Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪੰਜਾਬ ਦੇ 16 ਲੱਖ ਲੋਕਾਂ ਨੂੰ ਨਹੀਂ ਮਿਲੇਗੀ ਕਣਕ ! ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ : ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮਿਲਣ ਵਾਲੀ ਕਣਕ ਨੂੰ ਲੈ ਕੇ ਸਰਕਾਰ ਤੇ ਡਿਪੂ ਹੋਲਡਰਾਂ ਵਿਚਾਲੇ ਰੇੜਕਾ ਖੜ੍ਹਾ ਹੋ ਗਿਆ ਹੈ। ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। ਦਰਅਸਲ ਬੀਤੇ ਦਿਨੀਂ ਡਿਪੂ ਹੋਲਡਰਾਂ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਕਣਕ ਪੰਜਾਬ ਸਰਕਾਰ ਵੱਲੋਂ ਘੱਟ ਵੰਡੀ ਗਈ ਹੈ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।

ਜ਼ਿਕਰਯੋਗ ਹੈ ਕਿ NFSA ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਬਠਿੰਡਾ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਮੁਤਾਬਕ ਪੰਜਾਬ ‘ਚ ਇਸ ਸਕੀਮ ਤਹਿਤ 1,57,67,433 ਲੋਕਾਂ ਨੂੰ 5 ਕਿਲੋ ਕਣਕ ਵੰਡੀ ਜਾਣੀ ਹੈ ਪਰ ਕਣਕ ਘੱਟ ਹੋਣ ਕਾਰਨ 16 ਲੱਖ ਲੋਕਾਂ ਨੂੰ ਕਣਕ ਨਹੀਂ ਮਿਲੇਗੀ।

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 236511.495 ਮੀਟ੍ਰਿਕ ਟਨ ਕਣਕ ਭੇਜੀ ਗਈ ਸੀ ਜਦਕਿ ਪੰਜਾਬ ਸਰਕਾਰ ਵੱਲੋਂ 212269.530 ਮੀਟ੍ਰਿਕ ਟਨ ਕਣਕ ਡਿਪੂ ਹੋਲਡਰਾਂ ਨੂੰ ਦਿੱਤੀ ਗਈ ਸੀ।

ਡਿਪੂ ਹੋਲਡਰਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਕੋਲ ਘੱਟ ਕਣਕ ਪਹੁੰਚੀ ਹੈ ਤਾਂ ਉਹ 5 ਕਿੱਲੋ ਕਣਕ ਅੱਗੇ ਕਿਵੇਂ ਵੰਡ ਸਕਦਾ ਹੈ। ਜਦਕਿ ਲੋਕ ਉਨ੍ਹਾਂ ਨੂੰ ਇਸ ਲਈ ਦੋਸ਼ੀ ਠਹਿਰਾਉਂਦੇ ਹਨ ਤੇ ਕਈ ਵਾਰ ਗੱਲ ਝਗੜੇ ਤਕ ਵੀ ਪਹੁੰਚ ਜਾਂਦੀ ਹੈ। ਚੇਤੇ ਰਹੇ ਪੰਜਾਬ ਸਰਕਾਰ ਦੀ ਆਟਾ ਦਾਲ ਸਕੀਮ ਨੂੰ ਵੀ ਡਿਪੂ ਹੋਲਡਰਾਂ ਨੇ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ ਜਿਸ ਤੋਂ ਬਾਅਦ ਇਸ ‘ਤੇ ਰੋਕ ਲਗਾ ਦਿੱਤੀ ਗਈ ਤੇ ਪੰਜਾਬ ਸਰਕਾਰ ਨੇ ਇਸ ਨੂੰ ਵਾਪਸ ਵੀ ਲਿਆ। ਹਾਲਾਂਕਿ ਸਰਕਾਰ ਹੁਣ ਨਵੀਂ ਸਕੀਮ ਲਿਆਉਣ ਦੀ ਤਿਆਰੀ ‘ਚ ਹੈ।

Vinkmag ad
Share Our Daily Posts

News Desk

Read Previous

ਹੁਣ ਆਪ ਸਰਕਾਰ ਕਰਵਾਏਗੀ ਆਟਾ ਦਾਲ ਵਾਲੇ ਕਾਰਡਾਂ ਦੀ ਵੈਰੀਫਿਕੇਸ਼ਨ, ਸਸਤੀ ਕਣਕ ਤੋਂ ਵਾਂਝੇ ਹੋ ਸਕਦੇ ਹਨ ਵੱਡੀ ਗਿਣਤੀ ਲੋਕ

Read Next

ਨਗਰ ਨਿਗਮ ਇਕ ਵਾਰ ਫਿਰ ਆਇਆ ਹਰਕਤ ਵਿਚ ਐਸ.ਡੀ.ਓ ਸ਼੍ਰੀ ਪ੍ਰਸ਼ਾਂਤ ਕੁਮਾਰ ਜੀ ਅਤੇ ਵਾਟਰ ਸਪਲਾਈ ਯੂਨੀਅਨ ਦੇ ਪ੍ਰਧਾਨ ਸ਼੍ਰੀ ਹਰਜੀਤ ਕੁਮਾਰ ਬੋਬੀ ਜੀ ਵਲੋਂ ਰਿਕਵਰੀ ਕਾਰਵਾਈ ਜੋਰਾ ਤੇ