Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਘਨੌਰ ਦੇ ਯੂਕੋ ਬੈਂਕ ’ਚ 17 ਲੱਖ ਤੋਂ ਵੱਧ ਦੀ ਲੁੱਟ, ਦਿਨ-ਦਿਹਾੜੇ ਵਾਪਰੀ ਵਾਰਦਾਤ ਨਾਲ ਲੋਕਾਂ ‘ਚ ਦਹਿਸ਼ਤ

ਪਟਿਆਲਾ : ਘਨੌਰ ਵਿਖੇ ਸਥਿਤ ਯੂਕੋ ਬੈਂਕ ਵਿਚ ਦਿਨ ਦਿਹਾੜੇ ਲੱਖਾਂ ਦੀ ਡਕੈਤੀ ਹੋ ਗਈ ਹੈ। ਤਿੰਨ ਲੁਟੇਰੇ ਨੇ ਪਿਸਤੋਲ ਦੀ ਨੋਕ ’ਤੇ ਬੈਂਕ ਵਿਚ ਸਟਾਫ ਤੇ ਲੋਕਾਂ ਨੂੰ ਬੰਦੀ ਬਣਾ ਕੇ ਕੁਝ ਹੀ ਮਿੰਟਾਂ ਵਿਚ ਕੈਸ਼ ਕਾਊਂਟਰ ਤੋਂ ਨਗਦੀ ਝੋਲੇ ਵਿਚ ਪਾ ਕੇ ਫਰਾਰ ਹੋ ਗਏ। ਲੁਟੇਰੇ ਜਾਂਦੇ ਹੋਏ ਬੈਂਕ ਵਿਚ ਆਏ ਇਕ ਗ੍ਰਾਹਕ ਦਾ ਬੁਲਟ ਮੋਟਰਸਾਇਕ ਵੀ ਲੈ ਗਏ। ਡੀਐਸਪੀ ਰਘਵੀਰ ਸਿੰਘ ਤੇ ਪੁਲਿਸ ਟੀਮ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬੈਂਕ ਵਿਚੋਂ ਲੁਟੇਰੇ 17 ਲੱਖ ਤੋਂ ਵੱਧ ਰਾਸ਼ੀ ਲੈ ਗਏ ਜਦੋਂਕਿ ਇਸਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ।

ਘਨੌਰ ਵਸਨੀਕ ਦਿਨੇਸ਼ ਕੁਮਾਰ ਨੇ ਦੱਸਿਆ ਕਿ ਬੈਂਕ ਅੰਦਰ ਚੈੱਕ ਜਮਾਂ ਕਰਵਾਉਣ ਆਇਆ ਸੀ। ਉਹ ਕੁਝ ਸਮੇਂ ਲਈ ਮਨੇਜਰ ਕੋਲ ਬੈਠੇ ਸਨ, ਇਸੇ ਦੌਰਾਨ ਹੀ ਤਿੰਨ ਵਿਅਕਤੀ ਬੈਂਕ ਵਿਚ ਦਾਖਲ ਹੋਏ ਤੇ ਪਿਸਤੌਲ ਦਿਖਾ ਕੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਲੱਗੇ। ਗੋੋਲੀ ਚੱਲਣ ਦੇ ਡਰੋਂ ਸਾਰੇ ਸੁੰਨ ਹੋ ਕੇ ਖੜੇ ਰਹੇ ਤੇ ਉਨਾਂ ਨੂੰ ਵੀ ਕੈਬਿਨ ਵਿਚ ਬੰਦ ਕਰ ਦਿੱਤਾ। ਲੁਟੇਰੇ ਵਾਰਦਾਤ ਤੋਂ ਬਾਅਦ ਉਨਾ ਦਾ ਬੁਲਟ ਮੋਟਰਸਾਇਕਲ ਵੀ ਲੈ ਗਏ।

ਡੀਐਸਪੀ ਘਨੌਰ ਰਘਵਰੀ ਸਿੰਘ ਨੇ ਦੱਸਿਆ ਕਿ ਪੌਣੇ ਚਾਰ ਵਜੇ ਬੈਂਕ ਵਿਚ ਤਿੰਨ ਵਿਅਕਤੀਆਂ ਨੇ ਸਟਾਫ ਤੇ ਲੋਕਾਂ ਨੂੰ ਬੰਦੀ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਟੀਮਾਂ ਬਣਾ ਕੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਬੈਂਕ ਤੇ ਆਸ ਪਾਸ ਇਲਾਕਿਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੇਖੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਹੌਸਲੇ ਤੇ ਬਗਾਵਤ ਦੇ ਜਜ਼ਬੇ ਨੂੰ ਦਰਸਾਉਂਦੀ ਹੈ ਸਿਨੇਮਾ ਘਰਾਂ ‘ਚ ਰਿਲੀਜ਼ ਹੋਈ ‘ਬਾਗ਼ੀ ਦੀ ਧੀ’

Read Next

ਪਟਿਆਲਾ ’ਚ ਦਿਲ ਕੰਬਾਊ ਘਟਨਾ ! ਸੂਣ ਵਾਲੀ ਕੁੱਤੀ ਦੇ ਢਿੱਡ ’ਚ ਨਕਾਬਪੋਸ਼ਾਂ ਨੇ ਮਾਰਿਆ ਚਾਕੂ