Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਮਾਮਲਾ ਚੋਰੀ ਦੀ ਫਾਰਚੂਨਰ ’ਤੇ ਐਕਟਿਵਾ ਦਾ ਨੰਬਰ ਲਗਾ ਕੇ ਗੇਡ਼ੀਆਂ ਮਾਰਨ ਦਾ: ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਉਸੇ ਥਾਣੇ ਪੁੱਜੇ ਗ੍ਰਿਫਤਾਰੀ ਲਈ ਜਿੱਥੇ ਸੀ ਐੱਸਐੱਚਓ

ਜਗਰਾਓਂ: ਮੁੱਲਾਂਪੁਰ ਦਾਖਾ ਥਾਣੇ ਵਿਚ ਲੰਮਾ ਸਮਾਂ ਐੱਸਐੱਚਓ ਰਹੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਅੱਜ ਉਸੇ ਥਾਣੇ ਗ੍ਰਿਫ਼ਤਾਰੀ ਲਈ ਪੁੱਜੇ। ਹਾਈਕੋਰਟ ਦੇ ਹੁਕਮਾਂ ’ਤੇ ਸਾਬਕਾ ਇੰਸਪੈਕਟਰ ਜਾਂਚ ਵਿਚ ਸ਼ਾਮਲ ਹੋਣ ਲਈ ਥਾਣੇ ਪੁੱਜੇ ਜਿਥੇ ਪੁਲਿਸ ਨੇ ਨਿਯਮਾਂ ਅਨੁਸਾਰ ਉਨ੍ਹਾਂ ਦੀ ਇਸ ਕੇਸ ਵਿਚ ਗ੍ਰਿਫਤਾਰੀ ਪਾਉਣ ਤੋਂ ਬਾਅਦ ਪੁੱਛਗਿੱਛ ਕਰਦਿਆਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।

