ਸਿਹਤ ਸਹੂਲਤ ਨਾ ਮਿਲਣ ਕਾਰਨ ਹੀ ਉਨ੍ਹਾਂ ਦੀ ਮੌਤ ਹੋਈ ਹੈ। ਉਸ ਨੇ ਮੰਗ ਕਰਦਿਆਂ ਕਿਹਾ ਕਿ ਜਿਨ੍ਹਾਂ ਅਫ਼ਸਰਾਂ ਦੇ ਨਾਂ ਉਹ ਨਾਂ ਲੈ ਰਿਹਾ ਹੈ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ।

ਮਾਮਲੇ ਸੰਬੰਧੀ ਜਦੋਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਗੱਲ ਕਰਨੀ ਚਾਹੀ ਤਾਂ ਫੋਨ ਅਟੈਂਡ ਕਰਨ ਵਾਲੇ ਵਿਅਕਤੀ ਦਲਜੀਤ ਸਿੰਘ ਨੇ ਕਿਹਾ ਕਿ ਇਸ ਸਮੇਂ ਮੰਤਰੀ ਜੀ ਨਾਲ ਗੱਲ ਨਹੀਂ ਹੋ ਸਕਦੀ।

ਕੀ ਕਹਿਣਾ ਹੈ ਜੇਲ ਸੁਪਰਡੈਂਟ ਦਾ

ਉਕਤ ਮਾਮਲੇ ਸੰਬੰਧੀ ਜਦੋਂ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ਼ ਕਰਦਿਆਂ ਆਖਿਆ ਕਿ ਕੈਦੀ ਵੱਲੋਂ ਲਗਾਏ ਗਏ ਦੋਸ਼ ਬੇਬੁਨਿਆਦ ਹਨ। ਹਰ ਆਮ ਜਾਂ ਕਿਸੇ ਬਿਮਾਰ ਕੈਦੀ ਨੂੰ ਜੇਲ੍ਹ ਦੇ ਨਿਯਮਾਂ ਅਨੁਸਾਰ ਹੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਕੋਈ ਵੀ ਕੁਤਾਹੀ ਨਹੀੰ ਵਰਤੀ ਜਾਂਦੀ।

Vinkmag ad
Share Our Daily Posts

News Desk

Read Previous

ਰੂਪਨਗਰ ‘ਚ ਵੱਡਾ ਹਾਦਸਾ; ਕੀਰਤਪੁਰ ਸਾਹਿਬ ਨੇੜੇ ਟਰੇਨ ਦੀ ਲਪੇਟ ‘ਚ ਆਏ 4 ਬੱਚੇ, ਤਿੰਨ ਦੀ ਮੌਤ

Read Next

ਪ੍ਰਿਅੰਕਾ ਗਾਂਧੀ ਨੇ ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨੂੰ ਭੇਜੀ ਚਿੱਠੀ, ਭਵਿੱਖ ‘ਚ ਵੱਡੀ ਜ਼ਿੰਮੇਵਾਰੀ ਮਿਲਣ ਦੇ ਆਸਾਰ