Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਕੈਨੇਡਾ ’ਚ 17 ਦਿਨਾਂ ‘ਚ 5 ਪੰਜਾਬੀਆਂ ਦਾ ਕੀਤਾ ਗਿਆ ਕਤਲ, ਵਿਦੇਸ਼ ਗਏ ਵਿਦਿਆਰਥੀਆਂ ਦੇ ਮਾਪਿਆਂ ’ਚ ਸਹਿਮ

ਕੈਨੇਡਾ ਵਿਚ ਆਏ ਦਿਨ ਪੰਜਾਬੀਆਂ ਦੀਆਂ ਹੱਤਿਆਵਾਂ ਹੋ ਰਹੀਆਂ ਹਨ ਜਿਸ ਕਾਰਨ ਹੁਣ ਉਨ੍ਹਾਂ ਮਾਪਿਆਂ ਵਿਚ ਦਹਿਸ਼ਤ ਫੈਲ ਗਈ ਹੈ ਜਿਨ੍ਹਾਂ ਦੇ ਬੱਚੇ ਕੈਨੇਡਾ ਵਿਚ ਪੜ੍ਹਨ ਗਏ ਹੋਏ ਹਨ। ਕੈਨੇਡਾ ਵਿਚ ਸਿਰਫ਼ 17 ਦਿਨਾਂ ਵਿਚ ਵੱਖ-ਵੱਖ ਘਟਨਾਵਾਂ ਵਿਚ 5 ਪੰਜਾਬੀਆਂ ਦਾ ਕਤਲ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਗੈਂਗਸਟਰ, ਬੇਰੁਜ਼ਗਾਰੀ ਤੇ ਹੋਰ ਸਮੱਸਿਆਵਾਂ ਕਾਰਨ ਲੋਕ ਵਿਦੇਸ਼ ਦਾ ਰੁਖ ਕਰ ਰਹੇ ਹਨ। ਪੰਜਾਬੀਆਂ ਦਾ ਪਰਵਾਸ ਨਾਲ ਰਿਸ਼ਤਾ ਕਾਫ਼ੀ ਪੁਰਾਣਾ ਤੇ ਗੂੜ੍ਹਾ ਰਿਹਾ ਹੈ। ਪੰਜਾਬੀ ਬਾਹਰਲੇ ਮੁਲਕਾਂ ਦੇ ਮਾਹੌਲ ਅਤੇ ਕਾਨੂੰਨ ਵਿਵਸਥਾ ਨੂੰ ਹਮੇਸ਼ਾ ਹੀ ਅਮਨ-ਸ਼ਾਂਤੀ ਤੇ ਸੁਖਾਵਾਂ ਸਮਝਦੇ ਹਨ। ਅੱਜ-ਕੱਲ੍ਹ ਹਰ ਵਿਅਕਤੀ ਆਪਣੇ ਸੁਨਹਿਰੀ ਭਵਿੱਖ ਲਈ ਵਿਦੇਸ਼ ਜਾ ਕੇ ਵਸਣ ਦੀ ਕੋਸ਼ਿਸ਼ ਵਿਚ ਲੱਗਾ ਹੋਇਆ ਹੈ ਜਦਕਿ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਪੰਜਾਬ ਦੇ ਲੋਕ ਜ਼ਿਆਦਾਤਰ ਆਪਣੇ ਬੱਚਿਆਂ ਨੂੰ ਪੜ੍ਹਾਈ ਲਈ ਕੈਨੇਡਾ ਭੇਜਣ ਨੂੰ ਤਰਜੀਹ ਦੇ ਰਹੇ ਹਨ ਪਰ ਸੁਪਨਿਆਂ ਦੇ ਸ਼ਹਿਰ ਕੈਨੇਡਾ ਤੋਂ ਪੰਜਾਬ ਲਈ ਲਈ ਹਰ ਰੋਜ਼ ਕੋਈ ਨਾ ਕੋਈ ਮਾੜੀ ਖਬਰ ਆ ਰਹੀ ਹੈ। ਪਿਛਲੇ 17 ਦਿਨਾਂ ਵਿਚ ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿਚ 5 ਪੰਜਾਬੀ ਮੁੰਡੇ-ਕੁੜੀਆਂ ਦੀ ਹੱਤਿਆ ਕਰ ਦਿੱਤੀ ਗਈ। ਇਸ ਕਾਰਨ ਵਿਦੇਸ਼ ਗਏ ਬੱਚਿਆਂ ਦੇ ਮਾਪਿਆਂ ਵਿਚ ਭਾਰੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਕਾਬਿਲੇ ਗੌਰ ਹੈ ਕਿ ਕੇਂਦਰ ਨੇ ਨਫ਼ਰਤੀ ਅਪਰਾਧਾਂ, ਸੰਪ੍ਰਦਾਇਕ ਹਿੰਸਾ ’ਚ ਤੇਜ਼ੀ ਨਾਲ ਹੋ ਰਹੇ ਵਾਧੇ ਵਿਰੁੱਧ ਸਤੰਬਰ ਮਹੀਨੇ ਵਿਚ ਐਡਵਾਇਜ਼ਰੀ ਵੀ ਜਾਰੀ ਕੀਤੀ ਸੀ ਪਰ ਫਿਰ ਵੀ ਪਿਛਲੇ ਮਹੀਨੇ 24 ਨਵੰਬਰ ਤੋਂ ਲੈ ਕੇ 10 ਦਸੰਬਰ ਤਕ ਸਿਰਫ 17 ਦਿਨਾਂ ’ਚ 5 ਕਤਲ ਹੋ ਜਾਣੇ ਵੱਡੇ ਖ਼ਤਰੇ ਦੀ ਸੂਚਕ ਲੱਗ ਰਹੀ ਹੈ ਜਿਸ ਨੇ ਸਮੁੱਚੇ ਪੰਜਾਬੀਆਂ ਨੂੰ ਡੂੰਘੀ ਸੋਚ ਵਿਚ ਪਾ ਦਿੱਤਾ ਹੈ।

