Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਪੰਜ ਲੱਖ ਦੀ ਰਿਸ਼ਵਤ ਲੈਂਦਿਆਂ ਈਟੀਓ ਤੇ ਆਬਕਾਰੀ ਇੰਸਪੈਕਟਰ ਰੰਗੇ ਹੱਥੀਂ ਗ੍ਰਿਫ਼ਤਾਰ, ਜੁਰਮਾਨਾ ਰੱਦ ਕਰਵਾਉਣ ਲਈ 12 ਲੱਖ ‘ਚ ਹੋਇਆ ਸੀ ਸੌਦਾ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਲੁਧਿਆਣਾ ਦੇ ਜੀਐੱਸਟੀ ਵਿੰਗ ਵਿੱਚ ਤਾਇਨਾਤ ਮੁਲਜ਼ਮਾਂ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵਿਭਾਗ ਵੱਲੋਂ ਕੀਤੇ ਸਰਵੇਖਣ ਦੌਰਾਨ ਉਸ ਦੀ ਫਰਮ ਨੂੰ ਲਾਇਆ ਜ਼ੁਰਮਾਨਾ ਰੱਦ (ਰਾਈਟ ਆਫ਼) ਕਰਨ ਬਦਲੇ ਉਕਤ ਆਬਕਾਰੀ ਅਧਿਕਾਰੀ 15 ਲੱਖ ਰੁਪਏ ਰਿਸ਼ਵਤ ਮੰਗ ਕਰ ਰਹੇ ਸਨ ਪਰ ਸੌਦਾ 12 ਲੱਖ ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਆਬਕਾਰੀ ਅਧਿਕਾਰੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Vinkmag ad
Share Our Daily Posts

News Desk

Read Previous

ਚੌਲਾਂਗ ਟੋਲ ਪਲਾਜ਼ੇ ‘ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਤੇ, ਪੁਲਿਸ ਨੇ ਕੀਤਾ ਲਾਠੀਚਾਰਜ, ਸਥਿਤੀ ਤਣਾਅਪੂਰਨ, ਦੇਖੋ ਤਸਵੀਰਾਂ

Read Next

ਸਖ਼ਤ ਪਾਬੰਦੀ ਦੇ ਬਾਵਜੂਦ ਵੀ ਕਾਦੀਆਂ ‘ਚ ਧੜੱਲੇ ਨਾਲ ਵਿਕ ਰਹੀ ਹੈ ਚੀਨੀ ਡੋਰ