Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਲੁਧਿਆਣਾ ਜੇਲ੍ਹ ‘ਚ ਹੰਗਾਮਾ, ਹਵਾਲਾਤੀ ਆਪਸ ‘ਚ ਭਿੜੇ, ਤਿੰਨ ਦੇ ਸਿਰ ‘ਚ ਲੱਗੀਆਂ ਸੱਟਾਂ

ਲੁਧਿਆਣਾ : ਜੇਲ੍ਹ ਨਿਯਮਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਅੱਧਾ ਦਰਜਨ ਤੋਂ ਵੱਧ ਹਵਾਲਾਤੀ ਆਪਸ ‘ਚ ਭਿੱੜ ਗਏ। ਬੰਦਿਆਂ ਨੇ ਖੂਬ ਹੰਗਾਮਾ ਕੀਤਾ ਤੇ ਇੱਕ ਦੂਜੇ ਦੇ ਸੱਟਾਂ ਮਾਰੀਆਂ| ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਸੂਰਜ ਮੱਲ ਦੀ ਸ਼ਿਕਾਇਤ ਉਪਰ ਹਵਾਲਾਤੀ ਦਰਪਣ ਸਿੰਗਲਾ, ਰੋਬਿਨ,ਰੋਮਿਸ ਕੁਮਾਰ ਉਰਫ ਰੋਮੀ ਅਤੇ ਅਰਜੁਨ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਕੇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਸਹਾਇਕ ਸੁਪਰਡੈਂਟ ਸੂਰਜ ਮੱਲ ਦੇ ਮੁਤਾਬਕ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਨੇ ਹਵਾਲਾਤੀ ਦੀਪਕ ਧਾਲੀਵਾਲ ,ਰੋਹਿਤ ਟਾਂਕ ਉਰਫ ਬੇਟਾ ,ਅਨੀਕੇਤ ਬੈਂਸ ਉਰਫ ਕਾਕੂ, ਸ਼ਿਵਾ ਭੱਟੀ, ਅੰਕੁਸ਼ ਕੁਮਾਰ ਉਰਫ ਜੱਟ ਨਾਲ ਲੜਾਈ ਝਗੜਾ ਕੀਤਾ|

ਹਵਾਲਾਤੀ ਅੰਕੁਸ਼ ਕੁਮਾਰ ਉਰਫ ਜੱਟ, ਦੀਪਕ ਧਾਲੀਵਾਲ, ਰੋਹਿਤ ਟਾਂਕ ਅਤੇ ਦਰਪਣ ਸਿੰਗਲਾ ਦੇ ਸਿਰ ‘ਚ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਜੇਲ੍ਹ ਦੇ ਹਸਪਤਾਲ ਲਿਆਂਦਾ ਗਿਆ। ਜ਼ਿਆਦਾ ਫੱਟੜ ਹੋਏ ਹਵਾਲਾਤੀ ਅੰਕੁਸ਼ ਕੁਮਾਰ ਉਰਫ ਜੱਟ ਨੂੰ ਸਿਵਲ ਹਸਪਤਾਲ ਲੁਧਿਆਣਾ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਇਸ ਮਾਮਲੇ ‘ਚ ਜਾਂਚ ਅਧਿਕਾਰੀ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਸੂਰਜ ਮੱਲ ਦੀ ਸ਼ਿਕਾਇਤ ਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਹਮਲਾ ਕਰਨ ਵਾਲੇ ਹਵਾਲਾਤੀਆਂ ਨੇ ਅਜਿਹਾ ਕਰਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ।

Vinkmag ad
Share Our Daily Posts

News Desk

Read Previous

ਕਪੂਰਥਲਾ ਦੇ ਗੁਰਦੁਆਰੇ ਅੰਦਰ ਰੱਖੇ ਬੈਂਚ ਤੋੜਨ ਦੀ ਵੀਡੀਓ ਵਾਇਰਲ, ਭਾਈ ਅੰਮ੍ਰਿਤਪਾਲ ਸਿੰਘ ਨੇ ਦਿੱਤਾ ਇਹ ਸੁਨੇਹਾ

Read Next

ਪਿੰਡ ਪਾਂਸ਼ਟਾ ਵਿਖੇ ਗੋਲ਼ੀ ਚਲਾਉਣ ਵਾਲੇ ਦੋ ਨੌਜਵਾਨ ਆਏ ਪੁਲਿਸ ਅੜਿੱਕੇ