ਇਨ੍ਹਾਂ ਕਤਲਾਂ ਦੀ ਲੜੀ ਵਿਚ ਪਹਿਲੀ ਘਟਨਾ 24 ਨਵੰਬਰ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ’ਚ 18 ਸਾਲਾ ਪੰਜਾਬੀ ਮੂਲ ਦੇ ਨੌਜਵਾਨ ਮਹਿਕਪ੍ਰੀਤ ਸੇਠੀ ਦਾ ਹਾਈ ਸਕੂਲ ਦੀ ਪਾਰਕਿੰਗ ’ਚ ਨੌਜਵਾਨ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਪਰਿਵਾਰ 8 ਸਾਲ ਪਹਿਲਾਂ ਦੁਬਈ ਤੋਂ ਕੈਨੇਡਾ ਗਿਆ ਸੀ ਤੇ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹੈ। ਮਹਿਕਪ੍ਰੀਤ ਦੇ ਪਿਤਾ ਹਰਸ਼ਪ੍ਰੀਤ ਨੇ ਕਿਹਾ, ‘ਮੈਂ ਇਸ ਉਮੀਦ ਨਾਲ ਕੈਨੇਡਾ ਆਇਆ ਸੀ ਕਿ ਮੇਰੇ ਬੱਚਿਆਂ ਦਾ ਭਵਿੱਖ ਬਿਹਤਰ ਹੋਵੇਗਾ, ਉਹ ਸੁਰੱਖਿਅਤ ਰਹਿਣਗੇ ਪਰ ਹੁਣ ਮੈਨੂੰ ਪਛਤਾਵਾ ਹੋ ਰਿਹਾ ਹੈ ਕਿ ਮੈਂ ਆਪਣੇ ਬੱਚਿਆਂ ਸਮੇਤ ਇਸ ਦੇਸ਼ ਵਿਚ ਕਿਉਂ ਆਇਆ ਹਾਂ।

ਦੂਜੀ ਘਟਨਾ ਵਿਚ ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੂੰ 29 ਨਵੰਬਰ 2022 ਨੂੰ ਪੱਛਮੀ ਵੈਨਕੂਵਰ ’ਚ ਇਕ ਕੁੜੀ ਦੀ ਲਾਸ਼ ਬਰਾਮਦ ਹੋਈ ਜਿਸ ਦੀ ਬਾਅਦ ’ਚ ਪਛਾਣ ਸਰੀ ਤੋਂ ਕਈ ਦਿਨਾਂ ਤੋਂ ਲਾਪਤਾ ਹੋਈ ਜਸਵੀਰ ਪਰਮਾਰ ਵਜੋਂ ਹੋਈ। ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਤੇ ਉਸ ਨੇ ਆਖਰੀ ਵਾਰ 22 ਨਵੰਬਰ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ।

