Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਅੰਮ੍ਰਿਤਸਰ ’ਚ ਕਾਰਗੋ ਉਡਾਣਾਂ ਸ਼ੁਰੂ ਹੋਣ, ਇਸ ਨਾਲ ਐਗਰੋ ਇੰਡਸਟਰੀ ਹੋਵੇਗੀ ਮਜ਼ਬੂਤ : ਸਾਹਨੀ

ਅੰਮ੍ਰਿਤਸਰ: ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਐਗਰੋ ਇੰਡਸਟਰੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਨੂੰ ਫ਼ਸਲੀ ਚੱਕਰ ’ਚੋਂ ਬਾਹਰ ਕੱਢਿਆ ਜਾ ਸਕੇਗਾ। ਪਾਈਟੈਕਸ ਮੇਲੇ ਦਾ ਦੌਰਾ ਕਰਨ ਤੋਂ ਬਾਅਦ ਸਾਹਨੀ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨਾ ਸਮੇਂ ਦੀ ਮੰਗ ਹੈ। ਉਹ ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਚੁੱਕਣਗੇ। ਸਾਹਨੀ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਜ਼ਰੂਰੀ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਸਾਢੇ ਅੱਠ ਏਕਡ਼ ਵਿਚ ਕਨਵੈਨਸ਼ਨ ਸੈਂਟਰ ਬਣਾਉਣ ਦੀ ਜ਼ਰੂਰਤ ਹੈ ਤਾਂ ਕਿ ਉਦਮੀ ਇਕ ਛੱਤ ਹੇਠਾਂ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਲਗਾ ਸਕਣ।

ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਲਈ ਕੱਚੇ ਮਾਲ ਦੀ ਕੋਈ ਕਮੀ ਨਹੀਂ ਹੈ। ਲੁਧਿਆਣਾ ਵਿਚ ਸਾਈਕਲ, ਹੌਜ਼ਰੀ, ਜਲੰਧਰ ਵਿਚ ਸਪੋਰਟਸ ਦੇ ਉਦਯੋਗ ਪ੍ਰਫੁੱਲਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਮੰਡੀ ਗੋਬਿੰਦਗਡ਼੍ਹ ਵਿਚ ਟਾਟਾ ਸਟੀਲ ਤਿੰਨ ਹਜ਼ਾਰ ਕਰੋਡ਼ ਰੁਪਏ ਦਾ ਪੂੰਜੀ ਨਿਵੇਸ਼ ਕਰਨ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਉੱਦਮੀਆਂ ਨੂੰ ਸੂਬੇ ਵਿਚ ਨਿਵੇਸ਼ ਕਰਨ ਲਈ 23 ਅਤੇ 24 ਫਰਵਰੀ ਨੂੰ ਮੁਹਾਲੀ ਵਿਚ ਇਨਵੈਸਟਰ ਮੀਟ ਕੀਤੀ ਜਾ ਰਹੀ ਹੈ ਜਿਸ ਵਿਚ ਦੇਸ਼ ਭਰ ਤੋਂ ਉਦਮੀ ਭਾਗ ਲੈਣਗੇ।

Vinkmag ad
Share Our Daily Posts

News Desk

Read Previous

ਮਾਮਲਾ ਚੋਰੀ ਦੀ ਫਾਰਚੂਨਰ ’ਤੇ ਐਕਟਿਵਾ ਦਾ ਨੰਬਰ ਲਗਾ ਕੇ ਗੇਡ਼ੀਆਂ ਮਾਰਨ ਦਾ: ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਉਸੇ ਥਾਣੇ ਪੁੱਜੇ ਗ੍ਰਿਫਤਾਰੀ ਲਈ ਜਿੱਥੇ ਸੀ ਐੱਸਐੱਚਓ

Read Next

ਹੁਸ਼ਿਆਰਪੁਰ ‘ਚ ਲਾੜੇ ਦੀ ਗੱਡੀ ‘ਤੇ ਮਧੂਮੱਖੀਆਂ ਦਾ ਹਮਲਾ, ਲਾੜੇ ਸਮੇਤ 7 ਲੋਕ ਹੋਏ ਸ਼ਿਕਾਰ, ਹਸਪਤਾਲ ‘ਚ ਕਰਵਾਏ ਦਾਖ਼ਲ