Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ਕੋਲੋਂ ਚੱਲੀ ਗੋਲੀ, ਦੂਜਾ ਗੰਨਮੈਨ ਹੋਇਆ ਜ਼ਖ਼ਮੀ

ਮਾਨਸਾ: ਮਾਨਸਾ ਕੈਂਚੀਆਂ ਨੇੜੇ ਮੈਰਿਜ ਪੈਲੇਸ ਰੋਇਲ ਗਰੀਨ ’ਚ ਸ਼ਨੀਵਾਰ ਨੂੰ ਵਿਆਹ ਸਮਾਗਮ ਦੌਰਾਨ ਗੋਲ਼ੀ ਚੱਲਣ ਨਾਲ ਇਕ ਨੌਜਵਾਨ ਜ਼ਖ਼ਮੀ ਹੋ ਗਿਆ। ਇਸ ਦੌਰਾਨ ਗੋਲ਼ੀ ਚਲਾਉਣ ਵਾਲੇ ਨੌਜਵਾਨ ਦੀ ਪਛਾਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਦੇ ਗੰਨਮੈਨ ਵਜੋਂ ਹੋਈ ਹੈ। ਇੱਥੇ ਜ਼ਿਕਰਯੋਗ ਹੈ ਕਿ ਜਦ ਪੈਲੇਸ ’ਚ ਗੋਲ਼ੀ ਚੱਲੀ ਤਾਂ ਇਸ ਦੌਰਾਨ ਜ਼ਖ਼ਮੀ ਹੋਣ ਵਾਲੇ ਨੌਜਵਾਨ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਸੀ। ਇਸ ਮਾਮਲੇ ’ਚ ਪੁਲਿਸ ਵੱਲੋਂ ਕੀਤੀ ਪੜਤਾਲ ਬਾਅਦ ਪਤਾ ਲੱਗਿਆ ਹੈ ਕਿ ਜਿਸ ਵਿਅਕਤੀ ਨੂੰ ਗੋਲ਼ੀ ਲੱਗੀ ਹੈ। ਉਹ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਗੰਨਮੈਨ ਸੀ। ਥਾਣਾ ਸਿਟੀ ਮਾਨਸਾ ਦੇ ਮੁਖੀ ਬਲਦੇਵ ਸਿੰਘ ਵੱਲੋਂ ਕੀਤੀ ਗਈ ਹੈ। ਪੁਲਿਸ ਅਨੁਸਾਰ ਨਵਜੋਤ ਸਿੰਘ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਗੰਨਮੈਨ ਹੈ। ਉਹ ਛੁੱਟੀ ਲੈ ਕੇ ਵਿਆਹ ‘ਤੇ ਆਇਆ ਸੀ। ਵਿਆਹ ਸਮਾਗਮ ਦੌਰਾਨ ਉਸ ਕੋਲੋਂ ਬਿਨ੍ਹਾਂ ਮੰਦਭਾਵਨਾ ਦੇ ਗੋਲੀ ਚੱਲ ਗਈ, ਜਿਸ ਨਾਲ ਗੁਰਵਿੰਦਰ ਸਿੰਘ ਜ਼ਖ਼ਮੀ ਹੋ ਗਿਆ। ਇਹ ਜਾਂਚ ਦਾ ਵਿਸ਼ਾ ਹੈ ਕਿ ਇਹ ਗੋਲ਼ੀ ਕਿਹੜੇ ਹਾਲਾਤਾਂ ’ਚ ਚੱਲੀ ਹੈ।

ਡੀਐੱਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਮੈਰਿਜ ਪੈਲੇਸ ’ਚ ਵਿਆਹ ਸੀ। ਇਸ ਦੌਰਾਨ ਨਵਜੋਤ ਸਿੰਘ ਕੋਲੋਂ ਗੋਲੀ ਚੱਲੀ ਸੀ, ਜਿਸ ਦੌਰਾਨ ਗੁਰਵਿੰਦਰ ਸਿੰਘ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਸੀ। ਇਸ ਮਾਮਲੇ ’ਚ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਹੁਸ਼ਿਆਰਪੁਰ ‘ਚ ਲਾੜੇ ਦੀ ਗੱਡੀ ‘ਤੇ ਮਧੂਮੱਖੀਆਂ ਦਾ ਹਮਲਾ, ਲਾੜੇ ਸਮੇਤ 7 ਲੋਕ ਹੋਏ ਸ਼ਿਕਾਰ, ਹਸਪਤਾਲ ‘ਚ ਕਰਵਾਏ ਦਾਖ਼ਲ

Read Next

ਗਰੀਬ ਲੋਕਾਂ ਦੇ ਘਰਾਂ ਨੂੰ ਢਾਹ ਢੇਰੀ ਕਰਨਾ ਗ਼ਲਤ ਭਾਰਤ ਵਿੱਚ ਦੋਹਰੇ ਕਾਨੂੰਨ ਕਿਉਂ ? ਸਰਦਾਰ ਹਰਦੇਵ ਸਿੰਘ