ਵਰਣਨਯੋਗ ਹੈ ਕਿ ਥਾਣਾ ਦਾਖਾ ਵਿਖੇ ਲੁੱਟ ਦੇ ਮਾਮਲੇ ਵਿਚ ਵਰਤੀ ਗਈ ਚੋਰੀ ਦੀ ਫਾਰਚੂਨਰ ਨੂੰ ਬਰਾਮਦ ਕੀਤਾ ਸੀ। ਉਸ ਸਮੇਂ ਥਾਣਾ ਦਾਖਾ ਵਿਖੇ ਐੱਸਐੱਚਓ ਤੈਨਾਤ ਇੰਸਪੈਕਟਰ ਪ੍ਰੇਮ ਸਿੰਘ ਇਸ ਫਾਰਚੂਨਰ ’ਤੇ ਐਕਟਿਵਾ ਦਾ ਨੰਬਰ ਲਾ ਕੇ ਵਰਤੋਂ ਕਰਦੇ ਰਹੇ। ਜਿਸ ’ਤੇ ਮੁੱਲਾਂਪੁਰ ਦਾਖਾ ਦੇ ਰਵਿੰਦਰਪਾਲ ਸਿੰਘ ਨੇ ਇਹ ਮਾਮਲਾ ਚੁੱਕਦਿਆਂ ਐੱਸਐੱਸਪੀ ਨੂੰ ਸ਼ਿਕਾਇਤ ਕਰ ਦਿੱਤੀ। ਪੁਲਿਸ ਵੱਲੋਂ ਚਾਹੇ ਇਸ ਮਾਮਲੇ ਵਿਚ ਕਾਰਵਾਈ ਨਾ ਕੀਤੀ ਗਈ ਪਰ ਰਵਿੰਦਰਪਾਲ ਨੇ ਹਾਈਕੋਰਟ ਦਾ ਦਰਵਾਜਾ ਖਡ਼ਕਾਇਆ ਤਾਂ ਪੁਲਿਸ ਨੂੰ ਇਸ ਮਾਮਲੇ ਵਿਚ ਇੰਸਪੈਕਟਰ ਪ੍ਰੇਮ ਸਿੰਘ ਦੇ ਸੇਵਾ ਮੁਕਤ ਹੋਣ ’ਤੇ ਮੁਕੱਦਮਾ ਦਰਜ ਕਰਨਾ ਪਿਆ। ਇਸ ਮਾਮਲੇ ਵਿਚ ਉਨ੍ਹਾਂ ਦੇ ਨਾਲ ਹੀ ਸੇਵਾ ਮੁਕਤ ਸਬ-ਇੰਸਪੈਕਟਰ ਚਮਕੌਰ ਸਿੰਘ ਅਤੇ ਜਗਸੀਰ ਸਿੰਘ ਨਾਮੀ ਵਿਅਕਤੀ ’ਤੇ ਵੀ ਮੁਕੱਦਮਾ ਦਰਜ ਕੀਤਾ ਗਿਆ। ਗ੍ਰਿਫਤਾਰੀ ਦੀ ਤਲਵਾਰ ਲਟਕਦਿਆਂ ਦੇਖ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਹਾਈਕੋਰਟ ਜਾ ਪਹੁੰਚੇ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਰਾਹਤ ਦਿੰਦਿਆਂ ਗ੍ਰਿਫਤਾਰੀ ’ਤੇ ਰੋਕ ਲਾਉਂਦਿਆਂ ਉਕਤ ਮਾਮਲੇ ਵਿਚ ਥਾਣਾ ਮੁੱਲਾਂਪੁਰ ਦਾਖਾ ਵਿਖੇ ਸ਼ਾਮਲ ਤਫ਼ਤੀਸ਼ ਹੋਣ ਦੇ ਹੁਕਮ ਸੁਣਾਏ। ਇਸ ’ਤੇ ਅੱਜ ਸੇਵਾ ਮੁਕਤ ਇੰਸਪੈਕਟਰ ਆਪਣੇ ਨਾਲ ਜਮਾਨਤ ਲਈ ਸਾਥੀ ਨਾਲ ਪੁੱਜੇ। ਜਿਥੇ ਦਾਖਾ ਦੀ ਪੁਲਿਸ ਨੇ ਉਨ੍ਹਾਂ ਦੀ ਉਕਤ ਮਾਮਲੇ ਵਿਚ ਗ੍ਰਿਫਤਾਰੀ ਪਾਉਂਦਿਆਂ ਸ਼ਾਮਲ ਤਫਤੀਸ਼ ਕਰਦਿਆਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਸੇਵਾ ਮੁਕਤ ਇੰਸਪੈਕਟਰ ਪ੍ਰੇਮ ਸਿੰਘ ਦੀ ਗ੍ਰਿਫਤਾਰੀ ਪਾਉਣ ਅਤੇ ਉਨ੍ਹਾਂ ਨੂੰ ਸ਼ਾਮਲ ਤਫ਼ਤੀਸ਼ ਕਰਨ ਦਾ ਮੁੱਲਾਂਪੁਰ ਦਾਖਾ ਦੇ ਡੀਐੱਸਪੀ ਜਸਵਿੰਦਰ ਸਿੰਘ ਖਹਿਰਾ ਨੇ ਪੁਸ਼ਟੀ ਕੀਤੀ।

Vinkmag ad
Share Our Daily Posts

News Desk

Read Previous

ਘਰ ‘ਚ ਦੋ LPG ਸਿਲੰਡਰ ਫਟੇ, ਮੰਦਰ ‘ਚ ਜਗ ਰਹੀ ਜੋਤ ਨਾਲ ਲੱਗੀ ਅੱਗ, ਡੇਢ ਘੰਟੇ ਬਾਅਦ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

Read Next

ਅੰਮ੍ਰਿਤਸਰ ’ਚ ਕਾਰਗੋ ਉਡਾਣਾਂ ਸ਼ੁਰੂ ਹੋਣ, ਇਸ ਨਾਲ ਐਗਰੋ ਇੰਡਸਟਰੀ ਹੋਵੇਗੀ ਮਜ਼ਬੂਤ : ਸਾਹਨੀ