Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਹੁਸ਼ਿਆਰਪੁਰ ‘ਚ ਲਾੜੇ ਦੀ ਗੱਡੀ ‘ਤੇ ਮਧੂਮੱਖੀਆਂ ਦਾ ਹਮਲਾ, ਲਾੜੇ ਸਮੇਤ 7 ਲੋਕ ਹੋਏ ਸ਼ਿਕਾਰ, ਹਸਪਤਾਲ ‘ਚ ਕਰਵਾਏ ਦਾਖ਼ਲ

ਤਲਵਾੜਾ : ਐਤਵਾਰ ਨੂੰ ਵਿਆਹੁਣ ਜਾ ਰਹੇ ਇਕ ਲਾੜੇ ਦੀ ਗੱਡੀ ‘ਤੇ ਮਧੂਮੱਖੀਆਂ ਨੇ ਹਮਲਾ ਕਰ ਦਿੱਤਾ ਜਿਸ ਵਿਚ ਲਾੜੇ ਸਮੇਤ 7 ਲੋਕ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਿਕ ਪਿੰਡ ਦੇਪੁਰ ਦੇ ਜਸਵੀਰ ਸਿੰਘ ਪੁੱਤਰ ਜਗਦੀਸ਼ ਦਾ ਵਿਆਹ ਐਤਵਾਰ ਨੂੰ ਸੀ ਜਿਸਨੂੰ ਵਿਆਹੁਣ ਲਈ ਦੇਪੁਰ ਤੋਂ ਪਿੰਡ ਲੈਹੜੀਆਂ ਕਾਰ ‘ਚ ਜਾ ਰਹੇ ਸਨ। ਜੱਦ ਲਾੜੇ ਦੀ ਗੱਡੀ ਦਾਤਾਰਪੁਰ ਤੋਂ ਹਾਜੀਪੁਰ ਰੋਡ ‘ਤੇ ਪੈਂਦੀ ਮੁਕੇਰੀਆਂ ਹਾਈਡਲ ਪ੍ਰੋਜੈਕਟ ਨਹਿਰ ਕੋਲ ਪੁੱਜੀ ਤਾਂ ਮਧੂਮੱਖੀਆਂ ਵਲੋਂ ਲਾੜੇ ਦੀ ਕਾਰ ‘ਤੇ ਹਮਲਾ ਕਰ ਦਿੱਤਾ ਗਿਆ। ਵੱਡੀ ਗਿਣਤੀ ‘ਚ ਮਧੂਮੱਖੀਆਂ ਕਾਰ ਦੇ ਸ਼ੀਸ਼ੇ ਖੁੱਲ੍ਹੇ ਹੋਣ ਕਾਰਣ ਅੰਦਰ ਵੜ ਗਈਆਂ ਜਿਸ ਕਰਕੇ ਕਾਰ ਸਵਾਰਾਂ ਨੂੰ ਗੱਡੀ ਛੱਡ ਕੇ ਭੱਜਣ ਲਈ ਮਜਬੂਰ ਹੋਣਾ ਪਿਆ ਤੇ ਜਾਨ ਬਚਾਉਣ ਦੀ ਗੁਹਾਰ ਲਗਾਉਣੀ ਪਈ। ਮੌਕੇ ‘ਤੇ ਪਹੁੰਚੇ ਪਿੰਡ ਦੇ ਲੋਕਾਂ ਨੇ ਆਪਣੀ ਗੱਡੀ ‘ਚ ਪਾ ਕੇ ਜ਼ਖ਼ਮੀ ਹੋਏ ਲੋਕਾਂ ਨੂੰ ਜਿਸ ਵਿੱਚ ਇੱਕ ਰਾਹਗੀਰ ਵੀ ਸੀ, ਨੇੜੇ ਪੈਂਦੇ ਸਰਕਾਰੀ ਹਸਪਤਾਲ ਹਾਜੀਪੁਰ ਵਿੱਚ ਗੰਭੀਰ ਅਵਸਥਾ ਵਿੱਚ ਪੁਚਾਇਆ। ਜ਼ਖ਼ਮੀਆਂ ਦੀ ਪਛਾਣ ਜਸਵੀਰ ਸਿੰਘ, ਕਿਰਨਾਂ, ਨੇਹਾ ਪੂਜਾ, ਰਿਸ਼ੀ ਪੰਡਿਤ, ਬੱਚਿਆਂ ਵਿੱਚ ਪਰੀ, ਵਰੁਣ, ਜਾਨਵੀ ਤੇ ਰਾਹਗੀਰ ਕਮਲਜੀਤ ਵਜੋਂ ਹੋਈ ਹੈ। ਡਾਕਟਰਾਂ ਦਾ ਕਹਿਣਾ ਸੀ ਕਿ ਲਾੜੇ ਨੂੰ ਤਾਂ ਮੁੱਡਲੇ ਇਲਾਜ ਤੋਂ ਬਾਅਦ ਕੁਝ ਦੇਰ ਬਾਅਦ ਭੇਜ ਦਿੱਤਾ ਗਿਆ ਸੀ ਤੇ ਬਾਕੀਆਂ ਨੂੰ ਵੀ ਇਲਾਜ ਤੋਂ ਬਾਅਦ ਸ਼ਾਮ ਤਕ ਘਰ ਭੇਜ ਦਿੱਤਾ ਜਾਵੇਗਾ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ’ਚ ਕਾਰਗੋ ਉਡਾਣਾਂ ਸ਼ੁਰੂ ਹੋਣ, ਇਸ ਨਾਲ ਐਗਰੋ ਇੰਡਸਟਰੀ ਹੋਵੇਗੀ ਮਜ਼ਬੂਤ : ਸਾਹਨੀ

Read Next

ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ਕੋਲੋਂ ਚੱਲੀ ਗੋਲੀ, ਦੂਜਾ ਗੰਨਮੈਨ ਹੋਇਆ ਜ਼ਖ਼ਮੀ