ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ 38 ਮੈਂਬਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਅੰਬਾਲਾ ਜ਼ਿਲ੍ਹੇ ਦੇ 4 ਮੈਂਬਰ ਵੀ ਸ਼ਾਮਲ ਕੀਤੇ ਗਏ ਹਨ। ਅੰਬਾਲਾ ਛਾਉਣੀ ਤੋਂ ਦੋ ਮੈਂਬਰ ਚੁਣੇ ਜਾਣ ‘ਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਧੰਨਵਾਦ ਕੀਤਾ।
ਗ੍ਰਹਿ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 38 ਮੈਂਬਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚੋਂ ਅੰਬਾਲਾ ਛਾਉਣੀ ਤੋਂ ਬੀਐਸ ਬਿੰਦਰਾ ਅਤੇ ਸੁਦਰਸ਼ਨ ਸਹਿਗਲ, ਅੰਬਾਲਾ ਸ਼ਹਿਰ ਤੋਂ ਤਲਵਿੰਦਰ ਸਿੰਘ ਅਤੇ ਸਾਹਾ ਤੋਂ ਵਿਨਰ ਸਿੰਘ ਨੂੰ ਮੈਂਬਰ ਬਣਾਇਆ ਗਿਆ ਹੈ। ਨੇ ਕਿਹਾ ਕਿ ਜਲਦੀ ਹੀ 2 ਮੈਂਬਰਾਂ ਦਾ ਐਲਾਨ ਕੀਤਾ ਜਾਵੇਗਾ।
