Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਪ੍ਰਿਅੰਕਾ ਗਾਂਧੀ ਨੇ ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨੂੰ ਭੇਜੀ ਚਿੱਠੀ, ਭਵਿੱਖ ‘ਚ ਵੱਡੀ ਜ਼ਿੰਮੇਵਾਰੀ ਮਿਲਣ ਦੇ ਆਸਾਰ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਜੇਲ੍ਹ ਵਿਚ ਚਿੱਠੀ ਭੇਜੀ ਹੈ। ਸੂਤਰਾਂ ਮੁਤਾਬਕ ਹਾਲੇ ਇਹ ਨਹੀਂ ਪਤਾ ਕਿ ਚਿੱਠੀ ਵਿਚ ਕੀ ਲਿਖਿਆ ਹੈ ਪਰ ਇੰਝ ਲੱਗ ਰਿਹਾ ਹੈ ਕਿ ਪਾਰਟੀ ਸਿੱਧੂ ਨੂੰ ਚੇਤੇ ਰੱਖਦੀ ਹੈ। ਸਿੱਧੂ ਦੀ ਸਜ਼ਾ ਖ਼ਤਮ ਹੋਣ ਮਗਰੋਂ ਭਵਿੱਖ ਵਿਚ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਣ ਦੇ ਆਸਾਰ ਹਨ। ਦਰਅਸਲ, ਰੋਡ ਰੇਜ਼ ਦੇ 34 ਵਰ੍ਹੇ ਪੁਰਾਣੇ ਮਾਮਲੇ ਵਿਚ ਸਿੱਧੂ ਸਾਲ ਦੀ ਕੈਦ ਕੱਟ ਰਹੇ ਹਨ ਤੇ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਸਿੱਧੂ ਮਈ-2022 ਵਿਚ ਜੇਲ੍ਹ ਗਏ ਸਨ ਤੇ ਉਹ 6 ਮਹੀਨੇ ਦੀ ਸਜ਼ਾ ਕੱਟ ਚੁੱਕੇ ਹਨ। ਮਈ 2023 ਵਿਚ ਸਜ਼ਾ ਦੀ ਮਿਆਦ ਮੁਕੰਮਲ ਹੋ ਜਾਵੇਗੀ।

ਯਾਦ ਰਹੇ ਇਸੇ ਸਾਲ ਫਰਵਰੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਸਮੇਂ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਸਨ। ਹਾਲਾਂਕਿ ਕਾਂਗਰਸ ਨੇ ਉਨ੍ਹਾਂ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਕੇ ਚੋਣ ਲੜੀ ਸੀ। ਇਸੇ ਕਾਰਨ ਸਿੱਧੂੁ ਤੇ ਚੰਨੀ ਵਿਚ ਮਤਭੇਦ ਵੀ ਰਹੇ। ਵਿਧਾਨ ਸਭਾ ਚੋਣਾਂ ਮੌਕੇ ਚੰਨੀ ਦੋ ਹਲਕਿਆਂ ਤੋਂ ਲੜੇ ਸਨ ਪਰ ਦੋਵੀਂ ਥਾਈਂ ਹਾਰ ਪੱਲੇ ਪਈ ਸੀ। ਸਿੱਧੂ ਨੇ ਅੰਮਿ੍ਤਸਰ ਪੂਰਬੀ ਹਲਕੇ ਤੋਂ ਚੋਣ ਲੜੀ ਜਦਕਿ ‘ਆਪ’ ਦੀ ਉਮੀਦਵਾਰ ਤੋਂ ਚੋਣ ਹਾਰ ਗਏ ਸਨ। ਹੁਣ ਸਿੱਧੂ ਨੂੰ ਪ੍ਰਿਅੰਕਾ ਵੱਲੋਂ ਭੇਜੀ ਗਈ ਚਿੱਠੀ ਕਾਰਨ ਨਵੀਂ ਚਰਚਾ ਚੱਲ ਪਈ ਹੈ।

Vinkmag ad
Share Our Daily Posts

News Desk

Read Previous

ਜੇਲ੍ਹ ‘ਚ ਪਿਓ ਦੀ ਮੌਤ ਤੋਂ ਬਾਅਦ ਸਸਕਾਰ ਕਰਨ ਆਏ ਹਵਾਲਾਤੀ ਨੇ ਲਾਏ ਜੇਲ੍ਹ ਪ੍ਰਸ਼ਾਸਨ ‘ਤੇ ਲਾਏ ਗੰਭੀਰ ਦੋਸ਼, ਕੀਤੇ ਸਨਸਨੀਖੇਜ਼ ਖ਼ੁਲਾਸੇ

Read Next

ਮੇਰੀ ਬਿਮਾਰੀ ਦਾ ਇਲਾਜ ਕਰੋ, ਮੈਂ ਅੱਜ ਹੀ ਈਸਾਈ ਧਰਮ ਕਬੂਲ ਕਰ ਲਵਾਂਗਾ : ਇਕਬਾਲ ਸਿੰਘ ਲਾਲਪੁਰਾ