Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 29, 2026

ਨਾਜਾਇਜ਼ ਪਿਸਤੌਲ ਤੇ ਤੇਜ਼ਧਾਰ ਹਥਿਆਰ ਸਮੇਤ ਤਿੰਨ ਕਾਬੂ

ਜਲੰਧਰ : ਥਾਣਾ ਨੰਬਰ. 2 ਦੀ ਪੁਲਿਸ ਨੇ ਮੁਖਬਰ ਖਾਸ ਦੀ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਉਸ ਵੇਲੇ ਤਿੰਨ ਨੌਜਵਾਨਾਂ ਨੂੰ ਨਾਜਾਇਜ਼ ਪਿਸਤੌਲ ਅਤੇ ਤੇਜ਼ਧਾਰ ਹਥਿਆਰ ਸਮੇਤ ਕਾਬੂ ਕਰ ਲਿਆ, ਜਦੋਂ ਉਹ ਕਿਸੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਸਕੀਮ ਬਣਾ ਰਹੇ ਸਨ। ਏਸੀਪੀ ਸੈਂਟਰਲ ਨਿਰਮਲ ਸਿੰਘ ਨੇ ਦੱਸਿਆ ਕਿ ਥਾਣਾ ਦੋ ਦੇ ਮੁਖੀ ਸਬ ਇੰਸਪੈਕਟਰ ਗੁਰਪ੍ਰਰੀਤ ਸਿੰਘ ਦੀ ਅਗਵਾਈ ਹੇਠ ਥਾਣੇਦਾਰ ਗੁਲਜ਼ਾਰ ਸਿੰਘ ਪੁਲਿਸ ਪਾਰਟੀ ਸਮੇਤ ਪਟੇਲ ਚੌਕ ਵਿਚ ਮੌਜੂਦ ਸਨ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਮਨਜੀਤ ਸਿੰਘ ਉਰਫ਼ ਰਾਜਾ, ਪੰਕਜ ਮਹਿਰਾ ਅਤੇ ਉਮੇਸ਼ ਕੁਮਾਰ ਤਿੰਨੋਂ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਜੋ ਕਿ ਲੁੱਟ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਸ ਵੇਲੇ ਨਾਜਾਇਜ਼ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਨਾਲ ਮੋਟਰਸਾਈਕਲ ਨੰਬਰ ਪੀਬੀ 08 ਡੀਐੱਮ 9750 ‘ਤੇ ਸਵਾਰ ਹੋ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਅਦਰਸ਼ ਨਗਰ ਲਾਗੇ ਖੜ੍ਹੇ ਹਨ। ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਦੱਸੀ ਥਾਂ ‘ਤੇ ਛਾਪੇਮਾਰੀ ਕਰ ਕੇ ਤਿੰਨਾਂ ਨੂੰ ਗਿ੍ਫ਼ਤਾਰ ਕਰ ਕੇ ਤਲਾਸ਼ੀ ਲਈ ਤਾਂ ਇਕ ਨਾਜਾਇਜ਼ ਪਿਸਤੌਲ 315 ਬੋਰ ਸਮੇਤ 3 ਜਿੰਦਾ ਰੋਂਦ ਅਤੇ ਇਕ ਦਾਤ ਮਿਲਿਆ। ਨਿਰਮਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚੋਂ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਬੇਅਦਬੀਆਂ ਵਿਰੁੱਧ ਰਾਘਵ ਚੱਢਾ ਦਾ ਵੱਡਾ ਕਦਮ, ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਮੌਜੂਦਾ ਕਾਨੂੰਨ ‘ਚ ਸੋਧ ਕਰਨ ਦੀ ਕੀਤੀ ਮੰਗ

Read Next

ਅਕਾਲੀ ਆਗੂ ਮਨਜੀਤ ਸਿੰਘ ਟੀਟੂ ਵਲੋਂ ਅਸਤੀਫ਼ਾ