Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਪਿੰਡ ਪਾਂਸ਼ਟਾ ਵਿਖੇ ਗੋਲ਼ੀ ਚਲਾਉਣ ਵਾਲੇ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਫਗਵਾੜਾ: ਫਗਵਾੜਾ ਦੇ ਲਾਗਲੇ ਪਿੰਡ ਪਾਂਸ਼ਟਾ ਵਿਖੇ ਹੋਏ ਗੋਲ਼ੀਕਾਂਡ ‘ਚ ਥਾਣਾ ਰਾਵਲਪਿੰਡੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਵਲੋਂ ਇਸ ਮਾਮਲੇ ‘ਚ ਨਾਮਜ਼ਦ 2 ਨੌਜਵਾਨਾਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਐੱਸਐੱਚਓ ਜਤਿੰਦਰ ਕੁਮਾਰ ਥਾਣਾ ਰਾਵਲਪਿੰਡੀ ਨੇ ਦੱਸਿਆ ਕਿ ਪਿੰਡ ਪਾਂਸ਼ਟਾ ਵਿਖੇ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਚੱਲੀ ਗੋਲ਼ੀ ਨਾਲ ਜ਼ਖ਼ਮੀ ਹੋਏ ਸਤਪਾਲ ਪੁੱਤਰ ਬ੍ਰਿਜ ਲਾਲ ਵਾਸੀ ਮੁਹੱਲਾ ਮਾਡਲ ਟਾਊਨ ਪਾਂਸ਼ਟਾ ਦੇ ਬਿਆਨਾਂ ਦੇ ਆਧਾਰ ‘ਤੇ ਐੱਸਆਈ ਤਰਲੋਚਨ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਗੋਪਾਲ ਪੁੱਤਰ ਹੰਸਰਾਜ ਅਤੇ ਸਾਹਿਲ ਪੁੱਤਰ ਮਨਦੀਪ ਕੁਮਾਰ ਵਾਸੀ ਪਾਂਸ਼ਟਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਪੁਲਿਸ ਵਲੋਂ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਜਿਨ੍ਹਾਂ ਕੋਲੋ ਪੁਲਿਸ ਨੇ ਇਕ 315 ਬੌਰ ਦਾ ਦੇਸੀ ਕੱਟਾ ਅਤੇ 03 ਜ਼ਿੰਦਾ ਰੋਂਦ ਅਤੇ ਇਕ ਮੋਟਰਸਾਈਕਲ ਬਰਾਮਦ ਕੀਤੇ ਹਨ।

ਸਤਪਾਲ ਪੁੱਤਰ ਬ੍ਰਿਜ ਕੁਮਾਰ ਵਾਸੀ ਪਾਂਸ਼ਟਾ ਨੇ ਦੱਸਿਆ ਕਿ ਉਸ ਦਾ ਪਾਂਸ਼ਟਾ ਦੇ ਮਾਡਲ ਟਾਊਨ ਵਿਖੇ ਲੱਕੜ ਦਾ ਟਾਲ ਹੈ ਤੇ ਉਸ ਦਾ ਪਿੰਡ ਦੇ ਹੀ ਗੋਪਾਲ ਪੁੱਤਰ ਹੰਸ ਰਾਜ ਅਤੇ ਸਾਹਿਲ ਪੁੱਤਰ ਰਾਣਾ ਨਾਲ ਪੁਰਾਣੀ ਰੰਜਿਸ਼ ਸੀ ਤੇ ਇਸੇ ਹੀ ਰੰਜਿਸ਼ ਦੇ ਚੱਲਦਿਆ ਉਨ੍ਹਾਂ ਦੋਵਾਂ ਨਾਲ ਉਸ ਦਾ ਝਗੜਾ ਹੋ ਗਿਆ ਤੇ ਇਸ ਝਗੜੇ ਦੋਰਾਨ ਉਨ੍ਹਾਂ ਦੋਵਾਂ ਨੇ ਉਸ ਉਪਰ ਗੋਲ਼ੀ ਚਲਾ ਦਿੱਤੀ। ਜੋ ਕਿ ਉਸ ਦੇ ਹੱਥ ਵਿੱਚ ਲੱਗੀ ।ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ।ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਸੀ। ਜਿੱਥੇ ਕਿ ਉਹ ਜ਼ੇਰੇ ਇਲਾਜ ਹੈ। ਐੱਸਐੱਚਓ ਨੇ ਦਸਿਆ ਕਿ ਪੁਲਿਸ ਵਲੋਂ ਦੋਵੇਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ‘ਚ ਪੇਸ਼ ਕਰ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਅਤੇ ਮੁਲਜ਼ਮਾਂ ਕੋਲੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ਜੇਲ੍ਹ ‘ਚ ਹੰਗਾਮਾ, ਹਵਾਲਾਤੀ ਆਪਸ ‘ਚ ਭਿੜੇ, ਤਿੰਨ ਦੇ ਸਿਰ ‘ਚ ਲੱਗੀਆਂ ਸੱਟਾਂ

Read Next

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ, ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਕੀਤੀ ਅਪੀਲ