ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ : ਸਿੰਘ ਸਭਾਵਾਂ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਇਕੱਤਰਤਾ ਵਿਚ ਸਿੱਖ ਕੌਮ ਨੂੰ ਇੱਕ ਨਿਸ਼ਾਨ ਥੱਲੇ੍ਹ ਇਕੱਤਰ ਹੋ ਕੇ ਪੰਥ ਤੇ ਮਾਨਵਤਾ ਦੀ ਚੜ੍ਹਦੀਕਲਾ ਦੇ ਕਾਰਜ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਖਾਲਸਾ, ਪਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਿੰਦਰ ਸਿੰਘ ਮਝੈਲ, ਹਰਜੋਤ ਸਿੰਘ ਲੱਕੀ ਤੇ ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਸਮਾਗਮਾਂ ਦੇ ਨਾਲ ਨਾਲ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਰਾਗੀ, ਗੰ੍ਥੀ ਸਿੰਘਾਂ ਤੇ ਹੋਰ ਲੋੜਵੰਦ ਸਿੱਖ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਛੇਤੀ ਹੀ ਸਾਰੀਆਂ ਸਿੰਘ ਸਭਾਵਾਂ ਤੇ ਗੁਰਦਵਾਰਾ ਕਮੇਟੀਆਂ ਫੰਡ ਇਕੱਠਾ ਕਰ ਕੇ ਲੋੜਵੰਦ ਸਿੱਖ ਪਰਿਵਾਰਾਂ ਦੀ ਮਦਦ ਕਰਨਗੀਆਂ ਤੇ ਅਲੱਗ ਤੋਂ ਰੁਜ਼ਗਾਰ ਮੁਹੱਈਆਂ ਕਰਵਾਉਣ ਦੀ ਵੀ ਮਦਦ ਕੀਤੀ ਜਾਵੇਗੀ। ਇਸ ਲਈ ਲੋੜਵੰਦ ਸਿੱਖ ਪਰਿਵਾਰ ਆਪਣੇ ਨੇੜੇ ਦੀ ਸਿੰਘ ਸਭਾ ਜਾ ਕੇ ਗੁਰਦਵਾਰਾ ਕਮੇਟੀ ਨੂੰ ਮਿਲ ਸਕਦੇ ਹਨ।