ਤੀਜੀ ਘਟਨਾ 3 ਦਸੰਬਰ ਨੂੰ ਸਾਹਮਣੇ ਆਈ ਸੀ ਜਿਸ ਵਿਚ ਐਡਮਿੰਟਨ ਵਿਚ 24 ਸਾਲਾ ਨੌਜਵਾਨ ਸਨਰਾਜ ਸਿੰਘ ਦੀ ਗੋਲੀ ਮਾਰ ਹੱਤਿਆ ਕਰ ਦਿੱਤੀ ਗਈ ਸੀ। ਰਾਤ ਕਰੀਬ 8:40 ਵਜੇ ਪੁਲਿਸ ਨੂੰ ਸਾਕਾਵ ਦੇ ਨੇੜੇ 51ਵੀਂ ਸਟਰੀਟ ’ਤੇ 13ਵੀਂ ਐਵੇਨਿਊ ਦੇ ਖੇਤਰ ’ਚ ਬੁਲਾਇਆ ਗਿਆ ਜਿੱਥੋਂ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ। ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪੁੱਜੀ ਪੁਲਿਸ ਨੇ ਸਨਰਾਜ ਨੂੰ ਜ਼ਖ਼ਮੀ ਹਾਲਤ ’ਚ ਦੇਖਿਆ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਚੌਥੀ ਘਟਨਾ ਵੀ 3 ਦਸੰਬਰ ਦੀ ਰਾਤ ਓਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ’ਚ ਇਕ ਪੈਟਰੋ-ਕੈਨੇਡਾ ਗੈਸ ਸਟੇਸ਼ਨ ’ਤੇ ਇਕ ਅਣਪਛਾਤੇ ਹਮਲਾਵਰ ਨੇ ਪਵਨਪ੍ਰੀਤ ਕੌਰ ਨੂੰ ਗੋਲ਼ੀਆਂ ਮਾਰ ਦਿੱਤੀਆਂ ਸਨ ਜਿੱਥੇ ਉਹ ਰਾਤ ਭਰ ਕੰਮ ਕਰ ਰਹੀ ਸੀ। ਇਸ ਘਟਨਾ ’ਚ ਪਵਨਪ੍ਰੀਤ ਕੌਰ ਦੀ ਮੌਤ ਹੋ ਗਈ ਸੀ। ਪਵਨਪ੍ਰੀਤ ਦੀ ਮਾਂ ਜਸਵੀਰ ਕੌਰ ਨੇ ਕਿਹਾ ਕਿ ਸਾਨੂੰ ਪਵਨਪ੍ਰੀਤ ਨੂੰ ਕੈਨੇਡਾ ਭੇਜਣ ਦਾ ਅਫ਼ਸੋਸ ਹੈ। ਸਾਨੂੰ ਉਸ ਨੂੰ ਇੱਥੇ ਆਪਣੇ ਕੋਲ ਰੱਖਣਾ ਚਾਹੀਦਾ ਸੀ।

5ਵੀਂ ਘਟਨਾ 10 ਦਸੰਬਰ ਨੂੰ 40 ਸਾਲਾ ਹਰਪ੍ਰੀਤ ਕੌਰ ਦਾ ਕੈਨੇਡਾ ’ਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਘਰ ’ਚ ਕਈ ਵਾਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।

Vinkmag ad
Share Our Daily Posts

News Desk

Read Previous

ਸਖ਼ਤ ਪਾਬੰਦੀ ਦੇ ਬਾਵਜੂਦ ਵੀ ਕਾਦੀਆਂ ‘ਚ ਧੜੱਲੇ ਨਾਲ ਵਿਕ ਰਹੀ ਹੈ ਚੀਨੀ ਡੋਰ

Read Next

ਪਟਿਆਲਾ ‘ਚ ਤੜਕੇ ਵਾਪਰੀ ਦਰਦਨਾਕ ਘਟਨਾ, ਸੁੱਤੇ ਪਏ ਨੌਜਵਾਨ ‘ਤੇ ਡਿੱਗਿਆ ਲੈਂਟਰ, ਮੌਤ