Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

HTET ’ਚ ਸਿੱਖ ਪ੍ਰੀਖਿਆਰਥੀ ਲਿਜਾ ਸਕਣਗੇ ਕਿਰਪਾਨ, ਸਿੱਖਿਆ ਡਾਇਰੈਕਟੋਰੇਟ ਨੇ ਦਿੱਤੀ ਇਜਾਜ਼ਤ

ਚੰਡੀਗਡ਼੍ਹ : ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ (HTET) ’ਚ ਹੁਣ ਸਿੱਖ ਪ੍ਰੀਖਿਆਰਥੀ ਕਿਰਪਾਨ ਸਮੇਤ ਸ਼ਾਮਿਲ ਹੋ ਸਕਣਗੇ। ਅਗਲੇ ਮਹੀਨੇ ਤਿੰਨ ਤੇ ਚਾਰ ਦਸੰਬਰ ਨੂੰ ਹੋਣ ਵਾਲੇ ਐੱਚਟੈਟ ਲਈ ਸਿੱਖਿਆ ਡਾਇਰੈਕਟੋਰੇਟ ਦੀ ਇਜਾਜ਼ਤ ਤੋਂ ਬਾਅਦ ਹਰਿਆਣਾ ਸਕੂਲ ਸਿੱਖਿਆ ਬੋਰਡ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਹੁਣ ਸਿੱਖ ਪ੍ਰੀਖਿਆਰਥੀ ਕਿਰਪਾਨ ਆਪਣੇ ਨਾਲ ਪ੍ਰੀਖਿਆ ਕੇਂਦਰ ’ਚ ਲਿਜਾ ਸਕਣਗੇ। ਇਸ ਦੇ ਨਾਲ ਹੀ ਔਰਤਾਂ ਮੰਗਲ ਸੂਤਰ ਪਹਿਨ ਸਕਣਗੀਆਂ, ਬਿੰਦੀ ਤੇ ਸਿੰਦੂਰ ਲਗਾ ਸਕਣਗੀਆਂ। ਹਾਲਾਂਕਿ ਕਈ ਵਸਤਾਂ ’ਤੇ ਰੋਕ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਬੀਤੇ ਕੁਝ ਸਾਲਾਂ ਸਖ਼ਤੀ ਦੇ ਨਾਂ ਤੇ ਸਿੱਖ ਪ੍ਰੀਖਿਆਰਥੀਆਂ ਨੂੰ ਉਨ੍ਹਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਸਮੇਤ ਪ੍ਰੀਖਿਆ ਕੇਂਦਰ ’ਚ ਜਾਣ ਤੋਂ ਰੋਕਿਆ ਜਾ ਰਿਹਾ ਸੀ। ਇਸ ਦਾ ਸਖ਼ਤ ਵਿਰੋਧ ਵੀ ਕੀਤਾ ਜਾ ਰਿਹਾ ਸੀ।

ਇਸ ਦੇ ਨਾਲ ਹੀ ਐੱਚਟੈਟ ਦੀ ਮਾਨਤਾ ਸੱਤ ਸਾਲ ਤੋਂ ਵਧਾ ਕੇ 10 ਸਾਲ ਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀ ਤਜਵੀਜ਼ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ’ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੋਹਰ ਲੱਗੀ ਤਾਂ ਕਰੀਬ ਇਕ ਲੱਖ ਨੌਜਵਾਨਾਂ ਦੇ ਐੱਚਟੈੱਟ ਸਰਟੀਫਿਕੇਟ ਰੱਦੀ ਹੋਣ ਤੋਂ ਬਚ ਜਾਣਗੇ।

Vinkmag ad
Share Our Daily Posts

News Desk

Read Previous

ਇਕ ਕਿਲੋ ਅਫੀਮ ਸਣੇ ਇਕ ਕਾਬੂ

Read Next

ਇਕ ਮੰਤਰੀ ਤੇ ਆਮ ਆਦਮੀ ਲਈ ਕਾਨੂੰਨ ਵੱਖ ਨਹੀਂ ਹੋ ਸਕਦਾ, ਅਨਮੋਲ ਗਗਨ ਮਾਨ ਖਿਲਾਫ ਦਰਜ ਹੋਵੇ ਕੇਸ : ਮਜੀਠੀਆ