Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਏਟੀਐੱਮ ਮਸ਼ੀਨ ਕੱਟਦਾ ਮੁਲਜ਼ਮ ਪੁਲਿਸ ਨੂੰ ਦੇਖਕੇ ਦੌੜਿਆ, ਪਿੱਛਾ ਕਰ ਕੇ ਕੀਤਾ ਗ੍ਰਿਫ਼ਤਾਰ, ਕਟਰ, ਗੈਸ ਤੇ ਸਿਲੰਡਰ ਬਰਾਮਦ

ਲੁਧਿਆਣਾ : ਤਾਲੇ ਕੱਟ ਕੇ ਏਟੀਐਮ ਕੈਬਿਨ ਦੇ ਅੰਦਰ ਦਾਖਲ ਹੋਏ ਮੁਲਜ਼ਮ ਨੇ ਗੈਸ ਕਟਰ ਦੇ ਨਾਲ ੲੇ ਟੀ ਐੱਮ ਮਸ਼ੀਨ ਨੂੰ ਕੱਟਣਾ ਸ਼ੁਰੂ ਹੀ ਕੀਤਾ ਸੀ ਕਿ ਗਸ਼ਤ ਕਰ ਰਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਗਈ| ਪੁਲਿਸ ਮੁਲਾਜ਼ਮਾਂ ਨੂੰ ਦੇਖਦੇ ਹੀ ਮੁਲਜ਼ਮ ਮੌਕੇ ਤੋਂ ਨੱਸ ਗਿਆ| ਪੁਲਿਸ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਅਤੇ ਏਟੀਐੱਮ ਕੈਬਿਨ ਦੇ ਅੰਦਰੋਂ ਗੈਸ ਕਟਰ ਅਤੇ ਸਿਲੰਡਰ ਬਰਾਮਦ ਕੀਤਾ| ਇਸ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਦਾ ਐਕਟਿਵਾ ਸਕੂਟਰ ਵੀ ਬਰਾਮਦ ਕਰ ਲਿਆ ਹੈ| ਜਾਂਚ ਅਧਿਕਾਰੀ ਐੱਸਆਈ ਦਲਜੀਤ ਸਿੰਘ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਇਆਂ ਖੁਰਦ ਡੇਹਲੋਂ ਦੇ ਰਹਿਣ ਵਾਲੇ ਮੋਹਣ ਖਾਨ ਉਰਫ ਮਾਣਾ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਪੀਸੀਆਰ ਮੋਟਰਸਾਈਕਲ 52 ਤੜਕੇ ਸਾਢੇ ਤਿੰਨ ਵਜੇ ਸਰੀਂਹ ਇਲਾਕੇ ਵਿਚ ਗਸ਼ਤ ਕਰ ਰਿਹਾ ਸੀ। ਸਿਪਾਹੀ ਦਿਲਜੀਤ ਸਿੰਘ ਅਤੇ ਏਐੱਸਆਈ ਗੁਰਪ੍ਰੀਤ ਸਿੰਘ ਇਲਾਕੇ ਦੇ ਏਟੀਐੱਮ ਕੈਬਿਨ ਚੈੱਕ ਕਰਨ ਲੱਗ ਪਏ। ਉਨ੍ਹਾਂ ਨੇ ਦੇਖਿਆ ਕਿ ਪੰਜਾਬ ਐਂਡ ਸਿੰਧ ਬੈਂਕ ਏਟੀਐੱਮ ਕੈਬਿਨ ਦੇ ਤਾਲੇ ਟੁੱਟੇ ਹੋਏ ਸਨ। ਅੱਧਾ ਸ਼ਟਰ ਵੀ ਖੁੱਲ੍ਹਾ ਸੀ| ਮੁਲਾਜ਼ਮਾਂ ਨੇ ਦੇਖਿਆ ਕਿ ਕੈਬਿਨ ਦੇ ਬਾਹਰ ਖੜ੍ਹੇ ਐਕਟਿਵਾ ਸਕੂਟਰ ਦਾ ਨੰਬਰ ਕੱਪੜੇ ਨਾਲ ਢਕਿਆ ਹੋਇਆ ਸੀ| ਕੈਬਿਨ ਦੇ ਅੰਦਰ ਝਾਤੀ ਮਾਰਨ ਤੇ ਮਾਮਲਾ ਸਾਫ਼ ਹੋ ਗਿਆ, ਪੁਲਿਸ ਨੇ ਦੇਖਿਆ ਕਿ ਇਕ ਵਿਅਕਤੀ ਗੈਸ ਕਟਰ ਦੇ ਨਾਲ ਏ ਟੀ ਐਮ ਮਸ਼ੀਨ ਨੂੰ ਕੱਟਣ ਦੀ ਕੋਸ਼ਿਸ਼ ਕਰ ਰਿਹਾ ਸੀ| ਪੁਲਿਸ ਪਾਰਟੀ ਨੂੰ ਦੇਖ ਕੇ ਮੁਲਜ਼ਮ ਕੈਬਿਨ ਚੋ ਬਾਹਰ ਨਿਕਲ ਕੇ ਨੱਸ ਪਿਆ| ਸਿਪਾਹੀ ਦਿਲਜੀਤ ਸਿੰਘ ਅਤੇ ੲੇਅੈਸਆਈ ਗੁਰਪ੍ਰੀਤ ਸਿੰਘ ਨੇ ਮੁਲਜ਼ਮ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕੀਤਾ| ਪੁਲਿਸ ਨੇ ਮੌਕੇ ਤੋ ਗੈਸ ਕਟਰ ਅਤੇ ਸਿਲੰਡਰ ਅਤੇ ਸਕੁੂਟਰ ਕਰਕੇ ਮੁਲਜ਼ਮ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ|

Vinkmag ad
Share Our Daily Posts

News Desk

Read Previous

ਜਾਣੋ ਸਿੱਧੂ ਮੂਸੇਵਾਲਾ ਦੇ ਹਤਿਆਰੇ ਗੋਲਡੀ ਬਰਾੜ ਦੀ ਕੈਲੀਫੋਰਨੀਆ ‘ਚ ਗ੍ਰਿਫ਼ਤਾਰੀ ਦਾ ਸੱਚ…

Read Next

6 ਸਾਲ ਦੀ ਮਾਸੂਮ ਨਾਲ ਜਬਰ-ਜਨਾਹ, ਮੁਕੱਦਮਾ ਦਰਜ, ਮੁਲਜਮ ਦੀ ਤਲਾਸ਼ ਸ਼ੁਰੂ