ਫਗਵਾੜਾ : ਫਗਵਾੜਾ ਸਬ ਡਵੀਜ਼ਨ ਅਧੀਨ ਆਉਂਦੇ ਥਾਣਾ ਰਾਵਲਪਿੰਡੀ ਪੁਲਿਸ ਨੂੰ ਉਸ ਵੇਲੇ ਵਡੀ ਸਫਲਤਾ ਮਿਲੀ ਜਦੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਚੈਕਿੰਗ ਦੌਰਾਨ ਪੁਲਿਸ ਪਾਰਟੀ ਵੱਲੋਂ ਇਕ ਕਿਲੋ ਅਫੀਮ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਥਾਣਾ ਰਾਵਲਪਿੰਡੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਪਾਂਸ਼ਟਾ ਚੌਕੀ ਇੰਚਾਰਜ ਬਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ ਪੁਆਇੰਟ ਨਹਿਰ ਪੁਲੀ ਪਾਂਸ਼ਟਾ ਮੌਜੂਦ ਸੀ ਪੁਲਿਸ ਪਾਰਟੀ ਵੱਲੋਂ ਸਾਹਮਣੇ ਤੋਂ ਆ ਰਹੀ ਇਕ ਸਵਿਫਟ ਕਾਰ ਨੰਬਰ ਪੀ ਬੀ 07 ਸੀ ਏ 0 9461 ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ। ਜਿਸ ਨੂੰ ਰਜਿੰਦਰ ਉਰਫ ਬਿੰਦਰ ਪੁੱਤਰ ਅੱਛਰ ਵਾਸੀ ਗੱਜਰ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਚਲਾ ਰਿਹਾ ਸੀ। ਜਦੋਂ ਪੁਲਿਸ ਪਾਰਟੀ ਵੱਲੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 1 ਕਿਲੋ ਅਫੀਮ ਬਰਾਮਦ ਹੋਈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਮਾਮਲਾ ਦਰਜ ਕਰ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।
