Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਤਿੰਨ ਵਿਆਹਾਂ ਦਾ ਓਹਲਾ ਰੱਖ ਕੇ ਚੌਥੀ ਵਾਰ ਕਰਵਾਈ ਲਵ ਮੈਰਿਜ, ਪਤਾ ਲਗਣ ‘ਤੇ ਪਤੀ ਨੂੰ ਦਿੱਤੀਆਂ ਝੂਠੇ ਕੇਸ ‘ਚ ਫਸਾਉਣ ਦੀਆਂ ਧਮਕੀਆਂ

ਲੁਧਿਆਣਾ : ਇਕ ਔਰਤ ਨੇ ਨੌਜਵਾਨ ਨੂੰ ਪ੍ਰੇਮ ਜਾਲ ਵਿਚ ਫਸਾ ਕੇ ਆਪਣੇ ਤਿੰਨ ਵਿਆਹਾਂ ਬਾਰੇ ਦੱਸੇ ਬਿਨਾਂ ਉਸ ਨਾਲ ਲਵ ਮੈਰਿਜ ਕਰਵਾ ਲਈ। ਕੁਝ ਸਮੇਂ ਬਾਅਦ ਨੌਜਵਾਨ ਨੂੰ ਜੱਦ ਔਰਤ ਦੇ ਤਿੰਨ ਵਿਆਹਾਂ ਦਾ ਪਤਾ ਲੱਗਾ ਤਾਂ ਔਰਤ ਨੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਬੁਰੀ ਤਰ੍ਹਾਂ ਪਰੇਸ਼ਾਨ ਹੋਏ ਨੌਜਵਾਨ ਨੇ ਸਾਰਾ ਮਾਮਲਾ ਥਾਣਾ ਲਾਡੋਵਾਲ ਦੇ ਪੁਲਿਸ ਦੇ ਧਿਆਨ ਵਿਚ ਲਿਆਂਦਾ। ਇਸ ਕੇਸ ਵਿੱਚ ਤਫਤੀਸ਼ ਤੋਂ ਬਾਅਦ ਪੁਲਿਸ ਪਿੰਡ ਰੱਜੇਵਾਲ ਦੇ ਰਹਿਣ ਵਾਲੇ ਗਗਨਦੀਪ ਸਿੰਘ ਚੌਪੜਾ ਬਿਆਨ ਉੱਪਰ ਗੁਰੂ ਗੋਬਿੰਦ ਸਿੰਘ ਨਗਰ ਦੀ ਰਹਿਣ ਵਾਲੀ ਜੋਤੀ ਦੇ ਖਿਲਾਫ ਧੋਖਾਧੜੀ ਤੇ ਹੋਰ ਸੰਗੀਨ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਗਗਨਦੀਪ ਸਿੰਘ ਚੌਪੜਾ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਸ ਦੀ ਜੋਤੀ ਨਾਲ ਮੁਲਾਕਾਤ ਹੋਈ ਤੇ ਫਿਰ ਉਹ ਅਕਸਰ ਮਿਲਣ ਲੱਗ ਪਏ। ਨਜ਼ਦੀਕੀਆਂ ਵਧਣ ਉੱਤੇ ਉਨ੍ਹਾਂ ਨੇ ਲਵ ਮੈਰਿਜ ਕਰਵਾਉਣ ਦਾ ਫੈਸਲਾ ਕੀਤਾ। 2019 ਉਨ੍ਹਾਂ ਨੇ ਵਿਆਹ ਕਰਵਾ ਲਿਆ। ਕੁਝ ਸਮਾਂ ਬੀਤਣ ਤੋਂ ਬਾਅਦ ਗਗਨਦੀਪ ਨੂੰ ਜੋ ਪਤਾ ਲੱਗਾ ਉਹ ਪਰੇਸ਼ਾਨ ਕਰ ਦੇਣ ਵਾਲਾ ਸੀ। ਗਗਨਦੀਪ ਨੂੰ ਜਾਣਕਾਰੀ ਮਿਲੀ ਸੀ ਕਿ ਉਸਦੀ ਪਤਨੀ ਨੇ ਪਹਿਲੇ ਤਿੰਨ ਵਿਆਹ ਕਰਵਾਏ ਹੋਏ ਹਨ। ਇਸ ਸਬੰਧੀ ਪੁੱਛਣ ਉੱਤੇ ਜੋਤੀ ਗਗਨਦੀਪ ਨੂੰ ਧਮਕਾਉਂਦੀ ਝੂਠੇ ਕੇਸ ਵਿੱਚ ਫਸਾਉਣ ਦੀ ਗੱਲ ਕਹਿਣ ਲੱਗ ਪਈ ਗਗਨਦੀਪ ਨੇ ਦੱਸਿਆ ਕਿ ਉਸ ਤੋਂ ਬਾਅਦ ਘਰ ਵਿਚ ਲਗਾਤਾਰ ਝਗੜੇ ਹੋਣ ਲੱਗ ਪਏ। ਜੋਤੀ ਘਰ ਚੋਂ ਗਹਿਣੇ ਅਤੇ 50 ਹਜ਼ਾਰ ਦੀ ਨਕਦੀ ਲੈ ਕੇ ਚਲੀ ਗਈ। ਇਸ ਮਾਮਲੇ ਵਿੱਚ ਥਾਣਾ ਲਾਡੋਵਾਲ ਦੇ ਪੁਲਿਸ ਨੇ ਗਗਨਦੀਪ ਦੇ ਬਿਆਨ ਤੇ ਜੋਤੀ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ। ਏਐੱਸਆਈ ਮੁਹਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਗ੍ਰਿਫਤਾਰੀ ਅਜੇ ਬਾਕੀ ਹੈ।

Vinkmag ad
Share Our Daily Posts

News Desk

Read Previous

ਡਾਕਟਰ ਬੀ.ਆਰ. ਅੰਬੇਡਕਰ ਦੀ ਬਰਸੀ ‘ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਰਧਾਂਜਲੀ ਭੇਟ

Read Next

ਨਗਰ ਨਿਗਮ ਦੇ ਐਸ,ਡੀ,ਓ ਸ਼੍ਰੀ ਪ੍ਰਸ਼ਾਂਤ ਕੁਮਾਰ ਜੀ ਅਤੇ ਵਾਟਰ ਸਪਲਾਈ ਰਿਕਵਰੀ ਯੁਨੀਅਨ ਦੇ ਪ੍ਰਧਾਨ ਹਰਜੀਤ ਕੁਮਾਰ ਬੋਬੀ ਵਲੋਂ ਬਕਾਇਆ ਰਾਸ਼ੀਆ ਦੀ ਕਾਰਵਾਈ ਇਕ ਵਾਰ ਫਿਰ ਤੋਂ ਜੋਰਾ ਤੇ