Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਘਰ ‘ਚ ਦੋ LPG ਸਿਲੰਡਰ ਫਟੇ, ਮੰਦਰ ‘ਚ ਜਗ ਰਹੀ ਜੋਤ ਨਾਲ ਲੱਗੀ ਅੱਗ, ਡੇਢ ਘੰਟੇ ਬਾਅਦ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਅੰਮ੍ਰਿਤਸਰ – ਥਾਣਾ ਇਸਲਾਮਾਬਾਦ ਨੇੜੇ ਸ਼ੁੱਕਰਵਾਰ ਰਾਤ ਨੂੰ ਇਕ ਘਰ ਵਿਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਆਸਪਾਸ ਦੇ ਲੋਕਾਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ। ਕਰੀਬ ਪੰਦਰਾਂ ਮਿੰਟਾਂ ‘ਚ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਕਰੀਬ ਡੇਢ ਘੰਟੇ ਬਾਅਦ ਅੱਗ ‘ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ।

ਢਾਬ ਵਸਤੀ ਰਾਮ ਸੇਵਾ ਸੁਸਾਇਟੀ ਦੇ ਵਲੰਟੀਅਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸਲਾਮਾਬਾਦ ਥਾਣਾ ਨੇੜੇ ਇੱਕ ਘਰ ਨੂੰ ਅੱਗ ਲੱਗ ਗਈ ਹੈ। ਕੁਝ ਸਮੇਂ ਬਾਅਦ ਉਹ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ। ਫਾਇਰਫਾਈਟਰਜ਼ ਨੇ ਪਾਣੀ ਦੀਆਂ ਬੁਛਾੜਾਂ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਘਰ ਵਿੱਚ ਰੱਖੇ ਦੋ ਰਸੋਈ ਗੈਸ ਸਿਲੰਡਰ ਫਟ ਗਏ ਅਤੇ ਉਸ ਦੀ ਟੀਮ ਦੇ ਤਿੰਨ ਮੈਂਬਰਾਂ ਦੇ ਹੱਥ ਸੜ ਗਏ। ਤਿੰਨਾਂ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਕੁਲਦੀਪ ਸਿੰਘ ਨੇ ਦੱਸਿਆ ਕਿ ਫਾਇਰ ਫਾਈਟਰਜ਼ ਨੇ ਘਰ ‘ਚ ਰੱਖੇ ਦੋ ਹੋਰ ਸਿਲੰਡਰਾਂ ਨੂੰ ਬੜੀ ਸਾਵਧਾਨੀ ਨਾਲ ਬਾਹਰ ਕੱਢ ਲਿਆ। ਕੁਲਦੀਪ ਸਿੰਘ ਨੇ ਦੱਸਿਆ ਕਿ ਅੱਗ ਲੱਗਦਿਆਂ ਹੀ ਘਰ ਵਿੱਚ ਰਹਿੰਦੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਘਰੋਂ ਬਾਹਰ ਕੱਢ ਲਿਆ ਗਿਆ। ਘਰ ਦੇ ਮਾਲਕ ਨੰਦ ਕਿਸ਼ੋਰ ਨੇ ਦੱਸਿਆ ਕਿ ਘਰ ‘ਚ ਮੌਜੂਦ ਬੱਚਿਆਂ ਨੇ ਮੰਦਰ ‘ਚ ਜੋਤ ਜਗਾਈ ਸੀ ਤੇ ਉਸੇ ਤੋਂ ਘਰ ਨੂੰ ਅੱਗ ਲੱਗ ਗਈ। ਦੂਜੇ ਪਾਸੇ ਪੁਲਿਸ ਨੇ ਝੁਲਸੇ ਵਿਅਕਤੀਆਂ ਦੀ ਪਛਾਣ ਸ਼ਿਵਮ ਮਹਿਤਾ, ਰਾਹੁਲ ਮਨਦੀਪ ਸਿੰਘ ਵਜੋਂ ਕੀਤੀ ਹੈ। ਉਪਰੋਕਤ ਸਾਰੇ ਵਿਅਕਤੀ ਢਾਬ ਵਸਤੀ ਰਾਮ ਸੇਵਾ ਸੁਸਾਇਟੀ ਦੇ ਵਲੰਟੀਅਰ ਹਨ।

Vinkmag ad
Share Our Daily Posts

News Desk

Read Previous

ਮਨੁੱਖੀ ਅਧਿਕਾਰ ਦਿਵਸ ’ਤੇ ਬੋਲੇ ਸੁਖਬੀਰ ਸਿੰਘ ਬਾਦਲ: ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਭਾਰਤ ਸਰਕਾਰ

Read Next

ਮਾਮਲਾ ਚੋਰੀ ਦੀ ਫਾਰਚੂਨਰ ’ਤੇ ਐਕਟਿਵਾ ਦਾ ਨੰਬਰ ਲਗਾ ਕੇ ਗੇਡ਼ੀਆਂ ਮਾਰਨ ਦਾ: ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਉਸੇ ਥਾਣੇ ਪੁੱਜੇ ਗ੍ਰਿਫਤਾਰੀ ਲਈ ਜਿੱਥੇ ਸੀ ਐੱਸਐੱਚਓ